ਖ਼ਾਲਸਾ ਕਾਲਜ ਦੀ ਵਿਦਿਆਰਥਣ ਨੇ ਭਾਰਤੀ ਫ਼ੌਜ ’ਚ ਲੈਫ਼ਟੀਨੈਂਟ ਦਾ ਅਹੁਦਾ ਹਾਸਲ ਕੀਤਾ
Published : Apr 1, 2022, 8:15 am IST
Updated : Apr 1, 2022, 8:15 am IST
SHARE ARTICLE
PHOTO
PHOTO

ਪ੍ਰਿੰ: ਡਾ. ਮਹਿਲ ਸਿੰਘ ਨੇ ਉਕਤ ਅਹੁਦਾ ਪ੍ਰਾਪਤ ਕਰਨ ’ਤੇ ਆਪਣੇ ਦਫ਼ਤਰ ਵਿਖੇ ਉਕਤ ਵਿਦਿਆਰਥਣ ਦਾ ਮੂੰਹ ਮਿੱਠਾ ਵੀ ਕਰਵਾਇਆ। 

 

ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੋੜੂ) : ਖ਼ਾਲਸਾ ਕਾਲਜ ਦੀ ਵਿਦਿਆਰਥਣ ਅਤੇ ਐਨ. ਸੀ. ਸੀ. ਆਰਮੀ ਵਿੰਗ ਦੀ ਕੈਡਿਟ ਜੋਤੀ ਕੁਮਾਰੀ ਨੇ ਐਸ. ਐਸ. ਬੀ. ਦੀ ਇੰਟਰਵਿਊ ਪਾਸ ਕਰ ਕੇ ਭਾਰਤੀ ਫ਼ੌਜ ’ਚ ਲੈਫਟੀਨੈਂਟ ਦਾ ਅਹੁਦਾ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥਣ ਦੁਆਰਾ ਉਕਤ ਅਹੁਦਾ ਹਾਸਲ ਕਰਨ ’ਤੇ ਮੁਬਾਰਕਬਾਦ ਦਿੰਦਿਆਂ ਕਾਲਜ ਸਟਾਫ਼ ਦੁਆਰਾ ਵਿਦਿਆਰਥੀਆਂ ਨੂੰ ਕਰਵਾਈ ਜਾ ਰਹੀ ਜੀਅ ਤੋੜ ਮਿਹਨਤ ਦੀ ਸ਼ਲਾਘਾ ਕੀਤੀ। ਪ੍ਰਿੰ: ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਇਹ ਇੰਟਰਵਿਊ ਐਸ. ਐਸ. ਬੀ. ਦੁਆਰਾ ਐਨ. ਸੀ. ਸੀ. ਸਪੈਸਲ ਐਂਟਰੀ ਸਕੀਮ ਅਧੀਨ ਸੀ. ਈ. ਈ. ਸਰਟੀਫ਼ਿਕੇਟ ਪ੍ਰਾਪਤ ਕਰਨ ਵਾਲੇ ਐਨ. ਸੀ. ਸੀ. ਕੈਡਿਟਾਂ ਲਈ ਆਯੋਜਤ ਕੀਤੀ ਗਈ ਸੀ।

 

PHOTOPHOTO

ਕਾਲਜ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਜੋਤੀ ਕੁਮਾਰੀ ਨੇ ਉਕਤ ਅਹੁਦਾ ਪ੍ਰਾਪਤ ਕਰ ਕੇ ਕਾਲਜ ਦੀਆਂ ਪ੍ਰਾਪਤੀਆਂ ’ਚ ਨਵਾਂ ਅਧਿਆਏ ਜੋੜਿਆ ਹੈ। ਸ੍ਰ. ਦਵਿੰਦਰ ਸਿੰਘ, ਰਜਿਸਟਰਾਰ, ਡਾ. ਤਮਿੰਦਰ ਸਿੰਘ, ਡੀਨ ਵਿਦਿਅਕ ਮਾਮਲੇ ਅਤੇ ਏ.ਐਨ.ਓ. ਡਾ. ਹਰਬਿਲਾਸ ਸਿੰਘ ਰੰਧਾਵਾ ਹਾਜ਼ਰ ਸਨ। ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਉਕਤ ਅਹੁਦਾ ਪ੍ਰਾਪਤ ਕਰਨ ’ਤੇ ਆਪਣੇ ਦਫ਼ਤਰ ਵਿਖੇ ਉਕਤ ਵਿਦਿਆਰਥਣ ਦਾ ਮੂੰਹ ਮਿੱਠਾ ਵੀ ਕਰਵਾਇਆ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement