ਮੋਗਾ: ਧਰਮਕੋਟ ਵਿਖੇ ਇਕ ਘਰ ਵਿੱਚ ਦਾਖ਼ਲ ਹੋ ਕੇ ਪਰਿਵਾਰ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Published : Apr 1, 2025, 4:22 pm IST
Updated : Apr 1, 2025, 4:22 pm IST
SHARE ARTICLE
Moga: Family attacked with sharp weapons after entering a house in Dharamkot
Moga: Family attacked with sharp weapons after entering a house in Dharamkot

ਘਟਨਾ ਸੀਸੀਟੀਵੀ ਵਿੱਚ ਕੈਦ

ਮੋਗਾ: ਧਰਮਕੋਟ ਸ਼ਹਿਰ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ ਪਰਿਵਾਰ ਨੂੰ ਘਰ ਵਿੱਚ ਵੜ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਹਮਲੇ ਦੀ ਘਟਨਾ ਨੇੜੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।  ਪਰਿਵਾਰ ਦਾ ਮੁਖੀ ਗੰਭੀਰ ਜ਼ਖਮੀ ਹੋ ਗਿਆ ਹੈ ਅਤੇ ਉਸਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਜ਼ਖਮੀਆਂ ਦੇ ਬਿਆਨ ਲੈਣ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਦੋ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਤਿੰਦਰ ਸਿੰਘ ਨੇ ਦੱਸਿਆ ਕਿ ਇਹ ਘਟਨਾ 27 ਮਾਰਚ ਦੀ ਹੈ ਅਤੇ ਇਹ ਲੜਾਈ ਪੁਰਾਣੀ ਦੁਸ਼ਮਣੀ ਕਾਰਨ ਹੋਈ ਸੀ ਅਤੇ ਇਸ ਵਿੱਚ ਪੰਜ ਲੋਕ ਸ਼ਾਮਲ ਸਨ, ਇਨ੍ਹਾਂ ਵਿਰੁੱਧ ਪਹਿਲਾਂ ਵੀ ਮਾਮਲੇ ਦਰਜ ਹਨ, ਪੰਜ ਨੌਜਵਾਨਾਂ ਵਿਰੁੱਧ ਮਾਮਲਾ ਦਰਜ ਹੈ, ਮੁਲਜ਼ਮਾਂ ਵੱਲੋਂ ਘਰ ਵਿੱਚ ਦਾਖਲ ਹੋ ਕੇ ਹਮਲਾ ਕਰਨ ਦਾ ਮਾਮਲਾ ਦਰਜ ਹੈ, ਇਨ੍ਹਾਂ ਵਿਰੁੱਧ ਪਹਿਲਾਂ ਵੀ ਮਾਮਲੇ ਦਰਜ ਹਨ।

ਜ਼ਖਮੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਲੋਕਾਂ ਨੇ ਮੇਰੇ ਘਰ 'ਤੇ ਹਮਲਾ ਕਰਕੇ ਮੈਨੂੰ ਗੰਭੀਰ ਜ਼ਖਮੀ ਕਰ ਦਿੱਤਾ। ਸਾਡੀ ਪਹਿਲਾਂ ਵੀ ਲੜਾਈ ਹੋਈ ਸੀ। ਹੁਣ ਉਨ੍ਹਾਂ ਨੇ ਮੇਰੇ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਹੈ। ਇੱਕ ਪੁਰਾਣੀ ਦੁਸ਼ਮਣੀ ਚੱਲ ਰਹੀ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement