ਸਿਖਿਆ ਮੰਤਰੀ ਨੇ ਸੁਖਬੀਰ ਦਾ ਅਸਤੀਫ਼ਾ ਮੰਗਿਆ 
Published : May 1, 2018, 2:05 am IST
Updated : May 1, 2018, 2:05 am IST
SHARE ARTICLE
O P Soni
O P Soni

ਅਕਾਲੀਆਂ ਨੂੰ 2013 ਵਾਲੇ ਪਾਠ ਪੁਸਤਕ ਵਿਵਾਦ ਦਾ ਕਰਾਇਆ ਚੇਤਾ

ਚੰਡੀਗੜ੍ਹ, 30 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ) : ਸਿਖਿਆ ਮੰਤਰੀ ਓ.ਪੀ. ਸੋਨੀ ਨੇ ਇਤਿਹਾਸ ਦੀਆਂ ਕਿਤਾਬਾਂ ਦੇ ਮੁੱਦੇ 'ਤੇ ਅਕਾਲੀਆਂ ਵਲੋਂ ਮੁੱਖ ਮੰਤਰੀ ਵਿਰੁਧ ਲਾਏ ਗਏ ਦੋਸ਼ਾਂ ਦੇ ਮਾਮਲੇ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।ਸੋਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਦੀ ਚੁਨੌਤੀ ਨੂੰ ਸਵੀਕਾਰ ਹੀ ਨਹੀਂ ਕੀਤਾ ਸਗੋਂ ਪਿਛਲੇ ਕੁੱਝ ਦਿਨਾਂ ਤੋਂ ਬੋਲੇ ਗਏ ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼ ਕਰਨ ਲਈ ਅਕਾਲੀਆਂ ਦੇ ਕੱਚੇ ਚਿੱਠੇ ਲੋਕਾਂ ਸਾਹਮਣੇ ਰੱਖੇ ਹਨ। ਮੁੱਖ ਮੰਤਰੀ ਵਲੋਂ ਜਾਰੀ 12ਵੀਂ ਜਮਾਤ ਦੇ ਸਿਲੇਬਸ ਦਾ ਵਿਸਤ੍ਰਿਤ ਅਧਿਐਨ ਇਹ ਦਰਸਾਉਂਦਾ ਹੈ ਕਿ ਸਕੂਲਾਂ ਦੇ ਸਿਲੇਬਸ ਵਿਚ ਸਿੱਖ ਗੁਰੂਆਂ ਦੇ ਇਤਿਹਾਸ ਨੂੰ ਛੇੜਿਆ ਜਾਂ ਹਟਾਇਆ ਨਹੀਂ ਗਿਆ।

Sukhbir Singh BadalSukhbir Singh Badal


ਸਿਖਿਆ ਮੰਤਰੀ ਨੇ ਅਕਾਲੀਆਂ ਵਲੋਂ ਧਰਮ ਵਰਗੇ ਸੰਵੇਦਨਸ਼ੀਲ ਮੁੱਦੇ ਦਾ ਬੇਵਜ੍ਹਾ ਸਿਆਸੀਕਰਨ ਕਰਨ ਲਈ ਕੋਸ਼ਿਸ਼ਾਂ 'ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਬਾਦਲਾਂ ਨੇ ਇਕ ਵਾਰ ਫਿਰ ਸਾਬਤ ਕਰ ਦਿਤਾ ਹੈ ਕਿ ਉਹ ਅਪਣੇ ਨਿਜੀ ਹਿੱਤਾਂ ਦੀ ਪੂਰਤੀ ਲਈ ਕਿਸੇ ਵੀ ਹੇਠਲੇ ਪੱਧਰ 'ਤੇ ਜਾ ਸਕਦੇ ਹਨ। ਸੋਨੀ ਨੇ ਕਿਹਾ ਕਿ ਅਕਾਲੀਆਂ ਨੇ ਅਪਣੇ ਸ਼ਾਸਨਕਾਲ ਦੌਰਾਨ ਕਿਤਾਬਾਂ ਵਿਚ ਅਸ਼ਲੀਲਤਾ ਵਾਲੇ ਸੰਦਰਭਾਂ ਨੂੰ ਵਰਤਣ ਦੀ ਇਜ਼ਾਜਤ ਦਿਤੀ ਸੀ। ਉਨ੍ਹਾਂ ਪ੍ਰਾਈਵੇਟ ਸਪਲਾਇਰਾਂ ਵਲੋਂ ਛਾਪੀਆਂ ਸਕੂਲ ਦੀਆਂ ਕਿਤਾਬਾਂ ਨਾਲ ਸਬੰਧਤ 2013 ਦੇ ਵਿਵਾਦ ਦਾ ਚੇਤਾ ਵੀ ਕਰਵਾਇਆ।  ਸਿਖਿਆ ਮੰਤਰੀ ਨੇ ਕਿਹਾ ਕੈਪਟਨ ਸਰਕਾਰ ਨੇ ਪਹਿਲੀ ਵਾਰ ਇਤਿਹਾਸ ਦੀਆਂ ਕਿਤਾਬਾਂ ਨੂੰ ਛਾਪਣ ਦਾ ਕਾਰਜ ਪੰਜਾਬ ਸਕੂਲ ਸਿਖਿਆ ਬੋਰਡ (ਪੀ.ਐਸ.ਈ.ਬੀ.) ਨੂੰ ਸੌਂਪਿਆ ਹੈ ਜੋ ਪਹਿਲਾਂ ਇਸ ਪ੍ਰਕ੍ਰਿਆ ਵਿਚ ਸ਼ਾਮਲ ਨਹੀਂ ਸੀ। ਸੋਨੀ ਨੇ 'ਆਪ' ਆਗੂ ਸੁਖਪਾਲ ਖਹਿਰਾ ਦੀ ਵੀ ਨਿਖੇਧੀ ਕੀਤੀ ਕਿਉਂਕਿ 2013 ਵਿਚ ਕਾਂਗਰਸ ਨੇਤਾ ਦੇ ਤੌਰ 'ਤੇ ਖਹਿਰਾ ਨੇ ਪਾਠ ਪੁਸਤਕ ਦੇ ਵਿਵਾਦ ਵਿਚ ਅਕਾਲੀਆਂ ਵਿਰੁਧ ਪੁਰਜ਼ੋਰ ਆਵਾਜ਼ ਉਠਾਈ ਸੀ ਪਰ ਹੁਣ ਉਹ ਅਕਾਲੀਆਂ ਦਾ ਸਾਥ ਦਿੰਦੇ ਜਾਪ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement