Punjab Vigilance:ਵਿਜੀਲੈਂਸ ਵਲੋਂ 2,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਯਸ਼ਪਾਲ ਹੱਥੀਂ ਕਾਬੂ ਕਾਬੂ
Published : Apr 1, 2024, 7:12 pm IST
Updated : Apr 1, 2024, 7:14 pm IST
SHARE ARTICLE
Vigilance Bureau arrests Patwari for accepting Rs 2,000 bribe News in punjabi
Vigilance Bureau arrests Patwari for accepting Rs 2,000 bribe News in punjabi

Punjab Vigilance: ਮੁਲਜ਼ਮ ਨੇ ਮਾਲ ਰਿਕਾਰਡ ਵਿਚ ਸ਼ਿਕਾਇਤਕਤਾ ਦੇ ਨਾਮ ਉਪਰ ਜ਼ਮੀਨ ਦੀ ਮਾਲਕੀ ਤਬਦੀਲ ਕਰਨ ਬਦਲੇ ਮੰਗੀ ਸੀ ਰਿਸ਼ਵਤ

Vigilance Bureau arrests Patwari for accepting Rs 2,000 bribe News in punjabi : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪਿੰਡ ਕੋਟ ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਯਸ਼ਪਾਲ ਨੂੰ 2,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ: Punjab News: ਮਾਨ ਸਰਕਾਰ ਬਦਲਵੇਂ ਢੰਗ ਨਾਲ ਕਿਸਾਨ ਵਿਰੋਧੀ ਕਾਨੂੰਨ ਲਾਗੂ ਕਰ ਕੇ ਕਿਸਾਨਾਂ ਨਾਲ ਧ੍ਰੋਹ ਕਮਾ ਰਹੀ -ਬਲਬੀਰ ਸਿੱਧੂ  

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ, ਜੋ ਕਿ ਪਿੰਡ ਮੱਲਪੁਰ ਜ਼ਿਲ੍ਹਾ ਪਠਾਨਕੋਟ ਦਾ ਰਹਿਣ ਵਾਲਾ ਹੈ, ਨੂੰ ਸੰਜੀਵ ਸ਼ਰਮਾ ਵਾਸੀ ਪਿੰਡ ਤਿਹੜੀ ਟਿਕਾ ਬਾਸਾ, ਤਹਿਸੀਲ ਧਾਰ ਕਲਾਂ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Mohali Accident News: ਦੋ ਟਰੱਕਾਂ ਵਿਚਾਲੇ ਹੋਈ ਟੱਕਰ 'ਚ ਐਕਟਿਵਾ ਸਵਾਰ ਦੀ ਹੋਈ ਮੌਤ  

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਮਾਲ ਰਿਕਾਰਡ ਵਿੱਚ ਉਸ ਦੇ ਨਾਮ ਉਪਰ ਜ਼ਮੀਨ ਦੀ ਮਾਲਕੀ ਤਬਦੀਲ ਕਰਨ ਬਦਲੇ 3,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਇਸ ਸਬੰਧੀ 400 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ।

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿਚ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ ਸ਼ਿਕਾਇਤਕਰਤਾ ਤੋਂ 2,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

(For more Punjabi news apart from  Vigilance Bureau arrests Patwari for accepting Rs 2,000 bribe News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement