ਮੁੱਖ ਮੰਤਰੀ ਦਾ ਫੈਸਲਾ, ਲੌਕਡਾਊਨ ਦੌਰਾਨ ਢਿੱਲ ਦਾ ਮਾਮਲਾ ਡਿਪਟੀ ਕਮਿਸ਼ਨਰਾਂ 'ਤੇ ਛੱਡਿਆ 
Published : May 1, 2020, 5:19 pm IST
Updated : May 1, 2020, 5:23 pm IST
SHARE ARTICLE
Photo
Photo

ਕੋਰੋਨਾ ਵਾਇਰਸ ਦੇ ਚਲਦਿਆਂ ਲਾਗੂ ਕੀਤੇ ਗਏ ਲੌਕਡਾਊਨ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਫੈਸਲਾ ਲਿਆ ਹੈ।

ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਚਲਦਿਆਂ ਲਾਗੂ ਕੀਤੇ ਗਏ ਲੌਕਡਾਊਨ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਵੱਲੋਂ ਕਰਫਿਊ ਤੇ ਲੌਕਡਾਊਨ ਦੌਰਾਨ ਪਾਬੰਦੀਆਂ ਵਿਚ ਢਿੱਲ ਦੇਣ ਦਾ ਮਾਮਲਾ ਜ਼ਿਲ੍ਹਾ ਪੱਧਰ 'ਤੇ ਡਿਪਟੀ ਕਮਿਸ਼ਨਰਾਂ 'ਤੇ ਛੱਡਿਆ ਗਿਆ ਹੈ।

file photofile photo

ਵਿਸ਼ੇਸ਼ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਹਜੂਰ ਸਾਹਿਬ ਤੇ ਰਾਜਸਥਾਨ ਤੋਂ ਕੁੱਲ 7000 ਯਾਤਰੀਆਂ, ਮਜ਼ਦੂਰਾਂ ਅਤੇ ਵਿਦਿਆਰਥੀਆਂ ਨੂੰ ਪੰਜਾਬ ਲਿਆਂਦਾ ਹੈ। ਮੁੱਖ ਮੰਤਰੀ ਨੇ ਕਿ ਬਾਹਰੋਂ ਆਉਣ ਵਾਲੇ ਵਿਅਕਤੀ ਲਈ 21  ਦਿਨ ਦਾ ਇਕਾਂਤਵਾਸ ਤੇ ਟੈਸਟ ਜਰੂਰੀ ਹੈ।

Corona VirusPhotoਉਹਨਾਂ ਕਿਹਾ ਕਿ ਡਾਕਟਰ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਬਾਹਰੋਂ ਆਏ ਵਿਅਕਤੀ ਨੂੰ ਘਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਹੋਰ ਰਾਜਾਂ ਵਿਚ ਫਸੇ ਪੰਜਾਬੀਆਂ ਨੂੰ ਵੀ ਜਲਦ ਤੋਂ ਜਲਦ ਪੰਜਾਬ ਵਾਪਸ ਲਿਆਂਦਾ ਜਾਵੇਗਾ। ਪੰਜਾਬ ਵਿਚ ਫਸੇ ਮਜ਼ਦੂਰਾਂ ਨੂੰ ਲੈ ਕੇ ਉਹਨਾਂ ਕਿਹਾ ਕਿ ਉਹਨਾਂ ਵੱਲੋਂ ਪਰਵਾਸੀ ਮਜ਼ਦੂਰਾਂ ਨੂੰ ਅਪਣੇ ਰਾਜਾਂ ਨੂੰ ਜਾਣ ਦੀ ਖੁੱਲ੍ਹ ਦਿੱਤੀ ਗਈ ਹੈ।

File PhotoFile Photo

ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਕੋਰੋਨਾ ਨੂੰ ਬੇਕਾਬੂ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਬਾਹਰੋਂ ਆਏ ਲੋਕਾਂ ਕਾਰਨ ਪੰਜਾਬ ਵਿਚ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਸਿਆਸੀ ਪਾਰਟੀਆਂ ਨੂੰ ਸਿਆਸਤ ਨਾ ਕਰਨ ਦੀ ਅਪੀਲ ਕਰਦਿਆਂ ਉਹਨਾਂ ਨੇ ਸਿਆਸੀ ਪਾਰਟੀਆਂ ਤੋਂ ਕੋਰੋਨਾ ਜੰਗ ਦੌਰਾਨ ਸਹਿਯੋਗ ਮੰਗਿਆ।

PhotoPhoto

ਉਹਨਾਂ ਕਿਹਾ ਕਿ ਇਹ ਸਮਾਂ ਸਿਆਸਤ ਦਾ ਨਹੀਂ ਬਲਕਿ ਪੰਜਾਬ ਨੂੰ ਬਚਾਉਣ ਦਾ ਸਮਾਂ ਹੈ। ਉਹਨਾਂ ਕਿਹਾ ਕਿ ਇਸ ਸਮੇਂ ਸਾਰਿਆਂ ਨੂੰ ਮਿਲ ਕੇ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਰੱਖਣ ਦੀ ਲੋੜ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰਫਿਊ 'ਚ ਢਿੱਲ ਦੇ ਸਮੇਂ ਸਾਵਧਾਨੀਆਂ ਵਰਤਣ ਅਤੇ ਮਾਸਕ ਪਾਉਣ ਤੇ ਸਮਾਜਕ ਦੂਰੀ ਦੇ ਨਿਯਮਾਂ ਦੀ ਪਾਣਲਾ ਕਰਨ।

File PhotoFile Photo

ਉਹਨਾਂ ਨੇ ਪੰਜਾਬ ਵਿਚ ਰੁਕੇ ਹੋਰ ਰਾਜਾਂ ਦੇ ਮਜ਼ਦੂਰਾਂ ਤੇ ਹੋਰ ਲੋਕਾਂ ਨੂੰ ਵਾਪਿਸ ਭੇਜਣ ਲਈ ਕੇਂਦਰ ਸਰਕਾਰ ਨੂੰ ਰੇਲ ਚਲਾਉਣ ਜਾਂ ਰਾਜ ਸਰਕਾਰਾਂ ਨੂੰ ਅਪਣੀਆਂ ਬੱਸਾਂ ਭੇਜਣ ਦੀ ਬੇਨਤੀ ਕੀਤੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement