Bony Ajnala News: ਭਾਜਪਾ ਆਗੂ ਬੋਨੀ ਅਜਨਾਲਾ ਦਾ ਬਿਆਨ, “ਪ੍ਰਭੂ ਯਿਸੂ ਮਸੀਹ ਵੱਡਾ ਭਰਾ ਤੇ ਸਿੱਖ ਸੱਭ ਤੋਂ ਛੋਟਾ ਬੱਚਾ'
Published : May 1, 2024, 2:23 pm IST
Updated : May 1, 2024, 6:45 pm IST
SHARE ARTICLE
BJP leader Amarpal Singh Bony Ajnala Statement
BJP leader Amarpal Singh Bony Ajnala Statement

ਮੁਆਫ਼ੀ ਮੰਗਦਿਆਂ ਕਿਹਾ, ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਬਿਆਨ

Bony Ajnala News: ਲੋਕ ਸਭਾ ਚੋਣਾਂ ਵਿਚਾਲੇ ਚੋਣ ਪ੍ਰਚਾਰ ਦੌਰਾਨ ਸਿਆਸੀ ਆਗੂਆਂ ਵਲੋਂ ਕਈ ਤਰ੍ਹਾਂ ਦੀਆਂ ਬਿਆਨਬਾਜ਼ੀਆਂ ਕੀਤੀਆਂ ਜਾ ਰਹੀਆਂ ਹਨ। ਇਸ ਵਿਚਾਲੇ ਕਈ ਆਗੂ ਅਪਣੇ ਵਿਵਾਦਤ ਬਿਆਨਾਂ ਨੂੰ ਲੈ ਕੇ ਚਰਚਾਵਾਂ ਵਿਚ ਹਨ। ਹੁਣ ਸਾਬਕਾ ਵਿਧਾਇਕ ਅਤੇ ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਦਾ ਇਕ ਵਿਵਾਦਤ ਬਿਆਨ ਵਾਇਰਲ ਹੋ ਰਿਹਾ ਹੈ। ਇਸ ਵਿਚ ਉਨ੍ਹਾਂ ਕਿਹਾ ਕਿ ‘ਪ੍ਰਭੂ ਯਿਸੂ ਮਸੀਹ ਵੱਡਾ ਭਰਾ ਤੇ ਸਿੱਖ ਸੱਭ ਤੋਂ ਛੋਟਾ ਬੱਚਾ’ ਹੈ।

ਅੰਮ੍ਰਿਤਸਰ ਵਿਚ ਇਸਾਈ ਭਾਈਚਾਰੇ ਦੇ ਇਕ ਪ੍ਰੋਗਰਾਮ ਦੌਰਾਨ ਬੋਨੀ ਅਜਨਾਲ਼ਾ ਨੇ ਕਿਹਾ, ‘2024 ਦਾ ਸੱਭ ਤੋਂ ਵੱਡਾ ਧਰਮ ਮਸੀਹ ਭਾਈਚਾਰਾ ਹੈ। ਸੱਭ ਤੋਂ ਵੱਡਾ ਭਰਾ ਪ੍ਰਭੂ ਯਿਸ਼ੂ ਮਸੀਹ ਅਤੇ ਸੱਭ ਤੋਂ ਛੋਟਾ ਭਰਾ ਸਿੱਖ ਹੈ’। ਸਿੱਖ ਭਾਈਚਾਰੇ ਵਿਚ ਇਸ ਬਿਆਨ ਨੂੰ ਲੈ ਕੇ ਰੋਸ ਦੇਖਣ ਨੂੰ ਮਿਲ ਰਿਹਾ ਹੈ। ਬਿਆਨ ਦੀ ਨਿਖੇਧੀ ਹੋਣ ਮਗਰੋਂ ਭਾਜਪਾ ਆਗੂ ਨੇ ਮੁਆਫ਼ੀ ਵੀ ਮੰਗੀ ਅਤੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ।

ਇਕ ਵੀਡੀਉ ਜਾਰੀ ਕਰਦਿਆਂ ਅਜਨਾਲਾ ਨੇ ਕਿਹਾ, ‘ਮੇਰੀ ਅਜਿਹੀ ਕੋਈ ਗਲਤ ਭਾਵਨਾ ਨਹੀਂ ਸੀ, ਮੇਰੇ ਬਿਆਨ ਨਾਲ ਛੇੜਛਾੜ ਕੀਤੀ ਗਈ ਅਤੇ ਇਹ ਕਿਸ ਨੇ ਕੀਤੀ ਹੈ, ਉਹ ਬਾਰੇ ਮੈਨੂੰ ਪਤਾ ਹੈ। ਜਿਸ ਧਰਮ ਵਿਚ ਮੇਰਾ ਜਨਮ ਹੋਇਆ ਉਹ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੰਦਾ ਹੈ ਤੇ ਮੈਂ ਹਰੇਕ ਭਾਈਚਾਰੇ ਦਾ ਦਿਲੋਂ ਸਤਿਕਾਰ ਕਰਦਾ ਹਾਂ ਅਤੇ ਕਰਦਾ ਰਹਾਂਗਾ’। ਬੋਨੀ ਅਜਨਾਲਾ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਬਿਆਨ ਨਾਲ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਉਹ ਮੁਆਫ਼ੀ ਮੰਗਦੇ ਹਨ।

ਇਸ ਦੇ ਨਾਲ ਹੀ ਦੱਸ ਦਈਏ ਕਿ ਬੋਨੀ ਅਜਨਾਲਾ ਦੇ ਇਸ ਬਿਆਨ ਤੋਂ ਬਾਅਦ ਸਿੱਖ ਜਗਤ 'ਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਇਸ 'ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਬੋਨੀ ਅਜਨਾਲਾ ਵੱਲੋਂ ਸਿੱਖ ਧਰਮ ਨੂੰ ਛੋਟਾ ਬੱਚਾ ਕਹਿ ਕੇ ਸਿੱਖੀ ਦੀ ਤੌਹੀਨ ਕੀਤੀ ਗਈ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਲੱਗੀ ਹੈ ਅਤੇ ਕਿਸਾਨਾਂ ਤੋਂ ਬਾਅਦ ਹੁਣ ਸਿੱਖ ਵੀ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ ਸਵਾਲ ਕਰਨਗੇ।

 (For more Punjabi news apart from BJP leader Amarpal Singh Bony Ajnala Statement , stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement