ਜਲੰਧਰ ਦੇ ਪਿੰਡ ਬੂਟੇ ਦੀ ਛੰਨਾ ਦੇ ਸਰਪੰਚ ਮਹਿੰਦਰ ਸਿੰਘ 'ਤੇ ਨਸ਼ਾ ਤਸਕਰਾਂ ਨੇ ਕੀਤਾ ਹਮਲਾ

By : JAGDISH

Published : Mar 1, 2026, 5:26 pm IST
Updated : Mar 1, 2026, 5:26 pm IST
SHARE ARTICLE
Sarpanch Mahinder Singh of Jalandhar's village Bute Di Chhanna was attacked by drug smugglers.
Sarpanch Mahinder Singh of Jalandhar's village Bute Di Chhanna was attacked by drug smugglers.

ਜ਼ਖ਼ਮੀ ਸਰਪੰਚ ਨੂੰ ਹਸਪਤਾਲ 'ਚ ਕਰਵਾਇਆ ਗਿਆ ਭਰਤੀ

ਮਹਿਤਪੁਰ : ਜਲੰਧਰ ਦੇ ਮਹਿਤਪੁਰ ਇਲਾਕੇ ਦੇ ਪਿੰਡ ਬੂਟੇ ਦੀ ਛੰਨਾ ਦੇ ਸਰਪੰਚ ਮਹਿੰਦਰ ਸਿੰਘ 'ਤੇ ਨਸ਼ਾ ਤਸਕਰਾਂ ਨੇ ਜਾਨਲੇਵਾ ਹਮਲਾ ਕੀਤਾ ਹੈ । ਸਰਪੰਚ ਨੂੰ ਜ਼ਖ਼ਮੀ ਹਾਲਤ ਵਿੱਚ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।  ਪਿੰਡ ਵਾਸੀਆਂ ਅਤੇ ਕਿਸਾਨ ਆਗੂਆਂ ਨੇ ਕਿਹਾ ਕਿ ਸਰਪੰਚ ਮਹਿੰਦਰ ਸਿੰਘ ਲਗਾਤਾਰ ਪੁਲਿਸ ਪ੍ਰਸ਼ਾਸਨ ਨੂੰ ਇਲਾਕੇ ਵਿੱਚ ਵਿਕ ਰਹੇ ਚਿੱਟੇ ਅਤੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿੰਦੇ ਸਨ, ਜਿਸ ਦੇ ਚਲਦਿਆਂ ਨਸ਼ਾ ਤਸਕਰਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। 

ਸਰਪੰਚ ਦੇ ਪੁੱਤਰ ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਸਵੇਰੇ ਦੁੱਧ ਲੈਣ ਲਈ ਹਵੇਲੀ ਵੱਲ ਜਾ ਰਹੇ ਸਨ ਅਤੇ ਇਸੇ ਦੌਰਾਨ ਨਸ਼ਾ ਤਸਕਰਾਂ ਵੱਲੋਂ ਉਨ੍ਹਾਂ 'ਤੇ ਰਾਡਾਂ ਅਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਸਰਪੰਚ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ । ਹਮਲੇ ਤੋਂ ਬਾਅਦ ਉਨ੍ਹਾਂ ਦੀ ਹਾਲਤ ਨਾਜ਼ੁਕ ਹੋ ਗਈ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ । ਸਰਪੰਚ ਦੇ ਪੁੱਤਰ ਨੇ ਕਿਹਾ ਕਿ ਉਨ੍ਹਾਂ ਨੇ ਹਮਲੇ ਦੀ ਸ਼ਿਕਾਇਤ ਪੁਲਿਸ ਨੂੰ ਦੇ ਦਿੱਤੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement