ਪ੍ਰਸ਼ਾਸਨ ਨੇ ਸੁਖਬੀਰ ਬਾਦਲ ਨੂੰ 400 ਸਾਲਾ ਪ੍ਰਕਾਸ਼ ਪੁਰਬ ’ਚ ਆਉਣ ਦੀ ਨਹੀਂ ਦਿਤੀ ਇਜਾਜ਼ਤ
Published : May 1, 2021, 9:12 am IST
Updated : May 1, 2021, 9:12 am IST
SHARE ARTICLE
Sukhbir Badal
Sukhbir Badal

ਸ਼੍ਰੋਮਣੀ ਕਮੇਟੀ ਨੇ ਕੋਰੋਨਾ ਨਿਯਮਾਂ ਦੇ ਮੁਤਾਬਕ ਇਹ ਪ੍ਰੋਗਰਾਮ ਬਿਲਕੁਲ ਘਟਾ ਦਿਤਾ

ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੋੜੂ) : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ’ਤੇ ਸ਼੍ਰੋਮਣੀ ਕਮੇਟੀ ਵਲੋਂ ਕੀਤੇ ਜਾ ਰਹੇ ਇਤਿਹਾਸਕ ਪ੍ਰੋਗਰਾਮ ਵਿਚ ਸ਼ਾਮਲ ਹੋਣ ਦੀ ਆਗਿਆ ਨਾ ਦੇਣ ’ਤੇ ਸਥਾਨਕ ਪ੍ਰਸ਼ਾਸਨ ਦੀ ਨਿਖੇਧੀ ਕੀਤੀ ਹੈ।

Sukhbir Badal Sukhbir Badal

ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਥਾਨਕ ਪ੍ਰਸ਼ਾਸਨ ਨੇ ਗੁਰਦਵਾਰਾ ਗੁਰੂ ਕੇ ਮਹਿਲ ਵਿਖੇ ਕੀਤੇ ਜਾ ਰਹੇ ਸਮਾਗਮ ਵਿਚ ਸ਼ਾਮਲ ਹੋਣ ਦੀ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੂੰ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿਤਾ ਹੈ।

Sukhbir Badal Sukhbir Badal

ਹਾਲਾਂਕਿ ਸ਼੍ਰੋਮਣੀ ਕਮੇਟੀ ਨੇ ਕੋਰੋਨਾ ਨਿਯਮਾਂ ਦੇ ਮੁਤਾਬਕ ਇਹ ਪ੍ਰੋਗਰਾਮ ਬਿਲਕੁਲ ਘਟਾ ਦਿਤਾ। ਇਸ ਪ੍ਰੋਗਰਾਮ ਦੀ ਇਤਿਹਾਸਕ ਮਹੱਤਤਾ ਨੂੰ ਵੇਖਦਿਆਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਮਹਿਸੂਸ ਕੀਤਾ ਸੀ ਕਿ ਇਸ ’ਚ ਸ਼ਾਮਲ ਹੋਣਾ ਉਨ੍ਹਾਂ ਦਾ ਫ਼ਰਜ਼ ਬਣਦਾ ਹੈ। ਬਾਦਲ ਕਿਉਂਕਿ ਅਕਾਲੀ ਦਲ ਦੇ ਪ੍ਰਧਾਨ ਹਨ ਇਸ ਲਈ ਉਨ੍ਹਾਂ ਦਾ ਮੌਕੇ ’ਤੇ ਹਾਜ਼ਰ ਹੋਣਾ ਜ਼ਰੂਰੀ ਸੀ। ਉਹ ਪਹਿਲਾਂ ਹੀ ਕੋਰੋਨਾ ਨਿਯਮਾਂ ਦੀ ਪਾਲਨਾ ਕਰਨ ਲਈ ਦ੍ਰਿੜ ਹਨ। ਇਹ ਭਰੋਸਾ ਦੇਣ ਦੇ ਬਾਵਜੂਦ ਵੀ ਇਜਾਜ਼ਤ ਨਾ ਦੇਣਾ ਮੰਦਭਾਗਾ ਹੈ।

Parkash Badal And Sukhbir BadalParkash Badal And Sukhbir Badal

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement