ਖ਼ਬਰਾਂ |

ਤਾਜ਼ਾ |

ਪਟਿਆਲਾ ਜੇਲ੍ਹ 'ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਲਿਖੀ ਚਿੱਠੀ

By : JAGDISH

Published : Apr 1, 2026, 6:38 pm IST
Updated : Apr 1, 2026, 6:38 pm IST
SHARE ARTICLE
Bhai Balwant Singh Rajoana, who is lodged in Patiala Jail, wrote a letter to Jathedar Kuldeep Singh Gargajj.
Bhai Balwant Singh Rajoana, who is lodged in Patiala Jail, wrote a letter to Jathedar Kuldeep Singh Gargajj.

ਸ਼੍ਰੋਮਣੀ ਕਮੇਟੀ ਨੂੰ ਫਾਂਸੀ ਸਬੰਧੀ ਪਾਈ ਅਪੀਲ ਵਾਪਸ ਲੈਣ ਲਈ ਕੀਤੀ ਅਪੀਲ 

ਪਟਿਆਲਾ : ਕੇਂਦਰੀ ਜੇਲ੍ਹ ਪਟਿਆਲਾ ’ਚ ਲੰਬੇ ਅਰਸੇ ਤੋਂ ਬੰਦ ਭਾਈ ਬਲਵੰਤ ਸਿੰਘ ਰਾਜੋਵਾਣਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਾਉਣ ਵਾਲੀ ਸ਼੍ਰੋਮਣੀ ਕਮੇਟੀ ਵਲੋਂ ਦਾਇਰ ਕੀਤੀ ਪਟੀਸ਼ਨ ਨੂੰ 10 ਦਿਨਾਂ ਦੇ ਅੰਦਰ ਵਾਪਸ ਲੈਣ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕਰਨ ਦੀ ਅਪੀਲ ਕੀਤੀ ਹੈ। 

ਜਥੇਦਾਰ ਗੜਗੱਜ ਨੂੰ ਲਿਖੇ ਪੰਜ ਸਫਿਆਂ ਦੇ ਪੱਤਰ ਵਿਚ ਭਾਈ ਰਾਜੋਆਣਾ ਨੇ ਕਿਹਾ ਹੈ ਕਿ 14 ਸਾਲ ਪਹਿਲਾਂ ਸਨ 2012 ਵਿਚ ਅਕਾਲ ਤਖਤ ਸਾਹਿਬ ਦੀ ਹਦਾਇਤ ’ਤੇ ਹੀ ਸ਼੍ਰੋਮਣੀ ਕਮੇਟੀ ਵਲੋਂ ਉਕਤ ਅਪੀਲ ਦਾਇਰ ਕੀਤੀ ਗਈ ਸੀ ਪਰ ਹੁਣ ਸ਼੍ਰੋਮਣੀ ਕਮੇਟੀ ਨੂੰ ਇਹ ਅਪੀਲ ਵਾਪਸ ਲੈਣ ਦਾ ਆਦੇਸ਼ ਜਾਰੀ ਕਰਕੇ ਹੁਕਮਰਾਨਾਂ ਵਲੋਂ ਕੀਤੀ ਜਾ ਰਹੀ ਬੇਇਨਸਾਫੀ ਤੇ ਇਤਿਹਾਸ ਦੀ ਮੋਹਰ ਲਗਾਈ ਜਾਵੇ। ਇਸੇ ਦੌਰਾਨ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੇ ਵੀ ਭਾਈ ਰਾਜੋਆਣਾ ਦਾ ਉਕਤ ਪੱਤਰ ਜਥੇਦਾਰ ਸਾਹਿਬ ਨੂੰ ਮਿਲਣ ਦੀ ਪੁਸ਼ਟੀ ਕੀਤੀ ਤੇ ਕਿਹਾ ਕਿ ਜਥੇਦਾਰ ਸਾਹਿਬ ਵਲੋਂ ਇਸ ਮਾਮਲੇ ਸੰਬੰਧੀ ਵਿਚਾਰ ਵਟਾਂਦਰਾ ਕਰਕੇ ਜਲਦ ਕਾਰਵਾਈ ਕੀਤੀ ਜਾਵੇਗੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement