ਦਾਦੀ ਨੇ ਬੇਰਹਿਮੀ ਨਾਲ ਮਾਰਿਆ 2 ਮਹੀਨੇ ਦਾ ਪੋਤਾ, ਮਾਂ ਦਾ ਰੋ-ਰੋ ਕੇ ਬੁਰਾ ਹਾਲ
Published : May 1, 2021, 5:43 pm IST
Updated : May 1, 2021, 5:45 pm IST
SHARE ARTICLE
child
child

ਲੜਕੀ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਘਰ ਛੱਡ ਕੇ ਫ਼ਰਾਰ ਸਹੁਰੇ ਪਰਿਵਾਰ ਦੀ ਭਾਲ ਕੀਤੀ ਜਾ ਰਹੀ ਹੈ।

ਫ਼ਿਰੋਜ਼ਪੁਰ (ਮਲਕੀਅਤ ਸਿੰਘ): ਸਿਆਣੇ ਕਹਿੰਦੇ ਨੇ ਉਹ ਬੱਚੇ ਕਰਮਾਂ ਵਾਲੇ ਹੁੰਦੇ ਨੇ, ਜਿਨ੍ਹਾਂ ਨੂੰ ਦਾਦੀ ਤੇ ਨਾਨੀ ਦਾ ਪਿਆਰ ਮਿਲਦਾ ਹੈ। ਪਰ ਇਸ ਦੇ ਉਲਟ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਇਕ ਦਾਦੀ ਦਾ ਕਾਤਲਾਨਾ ਚਿਹਰਾ ਸਾਹਮਣੇ ਆਇਆ ਹੈ, ਜਿਸ ਨੇ ਆਪਣੇ ਪੋਤੇ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਦਿਲ ਦਹਿਲਾਉਣ ਵਾਲੀ ਇਹ ਘਟਨਾ ਫ਼ਿਰੋਜ਼ਪੁਰ ਦੇ ਪਿੰਡ ਜਖਲਾਵਾਂ 'ਚ ਵਾਪਰੀ ਹੈ।

childchild

ਇੱਥੇ ਇਕ ਦਾਦੀ ਨੇ ਆਪਣੇ ਦੋ ਮਹੀਨੇ ਦੇ ਪੋਤੇ ਨੂੰ ਬੈੱਡ ਉਪਰੋਂ ਸੁੱਟ ਕੇ ਜਾਨੋਂ ਮਾਰ ਦਿੱਤਾ। ਆਪਣੇ ਬੱਚੇ ਨੂੰ ਗੁਆਉਣ ਵਾਲੀ ਮਾਂ ਅਤੇ ਨਾਨਕੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

mothermother

ਮ੍ਰਿਤਕ ਬੱਚੇ ਦੀ ਮਾਂ ਨੇ ਦੋਸ਼ ਲਗਾਇਆ ਕਿ ਉਸ ਦਾ ਸਹੁਰਾ ਪਰਿਵਾਰ ਉਸ 'ਤੇ ਪਹਿਲਾਂ ਵੀ ਤਸ਼ੱਦਦ ਢਾਹੁੰਦਾ ਸੀ। ਜਦੋਂ ਉਸ ਦਾ ਬੱਚਾ ਢਿੱਡ 'ਚ ਸੀ, ਉਦੋਂ ਵੀ ਉਸ ਨਾਲ ਮਾਰਕੁੱਟ ਕੀਤੀ ਜਾਂਦੀ ਸੀ। ਲੜਕੀ ਦੇ ਪਰਿਵਾਰਕ ਮੈਂਬਰ ਸੋਨੂੰ ਨੇ ਦੋਸ਼ ਲਗਾਇਆ ਕਿ ਸਹੁਰੇ ਪਰਿਵਾਰ ਨੇ ਲੜਕੀ ਨਾਲ ਮਾਰਕੁੱਟ ਕੀਤੀ ਅਤੇ ਬੱਚੇ ਨੂੰ ਚੁੱਕ ਕੇ ਬੈੱਡ ਤੋਂ ਥੱਲੇ ਸੁੱਟ ਦਿੱਤਾ।

familyfamily

ਇੱਕ ਵਾਰ ਤਾਂ ਬੱਚਾ ਪੈਦਾ ਹੋਣ ਤੋਂ ਪਹਿਲਾਂ ਹੀ ਲੜਕੀ ਦੇ ਪੇਟ ਵਿੱਚ ਲੱਤਾਂ ਮਾਰਕੇ ਉਸਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਲੜਕੀ ਛੇ ਮਹੀਨੇ ਤੱਕ ਉਨ੍ਹਾਂ ਕੋਲ ਰਹੀ ਅਤੇ ਬੱਚਾ ਪੈਦਾ ਹੋਣ ਤੋਂ ਬਾਅਦ ਉਹ ਆਪਣੇ ਸਹੁਰੇ ਘਰ ਚਲੀ ਗਈ ਪਰ ਉਥੇ ਵੀ ਸਹੁਰਾ ਪਰਿਵਾਰ ਨੇ ਉਸਦਾ ਖਹਿੜਾ ਨਹੀਂ ਛੱਡਿਆ ਜਿਸ ਦੇ ਚਲਦਿਆਂ ਬੀਤੇ ਦਿਨ ਝਗੜੇ ਦੌਰਾਨ ਲੜਕੀ ਦੀ ਸੱਸ ਸੁਖਚੈਨ ਕੌਰ ਨੇ ਬੱਚੇ ਨੂੰ ਬੈਡ ਉਪਰੋਂ ਸੁੱਟ ਦਿੱਤਾ ਜਿਸ ਤੋਂ ਬਾਅਦ ਬੱਚਾ ਬੜੀ ਤਕਲੀਫ ਵਿੱਚ ਸੀ ਜਿਸ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਉਥੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। 

ਦੂਜੇ ਪਾਸੇ ਸਬ ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਲੜਕੀ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਘਰ ਛੱਡ ਕੇ ਫ਼ਰਾਰ ਸਹੁਰੇ ਪਰਿਵਾਰ ਦੀ ਭਾਲ ਕੀਤੀ ਜਾ ਰਹੀ ਹੈ।  

policepolice

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement