ਜਥੇਦਾਰ ਵਲੋਂ ਤਬਲੀਗ਼ੀ ਮੁਸਲਮਾਨਾਂ ਵਾਂਗ ਸਿੱਖਾਂ ਨੂੰ ਵੀ ਸਾਜ਼ਸ਼ ਹੇਠ ਨਿਸ਼ਾਨਾ ਬਣਾਉਣ ਦਾ ਦੋਸ਼
Published : May 1, 2020, 7:33 am IST
Updated : May 4, 2020, 1:49 pm IST
SHARE ARTICLE
File Photo
File Photo

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਤੋਂ ਆਈ

ਅੰਮ੍ਰਿਤਸਰ, 30 ਅਪ੍ਰੈਲ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਤੋਂ ਆਈ ਸੰਗਤ ਨੂੰ ਕੋਰੋਨਾ ਪੀੜਤ ਦਸਣਾ ਸ਼ੱਕ ਦੇ ਘੇਰੇ ਵਿਚ ਹੈ। ਜਥੇਦਾਰ ਕਿਹਾ ਕਿ ਬਾਬਾ ਬਲਵਿੰਦਰ ਸਿੰਘ ਹਜ਼ੂਰ ਸਾਹਿਬ ਵਾਲਾ ਨੇ ਅੱਜ ਫ਼ੋਨ 'ਤੇ ਗੱਲ ਕਰਦਿਆਂ ਦਸਿਆ ਹੈ ਕਿ ਸੰਗਤਾਂ ਸਵਾ ਮਹੀਨੇ ਦੇ ਕਰੀਬ ਹਜ਼ੂਰ ਸਾਹਿਬ ਸਰਾਵਾਂ ਵਿਚ ਰਹੀਆਂ ਹਨ। ਇਥੇ ਰਹਿੰਦਿਆਂ ਉਨ੍ਹਾਂ ਦੇ 3 ਟੈਸਟ ਕਰਵਾਏ ਗਏ ਜਿਸ ਵਿਚ ਕਿਸੇ ਵੀ ਸ਼ਰਧਾਲੂ ਦੇ ਕੋਰੋਨਾ ਬਿਮਾਰੀ ਦੇ ਲੱਛਣ ਨਹੀਂ ਆਏ ਪਰ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਪਹੁੰਚਦਿਆਂ ਹੀ ਸੰਗਤਾਂ ਕਰੋਨਾ ਪੀੜਤ ਕਿਸ ਤਰ੍ਹਾਂ ਹੋ ਗਈਆਂ।

File photoFile photo

ਜਥੇਦਾਰ ਕਿਹਾ ਕਿ 25 ਅਪ੍ਰੈਲ ਨੂੰ ਸੰਗਤਾਂ ਦੀ ਸ਼ੁਰੂਆਤ ਹੁੰਦੀ ਹੈ, 27 ਅਪ੍ਰੈਲ ਨੂੰ ਟੈਸਟ ਹੁੰਦੇ ਹਨ ਤੇ ਸੰਗਤਾਂ ਨੂੰ ਕਰੋਨਾ ਦੇ ਨਾਂ 'ਤੇ ਜਬਰੀ ਘਰਾਂ ਤੋਂ ਚੁਕ ਕੇ ਡੇਰਿਆਂ ਵਿਚ ਬੰਦ ਕੀਤਾ ਜਾ ਰਿਹਾ ਹੈ, ਜੋ ਹੈਰਾਨੀ ਦੀ ਗੱਲ ਹੈ। ਜਥੇਦਾਰ ਨੇ ਤੌਖਲਾ ਪ੍ਰਗਟ ਕਰਦਿਆਂ ਕਿਹਾ ਕਿ (ਤਬਲੀਗ਼ੀ ਭਾਈਚਾਰੇ ਦੇ ਮੁਸਲਮਾਨ) ਸਮਾਜ ਵਾਂਗ ਹੀ ਸਿੱਖ ਸਮਾਜ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਸ਼ ਜਾਪਦੀ ਹੈ। ਇਸ ਤੋਂ ਇਲਾਵਾ ਜਥੇਦਾਰ ਨੇ ਸਖ਼ਤ ਰੁਖ ਲਿਆ ਹੈ ਕਿ ਸਿੱਖ ਸੰਗਤਾਂ ਨੂੰ ਸਿੱਖ ਭਾਵਨਾਨਾਂ ਦੇ ਉਲਟ ਗੁਰੂ ਘਰਾਂ ਦੀ ਬਜਾਏ ਡੇਰਿਆਂ ਵਿਚ ਧੱਕੇ ਨਾਲ ਠਹਿਰਾਉਣਾ ਠੀਕ ਨਹੀਂ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement