Baljinder Pastor Sentenced: ਪਾਦਰੀ ਬਜਿੰਦਰ ਨੂੰ ਉਮਰ ਕੈਦ, ਜ਼ਬਰ ਜਨਾਹ ਮਾਮਲੇ ਵਿੱਚ ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
Published : Apr 1, 2025, 11:46 am IST
Updated : Apr 1, 2025, 12:11 pm IST
SHARE ARTICLE
Baljinder Pastor sentenced News in punjabi
Baljinder Pastor sentenced News in punjabi

Baljinder Pastor Sentenced: ਆਖ਼ਰੀ ਸਾਹ ਤੱਕ ਜੇਲ ਵਿਚ ਰਹਿਣਾ ਪਵੇਗਾ

Baljinder Pastor sentenced News in punjabi :  ਬਲਾਤਕਾਰੀ ਬਜਿੰਦਰ ਨੂੰ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਮੁਹਾਲੀ ਅਦਾਲਤ ਨੇ ਉਸ ਨੂੰ ਇਹ ਸਜ਼ਾ ਸੁਣਾਈ ਹੈ। ਜਿਸ ਤੋਂ ਬਾਅਦ ਮੋਹਾਲੀ ਕੋਰਟ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ।

ਬਜਿੰਦਰ ਨੂੰ 3 ਦਿਨ ਪਹਿਲਾਂ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਸੀ। ਬਜਿੰਦਰ 'ਤੇ ਦੋਸ਼ ਹੈ ਕਿ ਉਹ ਔਰਤ ਨੂੰ ਵਿਦੇਸ਼ 'ਚ ਸੈਟਲ ਕਰਨ ਦੇ ਬਹਾਨੇ ਆਪਣੇ ਘਰ ਲੈ ਗਿਆ। ਜਿੱਥੇ ਉਸ ਨਾਲ ਬਲਾਤਕਾਰ ਦੀ ਵੀਡੀਓ ਬਣਾਈ ਗਈ। ਉਸ ਨੇ ਉਸ ਨੂੰ ਧਮਕੀ ਵੀ ਦਿੱਤੀ ਕਿ ਜੇਕਰ ਉਸ ਨੇ ਉਸ ਦਾ ਵਿਰੋਧ ਕੀਤਾ ਤਾਂ ਉਹ ਵੀਡੀਓ ਸੋਸ਼ਲ ਮੀਡੀਆ 'ਤੇ ਪੋਸਟ ਕਰ ਦੇਵੇਗਾ।

ਇਸ ਮਾਮਲੇ 'ਚ ਪੀੜਤਾ ਦੇ ਵਕੀਲ ਨੇ ਦੱਸਿਆ ਕਿ ਅਦਾਲਤ ਨੇ ਕਿਹਾ ਕਿ ਉਸ ਨੂੰ ਆਖ਼ਰੀ ਸਾਹ ਤੱਕ ਜੇਲ੍ਹ 'ਚ ਰਹਿਣਾ ਪਵੇਗਾ। ਪੀੜਤ ਨੇ ਇਸ ਮਾਮਲੇ ਵਿੱਚ ਅਦਾਲਤ ਅਤੇ ਪੁਲਿਸ ਦਾ ਧੰਨਵਾਦ ਕੀਤਾ ਹੈ। ਇਹ ਸਜ਼ਾ ਅਜਿਹੇ ਸਮੇਂ ਵਿਚ ਹੋਈ ਜਦੋਂ ਬਜਿੰਦਰ ਇਕ ਹੋਰ ਔਰਤ ਨਾਲ ਜਿਨਸੀ ਸ਼ੋਸ਼ਣ ਅਤੇ ਕੁੱਟਮਾਰ ਦੇ ਇਕ ਹੋਰ ਮਾਮਲੇ ਵਿਚ ਸ਼ਾਮਲ ਹੈ।

Tags: mohali court

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement