ਧਾਰਮਿਕ ਸਥਾਨ ’ਤੇ ਨਤਮਸਤਕ ਹੋਣ ਜਾ ਰਹੇ ਨੌਜਵਾਨ ਨਾਲ ਵਾਪਰਿਆ ਮੰਦਭਾਗਾ ਹਾਦਸਾ

By : GAGANDEEP

Published : May 1, 2023, 5:54 pm IST
Updated : May 1, 2023, 5:54 pm IST
SHARE ARTICLE
photo
photo

ਮੋਟਰਸਾਈਕਲ ਦੀ ਟਰੈਕਟਰ-ਟਰਾਲੀ ਨਾਲ ਹੋਈ ਟੱਕਰ

 

ਮੋਗਾ: ਮੋਗਾ ਵਿੱਚ ਭਿਆਨਕ ਹਾਦਸਾ ਵਾਪਰ ਗਿਆ। ਇਥੇ ਰੇਤ ਨਾਲ ਭਰੀ ਇਕ ਟਰੈਕਟਰ-ਟਰਾਲੀ ਅਤੇ ਇਕ ਬਾਈਕ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਗੰਭੀਰ ਰੂਪ 'ਚ ਜਖ਼ਮੀ ਹੋ ਗਏ। ਜਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਇੱਕ ਨੌਜਵਾਨ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ।

ਇਹ ਵੀ ਪੜ੍ਹੋ: ਮੈਕਸੀਕੋ 'ਚ ਡੂੰਘੀ ਖੱਡ 'ਚ ਡਿੱਗੀ ਟੂਰਿਸਟ ਬੱਸ, 18 ਲੋਕਾਂ ਦੀ ਹੋਈ ਮੌਤ 

ਫਾਜ਼ਿਲਕਾ ਦੇ ਰਹਿਣ ਵਾਲੇ ਪ੍ਰਿੰਸ ਨੇ ਦੱਸਿਆ ਕਿ ਸੋਮਵਾਰ ਸਵੇਰੇ ਕਰੀਬ 4 ਵਜੇ ਉਹ ਆਪਣੇ ਜਾਣ-ਪਛਾਣ ਵਾਲੇ ਕਾਕੂ (18) ਅਤੇ ਸਲਮਾਨ (15) ਦੇ ਨਾਲ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਨਕੋਦਰ ਲਾਡੀ ਸ਼ਾਹ ਦੀ ਸਮਾਧ 'ਤੇ ਮੱਥਾ ਟੇਕਣ ਜਾ ਰਿਹਾ ਸੀ।

ਇਹ ਵੀ ਪੜ੍ਹੋ: ਕਰਜ਼ੇ ਤੋਂ ਦੁਖੀ ਹੋ ਕੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਮ੍ਰਿਤਕ ਕਿਸਾਨ ਸਿਰ ਸੀ 3 ਲੱਖ ਦਾ ਕਰਜ਼ਾ

ਕਾਕੂ ਮੋਟਰਸਾਈਕਲ ਚਲਾ ਰਿਹਾ ਸੀ। ਜਿਵੇਂ ਹੀ ਉਸ ਦਾ ਮੋਟਰਸਾਈਕਲ ਪਿੰਡ ਕੋਟ ਸਦਰ ਖਾਂ ਨੇੜੇ ਪੁੱਜਾ। ਇਸ ਦੌਰਾਨ ਲਿੰਕ ਰੋਡ ਤੋਂ ਹਾਈਵੇ 'ਤੇ ਆ ਰਹੇ ਟਰੈਕਟਰ-ਟਰਾਲੀ ਨੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਹਾਦਸੇ 'ਚ ਮੋਟਰਸਾਈਕਲ ਸਮੇਤ ਤਿੰਨੋਂ ਨੌਜਵਾਨ ਸੜਕ 'ਤੇ ਡਿੱਗ ਗਏ। ਜਿਸ ਕਾਰਨ ਉਹ ਜਖ਼ਮੀ ਹੋ ਗਏ। ਜਖ਼ਮੀ ਕਾਕੂ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ 'ਚ ਦਮ ਤੋੜ ਦਿੱਤਾ। ਪੁਲਿਸ ਥਾਣਾ ਕੋਟ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement