ਕੈਪਟਨ ਵਲੋਂ ਪੀਐੱਮ ਨੂੰ ਪੱਤਰ ਲਿਖ ਕੇ ਪ੍ਰਵਾਸੀ ਮਜ਼ਦੂਰਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ
Published : May 1, 2020, 9:44 am IST
Updated : May 1, 2020, 9:45 am IST
SHARE ARTICLE
File Photo
File Photo

ਲਾਕਡਾਊਨ ਵਾਧੇ ਦੇ ਮੱਦੇਨਜ਼ਰ ਖੁਰਾਕ ਵਿਭਾਗ ਨੂੰ ਪ੍ਰਵਾਸੀ ਮਜ਼ਦੂਰਾਂ ਲਈ ਰਾਸ਼ਨ ਦਾ ਕੋਟਾ ਵਧਾਉਣ ਦੇ ਆਦੇਸ਼

ਚੰਡੀਗੜ੍ਹ, 30 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ) : ਕੇਂਦਰ ਸਰਕਾਰ ਵਲੋਂ ਫਸੇ ਮਜ਼ਦੂਰਾਂ ਤੇ ਹੋਰਨਾਂ ਦੀ ਵਾਪਸੀ ਬਾਰੇ ਸਲਾਹ ਦੇ ਜਵਾਬ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਰਵਾਸੀ ਮਜ਼ਦੂਰਾਂ ਦੀਆਂ ਸੂਬਿਆਂ ਅਨੁਸਾਰ ਸੂਚੀਆਂ ਬਣਾਉਣ ਦੇ ਆਦੇਸ਼ ਕੀਤੇ ਤਾਂ ਜੋ ਇਨ੍ਹਾਂ ਨੂੰ ਭੇਜਣ ਲਈ ਤਾਲਮੇਲ ਸਥਾਪਤ ਕੀਤਾ ਜਾ ਸਕੇ। ਇਸੇ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਜਿਹੇ ਵਿਅਕਤੀਆਂ ਨੂੰ ਉਨ੍ਹਾਂ ਦੇ ਜੱਦੀ ਸੂਬਿਆਂ ਵਿੱਚ ਭੇਜਣ ਲਈ ਇਕ ਥਾਂ ਤੋਂ ਦੂਜੀ ਥਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ ਕੀਤੀ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪਰਵਾਸੀ ਮਜ਼ਦੂਰਾਂ ਦੀ ਵਾਪਸੀ ਲਈ ਹਰੇਕ ਸੂਬੇ ਨਾਲ ਤਾਲਮੇਲ ਸਥਾਪਤ ਕਰਨ ਲਈ ਇਕ ਅਫ਼ਸਰ ਨੂੰ ਨਿਯੁਕਤ ਕੀਤਾ ਜਾਵੇਗਾ। ਸੂਬੇ ਦੇ ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨਾਲ ਵੀਡੀਉ ਕਾਨਫ਼ਰੰਸ ਵਿਚ ਮੁੱਖ ਮੰਤਰੀ ਨੇ ਦਸਿਆ ਕਿ ਪਰਵਾਸੀ ਮਜ਼ਦੂਰਾਂ ਨੂੰ ਭੇਜਣ ਲਈ ਪ੍ਰਧਾਨ ਮੰਤਰੀ ਨੂੰ ਵੀ ਲਿਖਿਆ ਹੈ। ਉਨ੍ਹਾਂ ਦਸਿਆ ਕਿ ਇਕੱਲੇ ਲੁਧਿਆਣਾ ਵਿਚ ਹੀ 7 ਲੱਖ ਪਰਵਾਸੀ ਮਜ਼ਦੂਰ ਹਨ ਜਦਕਿ ਪੂਰੇ ਪੰਜਾਬ ਵਿਚ ਇਹ ਗਿਣਤੀ 10 ਲੱਖ ਤੋਂ ਵੱਧ ਹੈ।

ਹਾਲਾਂਕਿ ਹਾਲੇ ਅੰਕੜੇ ਇਕੱਠੇ ਕੀਤੇ ਜਾ ਰਹੇ ਹਨ ਪੰਜਾਬ ਵਿਚ 70 ਫ਼ੀ ਸਦੀ ਦੇ ਕਰੀਬ ਮਜ਼ਦੂਰ ਬਿਹਾਰ ਨਾਲ ਸਬੰਧਤ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿਚ ਮਜ਼ਦੂਰਾਂ ਨੂੰ ਸਿਰਫ ਰੇਲ ਗੱਡੀਆਂ ਰਾਹੀਂ ਹੀ ਭੇਜਿਆ ਜਾ ਸਕਦਾ ਹੈ ਜਿਥੇ ਉਨ੍ਹਾਂ ਦੀ ਸਹੀ ਸਮੇਂ ਜਾਂਚ ਕੀਤੀ ਜਾ ਸਕਦੀ ਹੈ।
ਲਾਕਡਾਊਨ ਵਿੱਚ ਵਾਧੇ ਦੇ ਮੱਦੇਨਜ਼ਰ ਕੁਝ ਜ਼ਿਲਿ੍ਹਆਂ ਵਿੱਚ ਖਾਣ ਵਾਲੇ ਪੈਕਟਾਂ ਦੀ ਘਾਟ ਬਾਰੇ ਪ੍ਰਗਟ ਕੀਤੀਆਂ ਚਿੰਤਾਵਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਖੁਰਾਕ ਵਿਭਾਗ ਨੂੰ ਮਜ਼ਦੂਰਾਂ ਅਤੇ ਗੈਰ ਸਮਾਰਟ ਕਾਰਡ ਧਾਰਕਾਂ ਨੂੰ ਵੰਡੇ ਜਾਂਦੇ ਰਾਸ਼ਨ ਦਾ ਕੋਟਾ ਵਧਾਉਣ ਦੇ ਆਦੇਸ਼ ਦਿਤੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ, ‘‘ਕੋਈ ਵੀ ਭੁੱਖਾ ਨਹੀਂ ਰਹਿਣ ਦਿਤਾ ਜਾਵੇਗਾ।’’

File photoFile photo

ਪ੍ਰਧਾਨ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ 29 ਅਪ੍ਰੈਲ ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਲਾਕਾਡਾਊਨ ਕਾਰਨ ਮਜ਼ਦੂਰ ਵੱਡੀ ਗਿਣਤੀ ਵਿੱਚ ਫਸੇ ਹੋਏ ਹਨ। ਟਰਾਂਸਪੋਰਟ ਲਈ ਬਸਾਂ ਕੰਮ ਨਹੀਂ ਕਰਨਗੀਆਂ। ਉਨ੍ਹਾਂ ਕਿਹਾ,  ‘‘10 ਲੱਖ ਦੇ ਕਰੀਬ ਮਜ਼ਦੂਰਾਂ ਨੂੰ ਵਾਪਸ ਉਨ੍ਹਾਂ ਦੇ ਸੂਬਿਆਂ ਵਿਚ ਭੇਜਣ ਦਾ ਪ੍ਰਬੰਧ ਕਰਨ ਦੀ ਲੋੜ ਹੈ।’’ ਉਨ੍ਹਾਂ ਕਿਹਾ ਕਿ ਅਜਿਹੇ ਹਾਲਤਾਂ ਵਿਚ ਸਿਰਫ਼ ਵਿਸ਼ੇਸ਼ ਰੱਲ ਗੱਡੀਆਂ ਚਲਾ ਕੇ ਹੀ ਇਨ੍ਹਾਂ ਮਜ਼ਦੂਰਾਂ ਨੂੰ ਭੇਜਿਆ ਜਾ ਸਕਦਾ ਹੈ। ਰੇਲਵੇ ਇਕ ਥਾਂ ਤੋਂ ਦੂਜੀ ਥਾਂ ਤਕ ਭੇਜ ਕੇ ਮਜ਼ਦੂਰਾਂ ਨੂੰ ਉਨ੍ਹਾਂ ਦੇ ਟਿਕਾਣਿਆਂ ਉਤੇ ਭੇਜ ਸਕਦੀ ਹੈ।

ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਪਰਵਾਸੀ ਕਾਮਿਆਂ ਦੇ ਅੰਤਰ-ਰਾਜੀ ਆਉਣ-ਜਾਣ ਦੀ ਇਜਾਜ਼ਤ ਦਿੰਦਿਆਂ ਆਦੇਸ਼ ਦਿੱਤਾ ਸੀ ਕਿ ਵਿਅਕਤੀਆਂ ਦੇ ਸਮੂਹ ਨੂੰ ਲਿਜਾਣ ਲਈ ਬਸਾਂ ਨੂੰ ਆਵਾਜਾਈ ਲਈ ਵਰਤਿਆ ਜਾ ਸਕਦਾ ਹੈ ਪਰ ਬੈਠਣ ਲਈ ਸਮਾਜਕ ਦੂਰੀ ਦੇ ਨੇਮਾਂ ਨੂੰ ਬਰਕਰਾਰ ਰੱਖਣ ਅਤੇ ਸਫਾਈ ਦੀ ਢੁਕਵੀਂ ਵਿਵਸਥਾ ਕਰਨ ਤੋਂ ਬਾਅਦ ਹੀ ਅਜਿਹਾ ਕੀਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੀ ਸਰਕਾਰ ਇੱਥੇ ਫਸੇ ਹੋਏ ਪਰਵਾਸੀ ਕਾਮਿਆਂ ਜਿਨ੍ਹਾਂ ਦੀ ਸੂਬੇ ਦੇ ਉਦਯੋਗ ਅਤੇ ਖੇਤੀਬਾੜੀ ਲਈ ਲੋੜ ਹੈ, ਨੂੰ ਭੋਜਨ, ਸ਼ਰਨ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਕੇ ਪੂਰੀ ਦੇਖਭਾਲ ਕਰ ਰਹੀ ਹੈ ਪਰ ਬਦਕਿਸਮਤੀ ਨਾਲ ਇਨ੍ਹਾਂ ਵਿਚ ਬਹੁਤੇ ਕਾਮੇ ਅਪਣੇ ਜੱਦੀ ਸੂਬਿਆਂ ਨੂੰ ਜਾਣ ਲਈ ਲੋਚਦੇ ਹਨ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਪ੍ਰਧਾਨ ਮੰਤਰੀ ਸਮੇਂ ਦੀ ਨਜ਼ਾਕਤ ਨੂੰ ਸਮਝਦਿਆਂ ਉਸ ਮੁਤਾਬਕ ਰੇਲਵੇ ਮੰਤਰਾਲੇ ਨੂੰ ਸਲਾਹ ਦੇਣਗੇ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement