ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਨਿੱਜੀ ਵਾਹਨਾਂ 'ਤੇ ਹੂਟਰ ਲਗਾਏ ਤਾਂ ਹੋਵੇਗੀ ਕਾਰਵਾਈ- ਮਾਨ ਸਰਕਾਰ
Published : Apr 1, 2022, 12:17 pm IST
Updated : Apr 1, 2022, 12:17 pm IST
SHARE ARTICLE
 CM Mann
CM Mann

ਨਿੱਜੀ ਵਾਹਨਾਂ 'ਤੇ ਲਗਾਏ ਹੂਟਰਾਂ ਨਾਲ ਆਮ ਆਦਮੀ ਨੂੰ ਹੁੰਦੀ ਪਰੇਸ਼ਾਨੀ

 

 

 ਚੰਡੀਗੜ੍ਹ : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ ਦੇ ਮੁਲਾਜ਼ਮਾਂ ਲਈ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਮਾਨ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਜੇ ਪੁਲਿਸ ਵਿਭਾਗ ਦੇ ਕਰਮਚਾਰੀ ਤੇ ਅਧਿਕਾਰੀ ਨੇ ਨਿੱਜੀ ਵਾਹਨਾਂ ਉਤੇ ਸਾਇਰਨ ਜਾਂ ਹੂਟਰ ਲਗਾਏ ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।

PHOTO
PHOTO

ਅਕਸਰ ਦੇਖਿਆ ਜਾਂਦਾ ਹੈ ਕਿ ਪੁਲਿਸ ਕਰਮਚਾਰੀ/ਅਧਿਕਾਰੀ ਵੱਲੋਂ ਜਾਂ ਉਨ੍ਹਾਂ ਦੇ ਬੱਚਿਆਂ ਵੱਲੋਂ ਆਪਣੇ ਨਿੱਜੀ ਵਾਹਨਾਂ ‘ਤੇ ਸਾਇਰਨ ਜਾਂ ਹੂਟਰ ਲਗਾਏ ਜਾਂਦੇ ਹਨ। ਜਿਸ ਨਾਲ ਆਮ ਪਬਲਿਕ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਇਸ ਨਾਲ ਆਵਾਜ਼ ਪ੍ਰਦੂਸ਼ਣ ਵੀ ਪੈਦਾ ਹੁੰਦਾ ਹੈ।

 

CM Bhagwant MannCM Bhagwant Mann

ਇਸੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀ ਨੂੰ ਹਦਾਇਤ ਦਿੱਤੀ ਗਈ ਹੈ ਤੇ ਜੇ ਕਿਸੇ ਵਿਅਕਤੀ, ਸੰਸਥਾਂ ਜਾਂ ਦਫਤਰ ਵੱਲੋਂ ਅਧਿਕਾਰੀ ਖਿਲਾਫ ਸ਼ਿਕਾਇਤ ਮਿਲਦੀ ਹੈ ਤਾਂ ਉਸ ਖਿਲਾਫ ਬਣਦੀ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement