ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ: ਬਾਜਵਾ
Published : May 1, 2021, 6:53 pm IST
Updated : May 1, 2021, 6:53 pm IST
SHARE ARTICLE
Tripat Bajwa
Tripat Bajwa

ਤ੍ਰਿਪਤ ਬਾਜਵਾ ਇੱਕ ਹਫਤੇ ਦੇ ਅੰਦਰ-ਅੰਦਰ ਇਨ੍ਹਾਂ ਡਾਕਟਰਾਂ ਅਤੇ ਫਾਰਮਾਸਿਸਟਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਕਰਨਗੇ ਗੱਲ

ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੰਜਾਬ ਦੇ ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਨੂੰ ਸਿਹਤ ਵਿਭਾਗ ਨਾਲ ਮਿਲਕੇ ਫਰੰਟਲਾਈਨ ਵਰਕਰਾਂ ਵਜੋਂ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕੀਤੀ ਹੈ। ਮੰਤਰੀ ਨੇ ਕਿਹਾ ਕਿ ਕੋਵਿਡ -19 ਕਾਰਨ ਪੈਦਾ ਹੋਈ ਇਸ ਸੰਕਟਮਈ ਸਥਿਤੀ ਕਾਰਨ ਪੂਰਾ ਸੂਬਾ ਬੜੀ ਔਖੀ ਘੜੀ ਵਿੱਚੋਂ ਲੰਘ ਰਿਹਾ ਹੈ। ਇਸ ਲਈ ਪੇਂਡੂ ਵਿਕਾਸ ਵਿਭਾਗ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦਾ ਫਰਜ਼ ਬਣਦਾ ਹੈ ਕਿ ਉਹ ਸੂਬੇ ਦੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਮੋਢੇੇ ਨਾਲ ਮੋਢਾ ਜੋੜਕੇ ਕੰਮ ਕਰਨ।


Tripat BajwaTripat Bajwa

ਸ੍ਰੀ ਤ੍ਰਿਪਤ ਬਾਜਵਾ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦੀਆਂ ਮੰਗਾਂ ਤੋਂ ਪਹਿਲਾਂ ਹੀ ਜਾਣੂ ਹੈ ਜੋ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ਵਿੱਚ ਲਿਆਂਦੀਆਂ ਵੀ ਗਈਆਂ ਹਨ। ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾਂ ਉਨ੍ਹਾਂ(ਡਾਕਟਰਾਂ) ਦੀਆਂ  ਸਮੱਸਿਆਵਾਂ ਅਤੇ ਜਾਇਜ਼ ਮੰਗਾਂ ਨੂੰ ਖਿੜੇ ਮੱਥੇ ਸੁਲਝਾਉਣ  ਦੀ ਕੋਸਿ਼ਸ਼ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਗਲੇ ਹਫ਼ਤੇ ਇਹਨਾਂ ਡਾਕਟਰਾਂ ਦੀ ਸਾਰੀਆਂ ਮੰਗਾਂ ਮੁੱਖ ਮੰਤਰੀ ਨਾਲ ਵਿਚਾਰੀਆਂ ਜਾਣਗੀਆਂ ਅਤੇ ਅਤੇ ਹਾਂ-ਪੱਖੀ ਨਤੀਜੇ ਆਉਣ ਦੀ ਪੂਰੀ ਆਸ ਹੈ।

Doctor's DayDoctor

ਪੰਚਾਇਤ ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਸੰਕਟ ਸਮੇਂ ਜਦੋਂ ਸੂਬਾ ਦੇ ਸਾਰੇ ਅਮਲੇ ਅਤੇ ਸਰੋਤਾਂ ਦੀ ਵਰਤੋਂ ਲੋਕਾਂ ਦੀ ਜਾਨ ਬਚਾਉਣ ਲਈ ਕੀਤੀ ਜਾ ਰਹੀ ਹੈ ਤਾਂ ਪੇਂਡੂ ਡਾਕਟਰਾਂ ਅਤੇ ਫਾਰਮਾਸਿਸਟਾਂ ਨੂੰ ਵੀ ਆਪਣੀਆਂ ਮੁਸ਼ਕਲਾਂ ਦੇ ਬਾਵਜੂਦ ਆਪਣੀ ਡਿਊਟੀ ਪੂਰੇ ਸਮਰਪਣ ਨਾਲ ਨਿਭਾ ਕੇ ਉਦਾਹਰਣ ਪੇਸ਼ ਕਰਨੀ ਚਾਹੀਦੀ ਹੈ। ਮੰਤਰੀ ਨੇ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement