'ਇਤਿਹਾਸ ਬਚਾਓ ਸਿੱਖੀ ਬਚਾਓ' ਮੋਰਚਾ 84ਵੇਂ ਦਿਨ 'ਚ ਦਾਖ਼ਲ
Published : May 1, 2022, 7:45 pm IST
Updated : May 1, 2022, 7:45 pm IST
SHARE ARTICLE
Itihas Bachao Sikhi Bachao Morcha
Itihas Bachao Sikhi Bachao Morcha

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਮੋਰਚੇ 'ਚ ਉਚੇਚੇ ਤੌਰ 'ਤੇ ਪਹੁੰਚੇ 

ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਅੱਗੇ 'ਇਤਿਹਾਸ ਬਚਾਓ ਸਿੱਖੀ ਬਚਾਓ' ਮੋਰਚਾ 84ਵੇਂ ਦਿਨ ਵਿਚ ਪਹੁੰਚ ਗਿਆ ਨੂੰ ਅੱਜ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਸਰਕਾਰ ਨੇ ਬਾਰਵੀਂ ਜਮਾਤ ਲਈ ਇਤਿਹਾਸ ਦੀਆਂ ਕਿਤਾਬਾਂ ਨੂੰ ਸਕੂਲਾਂ ਵਿਚ ਪੜ੍ਹਾਉਣ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਤਿੰਨੇ ਕਿਤਾਬਾਂ ਦੀ ਵਿਕਰੀ ’ਤੇ ਤੁਰੰਤ ਪਾਬੰਦੀ ਲਾਉਣ ਦੇ ਹੁਕਮ ਜਾਰੀ ਕਰ ਦਿੱਤੇ।

Itihas Bachao Sikhi Bachao MorchaItihas Bachao Sikhi Bachao Morcha

ਅੱਜ ਸੰਤ ਬਾਬਾ ਸੇਵਾ ਸਿੰਘ ਜੀ ਰਾਮਪੁਰ ਖੇੜੇ ਵਾਲੇ(ਗੜ੍ਹਦੀਵਾਲ) ਜਥੇ ਨਾਲ ਸੰਗਤ ਸਮੇਤ ਬਲਦੇਵ ਸਿੰਘ ਸਿਰਸਾ ਕੋਲ ਉਚੇਚੇ ਤੌਰ ’ਤੇ ਮੋਰਚੇ ਵਿਚ ਪੰਹੁਚੇ। ਇਸ ਮੌਕੇ ਬਾਬਾ ਸੇਵਾ ਸਿੰਘ ਨੇ ਕਿਹਾ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਹਮੇਸ਼ਾ ਹੀ ਸਿੱਖ ਪੰਥ ਨਾਲ ਧੱਕਾ ਕੀਤਾ ਹੈ ਇਸੇ ਲਈ ਸਿੱਖਾਂ ਦੇ ਗੁਰ ਇਤਿਹਾਸ ਅਤੇ ਗੁਰਬਾਣੀ ਨੂੰ ਇਕ ਸਾਜਿਸ਼ ਤਹਿਤ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ, ਜੋ ਨਾ ਸਹਿਣਯੋਗ ਹੈ ਅਤੇ ਨਾ ਹੀ ਬਖਸ਼ਣਯੋਗ ਹੈ।

ਬਾਬਾ ਸੇਵਾ ਸਿੰਘ ਨੇ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਅਪੀਲ ਕੀਤੀ ਕਿ ਵੱਧ ਚੜ੍ਹ ਕੇ ਇਤਿਹਾਸ ਬਚਾਓ ਸਿੱਖੀ ਬਚਾਓ ਮੋਰਚੇ ਵਿਚ ਪੰਹੁਚ ਕੇ ਆਗੂ ਬਲਦੇਵ ਸਿੰਘ ਸਿਰਸਾ ਦਾ ਸਹਿਯੋਗ ਦਿੱਤਾ ਜਾਵੇ।

Kultar Singh Sandhwa at Itihas Bachao Sikhi Bachao MorchaKultar Singh Sandhwa at Itihas Bachao Sikhi Bachao Morcha

ਇਸ ਮੌਕੇ ਉਨ੍ਹਾਂ ਨਾਲ ਨਿਹੰਗ ਸਿੰਘ ਜਥੇਬੰਦੀ ਬੁੱਢਾ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਬਾਬਾ ਲਖਬੀਰ ਸਿੰਘ, ਰਛਪਾਲ ਸਿੰਘ ਗੁ. ਸਿੰਘ ਸਭਾ, ਗੁਰਮੀਤ ਸਿੰਘ, ਕਰਨਜੋਤ ਸਿੰਘ ਪਿਹੋਵਾ, ਉਕਾਂਰ ਸਿੰਘ ਇੰਸਪੈਕਰ (ਰਿਟਾ) ਚੰਡੀਗੜ੍ਹ  ਅਤੇ ਡਾ. ਭਗਵਾਨ ਸਿੰਘ ਆਦਿ ਮੌਜੂਦ ਸਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਉਚੇਚੇ ਤੌਰ ‘ਤੇ ਮੋਰਚੇ ਵਿਚ ਪਹੁੰਚੇ ਅਤੇ ਭਰੋਸਾ ਦਿੱਤਾ ਕਿ ਦੋਸ਼ੀਆਂ ਖਿਲਾਫ਼ ਜਲਦੀ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement