Amritsar News: ਅਟਾਰੀ ਸਰਹੱਦ ਤੋਂ ਪਾਕਿਸਤਾਨੀ ਭਾਰਤੀ ਇਲਾਕੇ ਵਿੱਚ ਹੋਇਆ ਦਾਖਲ, BSF ਨੇ ਕੀਤਾ ਕਾਬੂ 
Published : Apr 1, 2025, 12:29 pm IST
Updated : Apr 1, 2025, 12:29 pm IST
SHARE ARTICLE
Pakistani entered Indian territory from Attari border, BSF arrested
Pakistani entered Indian territory from Attari border, BSF arrested

ਮੁਹੰਮਦ ਹਮਜ਼ਾ ਪੁੱਤਰ ਆਬਿਦ ਹੁਸੈਨ, ਵਾਸੀ ਪਿੰਡ ਮੋਜ਼ਾ ਸਰਦਾਰਗੜ੍ਹ ਜ਼ਿਲ੍ਹਾ ਰਹੀਮ ਯਾਰ ਖਾਨ ਪਾਕਿਸਤਾਨ ਵਜੋਂ ਹੋਈ ਹੈ।

 

Amritsar News: ਅੰਮ੍ਰਿਤਸਰ ਦੇ ਪੇਂਡੂ ਖੇਤਰ ਵਿੱਚ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਦੇ ਸਾਂਝੇ ਆਪ੍ਰੇਸ਼ਨ ਵਿੱਚ, ਸੋਮਵਾਰ ਰਾਤ ਨੂੰ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਮਿਲੀ। ਇਹ ਨਾਗਰਿਕ ਪਾਕਿਸਤਾਨ ਤੋਂ ਭਾਰਤੀ ਸਰਹੱਦ ਪਾਰ ਕਰ ਕੇ ਕੰਡਿਆਲੀ ਤਾਰ ਦੇ ਨੇੜੇ ਪਹੁੰਚ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਮੁਹੰਮਦ ਹਮਜ਼ਾ ਪੁੱਤਰ ਆਬਿਦ ਹੁਸੈਨ, ਵਾਸੀ ਪਿੰਡ ਮੋਜ਼ਾ ਸਰਦਾਰਗੜ੍ਹ ਜ਼ਿਲ੍ਹਾ ਰਹੀਮ ਯਾਰ ਖਾਨ ਪਾਕਿਸਤਾਨ ਵਜੋਂ ਹੋਈ ਹੈ। ਮੁਹੰਮਦ ਨੂੰ ਬੀਤੀ ਰਾਤ ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਬਾਰਡਰ ਆਊਟ ਪੋਸਟ (ਬੀਓਪੀ) ਭਰੋਪਾਲ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਗ੍ਰਿਫਤਾਰੀ ਤੋਂ ਬਾਅਦ, ਪੁਲਿਸ ਨੇ ਘਰਿੰਡਾ ਥਾਣੇ ਵਿੱਚ ਐਫ਼ਆਈਆਰ ਨੰਬਰ 72 ਦੇ ਤਹਿਤ ਮਾਮਲਾ ਦਰਜ ਕੀਤਾ। ਇਹ ਮਾਮਲਾ ਵਿਦੇਸ਼ੀ ਐਕਟ ਦੀ ਧਾਰਾ 14 ਅਤੇ ਭਾਰਤੀ ਪਾਸਪੋਰਟ ਐਕਟ ਦੀ ਧਾਰਾ 3/34/20 ਦੇ ਤਹਿਤ ਦਰਜ ਕੀਤਾ ਗਿਆ ਹੈ।

ਇਹ ਮਾਮਲਾ ਬੀਐਸਐਫ਼ ਦੇ ਸਹਾਇਕ ਕਮਾਂਡੈਂਟ ਦਿਲਸੁਖ ਸੈਣੀ ਦੇ ਬਿਆਨ 'ਤੇ ਦਰਜ ਕੀਤਾ ਗਿਆ ਹੈ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਇਸ ਗੱਲ ਦੀ ਜਾਂਚ ਕਰ ਰਹੀਆਂ ਹਨ ਕਿ ਪਾਕਿਸਤਾਨੀ ਨਾਗਰਿਕ ਕਿਵੇਂ ਅਤੇ ਕਿਸ ਮਕਸਦ ਨਾਲ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਇਆ। ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ, ਅਤੇ ਉਸ ਦੇ ਭਾਰਤ ਆਉਣ ਦੇ ਉਦੇਸ਼ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਇਸ ਘਟਨਾ ਨੂੰ ਗੰਭੀਰਤਾ ਨਾਲ ਲੈ ਰਹੀਆਂ ਹਨ ਅਤੇ ਹਰ ਪਹਿਲੂ ਤੋਂ ਇਸ ਦੀ ਜਾਂਚ ਕਰ ਰਹੀਆਂ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement