Tarn Taran News: ਪੱਟੀ ਦੇ ਫ਼ੌਜੀ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
Published : Apr 1, 2025, 6:58 am IST
Updated : Apr 1, 2025, 6:58 am IST
SHARE ARTICLE
Patti soldier dies of heart attack while on duty
Patti soldier dies of heart attack while on duty

11 ਸਾਲਾਂ ਤੋਂ ਅੰਬਾਲਾ ਵਿਖੇ ਤੈਨਾਤ ਸੀ ਜਵਾਨ

 

Tarn Taran News: ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਦੇ ਪਿੰਡ ਜਵੰਦਾ ਕਲ੍ਹਾਂ ਦੇ ਵਸਨੀਕ ਨੌਜਵਾਨ ਗਗਨਦੀਪ ਸਿੰਘ (28) ਦੀ ਫ਼ੌਜ ਵਿਚ ਡਿਊਟੀ ਕਰਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਹੋ ਗਈ। ਅੱਜ ਨਾਇਕ ਗਗਨਦੀਪ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਮ ਸਸਕਾਰ ਕਰ ਦਿਤਾ ਗਿਆ।

ਇਸ ਮੌਕੇ ਮ੍ਰਿਤਕ ਗਗਨਦੀਪ ਸਿੰਘ ਦੇ ਪ੍ਰਵਾਰਕ ਮੈਂਬਰਾਂ ਨੇ ਦਸਿਆ ਕਿ ਉਹ 11 ਸਾਲਾਂ ਤੋਂ 67 ਫ਼ੌਜ ਇੰਜੀਨੀਅਰਿੰਗ ਅੰਬਾਲਾ ਵਿਖੇ ਤੈਨਾਤ ਸੀ ਜਿਸ ਨੂੰ ਡਿਊਟੀ ਦੌਰਾਨ ਦਿਲ ਦਾ ਦੌਰਾ ਪੈ ਗਿਆ। ਮ੍ਰਿਤਕ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ।

ਇਸ ਮੌਕੇ ਮ੍ਰਿਤਕ ਗਗਨਦੀਪ ਦੀ ਪਤਨੀ ਨੇ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਪਾਸੋਂ ਮੰਗ ਕੀਤੀ ਕਿ ਬਣਦੀ ਸਹਾਇਤਾ ਕੀਤੀ ਜਾਵੇ। ਇਸ ਮੌਕੇ ਫ਼ੌਜ ਦੇ ਅਧਿਕਾਰੀਆਂ ਨੇ ਮ੍ਰਿਤਕ ਦੇਹ ’ਤੇ ਫੁੱਲ ਮਲਾਵਾਂ ਭੇਂਟ ਕੀਤੀਆ ਤੇ ਸਲਾਮੀ ਦਿਤੀ ਗਈ। ਇਸ ਮੌਕੇ ਲਾਲਜੀਤ ਸਿੰਘ ਕੈਬਨਿਟ ਮੰਤਰੀ ਪੰਜਾਬ ਵਲੋਂ ਪੀਏ ਦਿਲਬਾਗ ਸਿੰਘ ਨੇ ਪਰਵਾਰ ਨਾਲ ਦੁੱਖ ਸਾਝਾ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਪਰਵਾਰ ਦੇ ਨਾਲ ਖੜੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement