ਪੰਜਾਬ ਵਿੱਚ ਅੱਜ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
Published : Apr 1, 2022, 8:56 am IST
Updated : Apr 1, 2022, 8:56 am IST
SHARE ARTICLE
Government procurement of wheat starts from today in Punjab
Government procurement of wheat starts from today in Punjab

ਸਰਕਾਰ ਨੇ ਰੱਖਿਆ 132 ਲੱਖ ਟਨ ਖ਼ਰੀਦ ਦਾ ਟੀਚਾ

 

 ਮੁਹਾਲੀ : ਪੰਜਾਬ ’ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਤੋਂ ਸ਼ੁਰੂ ਹੋ ਰਹੀ ਹੈ ਜੋ ‘ਆਪ’ ਸਰਕਾਰ ਦੀ ਪਹਿਲੀ ਫ਼ਸਲੀ ਖ਼ਰੀਦ ਹੈ। ਖ਼ਰੀਦ ਏਜੰਸੀਆਂ ਵੱਲੋਂ ਕਣਕ ਦੀ ਖ਼ਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਪੰਜਾਬ ਸਰਕਾਰ ਨੇ ਇਸ ਵਾਰ 132 ਲੱਖ ਮੀਟਰਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਮਿੱਥਿਆ ਗਿਆ ਹੈ ਜਦੋਂ ਕਿ ਉਤਪਾਦਨ 175 ਲੱਖ ਮੀਟਰਕ ਟਨ ਹੋਣ ਦਾ ਅਨੁਮਾਨ ਹੈ।

 

wheatwheat

 

ਗਰਮੀ ਜ਼ਿਆਦਾ ਪੈਣ ਕਰਕੇ ਝਾੜ ਨੂੰ ਮਾਰ ਪੈ ਸਕਦੀ ਹੈ। ਰੂਸ-ਯੂਕਰੇਨ ਜੰਗ ਕਰਕੇ ਐਤਕੀਂ ਕੌਮਾਂਤਰੀ ਬਾਜ਼ਾਰ ’ਚ ਕਣਕ ਦੀ ਮੰਗ ਵਧ ਗਈ ਹੈ ਅਤੇ ਕਣਕ ਦੇ ਭਾਅ ਘੱਟੋ ਘੱਟ ਸਮਰਥਨ ਮੁੱਲ ਤੋਂ ਵੀ ਜ਼ਿਆਦਾ ਚੱਲ ਰਹੇ ਹਨ। ਕਣਕ ਦਾ ਸਰਕਾਰੀ ਭਾਅ 2015 ਰੁਪਏ ਪ੍ਰਤੀ ਕੁਇੰਟਲ ਹੈ ਜਦੋਂ ਕਿ ਬਾਜ਼ਾਰ ਵਿਚ ਕੀਮਤ 2300 ਰੁਪਏ ਨੂੰ ਪਾਰ ਕਰ ਗਈ ਹੈ। 

 

Wheat crop soaked in rainWheat 

ਪੰਜਾਬ ਸਰਕਾਰ ਨੇ ਖ਼ਰੀਦ ਏਜੰਸੀਆਂ ਨੂੰ ਇਸ ਵਾਰ 12 ਘੰਟਿਆਂ ਵਿਚ ਫ਼ਸਲ ਦੀ ਅਦਾਇਗੀ ਕਰਨ ਦੇ ਜ਼ੁਬਾਨੀ ਹੁਕਮ ਦਿੱਤੇ ਹਨ ਜਿਨ੍ਹਾਂ ਨੂੰ ਹਕੀਕੀ ਰੂਪ ਦੇਣਾ ਸੌਖਾ ਨਹੀਂ ਹੋਵੇਗਾ। ਖ਼ਰੀਦ ਕੇਂਦਰਾਂ ਵਿਚ ਸਟਾਫ਼ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਮਾਲਵਾ ਖ਼ਿੱਤੇ ਵਿਚ ਕਣਕ ਦੀ ਵਾਢੀ ਸ਼ੁਰੂ ਹੋ ਚੁੱਕੀ ਹੈ।

 

Wheat crop soaked in rainWheat crop soaked in rain

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement