ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ
Published : Apr 1, 2022, 5:27 pm IST
Updated : Apr 1, 2022, 5:27 pm IST
SHARE ARTICLE
Harnaaz Kaur Sandhu at Darbar Sahib
Harnaaz Kaur Sandhu at Darbar Sahib

ਵਿਸ਼ਵ ਪੱਧਰੀ ਸਨਮਾਨ ਮਿਲਣ ’ਤੇ ਕੀਤਾ ਵਾਹਿਗੁਰੂ ਦਾ ਸ਼ੁਕਰਾਨਾ

 

ਅੰਮ੍ਰਿਤਸਰ: ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਅੱਜ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਉਹਨਾਂ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਵਿਭਾਗ ਦੇ ਅਧਿਕਾਰੀਆਂ ਵਲੋਂ ਉਹਨਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

Harnaaz Kaur Sandhu at Darbar SahibHarnaaz Kaur Sandhu at Darbar Sahib

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਨਾਜ਼ ਕੌਰ ਸੰਧੂ ਨੇ ਕਿਹਾ ਕਿ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਮਨ ਨੂੰ ਸ਼ਾਂਤੀ ਮਹਿਸੂਸ ਹੋ ਰਹੀ ਹੈ ਅਤੇ ਵਿਸ਼ਵ ਪੱਧਰੀ ਸਨਮਾਨ ਮਿਲਣ ਦੇ ਚਲਦਿਆਂ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਇੱਥੇ ਪਹੁੰਚੇ ਹਨ। ਹਰਨਾਜ਼ ਕੌਰ ਨੇ ਕਿਹਾ ਕਿ ਵਾਹਿਗੁਰੂ ਦੀ ਮਿਹਰ ਸਦਕਾ ਹੀ ਅੱਜ ਉਹਨਾਂ ਨੂੰ ਇਹ ਮੁਕਾਮ ਨੂੰ ਹਾਸਲ ਹੋਇਆ ਹੈ।

Harnaaz Kaur Sandhu at Darbar SahibHarnaaz Kaur Sandhu at Darbar Sahib

ਮਿਸ ਯੂਨੀਵਰਸ ਨੇ ਕਿਹਾ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸਕਾਰਾਤਮਕ ਊਰਜਾ ਲੈ ਕੇ ਉਹ ਵਾਪਸ ਨਿਊਯਾਰਕ ਜਾ ਰਹੇ ਹਨ। ਉਹਨਾਂ ਦਾ ਕਹਿਣਾ ਹੈ ਕਿ ਮੇਰਾ ਰਾਜਨੀਤੀ ਵਿਚ ਆਉਣ ਦਾ ਕੋਈ ਇਰਾਦਾ ਨਹੀਂ। ਇਸ ਨਾਲ ਹੀ ਉਹਨਾਂ ਕਿਹਾ ਕਿ ਫਿਲਹਲ ਮਿਸ ਯੂਨੀਵਰਸ ਬਣੇ ਤਿੰਨ ਮਹੀਨੇ ਹੋਏ ਕਾਫੀ ਚੀਜ਼ਾਂ ਕਰਨੀਆਂ ਹਨ, ਬਾਲੀਵੁੱਡ ਦਾ ਸਫਰ ਅਜੇ ਕਾਫੀ ਦੂਰ ਹੈ।

Harnaaz Kaur Sandhu at Darbar SahibHarnaaz Kaur Sandhu at Darbar Sahib

ਨੌਜਵਾਨਾਂ ਨੂੰ ਸੁਨੇਹਾ ਦਿੰਦਿਆਂ ਹਰਨਾਜ਼ ਕੌਰ ਨੇ ਕਿਹਾ ਕਿ ਅਪਣੇ ਆਪ ’ਤੇ ਯਕੀਨ ਰੱਖੋ। ਤੁਸੀਂ ਆਉਣ ਵਾਲਾ ਭਵਿੱਖ ਹੋ। ਉਹਨਾਂ ਨੇ ਨੌਜਵਾਨਾਂ ਨੂੰ ਸਰਗਰਮ ਰਹਿਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਨੌਜਵਾਨ ਹੀ ਹਰ ਚੀਜ਼ ਵਿਚ ਬਦਲਾਅ ਲਿਆ ਸਕਦੇ ਹਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement