ਹਾਰ ਦੇ ਕਾਰਨਾਂ ਦਾ ਚਿੰਤਨ-ਮੰਥਨ ਕਰੇਗੀ 'ਆਪ' : ਡਾ. ਬਲਬੀਰ ਸਿੰਘ
Published : Jun 1, 2018, 12:57 am IST
Updated : Jun 1, 2018, 12:57 am IST
SHARE ARTICLE
Dr. Balbir Singh
Dr. Balbir Singh

ਆਮ ਆਦਮੀ ਪਾਰਟੀ (ਆਪ) ਪੰਜਾਬ ਸ਼ਾਹਕੋਟ ਜ਼ਿਮਨੀ ਚੋਣ ਦੇ ਨਿਰਾਸ਼ਾਜਨਕ ਨਤੀਜੇ 'ਤੇ ਮੰਥਨ ਕਰੇਗੀ। 'ਆਪ' ਵਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ...

ਚੰਡੀਗੜ੍ਹ,: ਆਮ ਆਦਮੀ ਪਾਰਟੀ (ਆਪ) ਪੰਜਾਬ ਸ਼ਾਹਕੋਟ ਜ਼ਿਮਨੀ ਚੋਣ ਦੇ ਨਿਰਾਸ਼ਾਜਨਕ ਨਤੀਜੇ 'ਤੇ ਮੰਥਨ ਕਰੇਗੀ। 'ਆਪ' ਵਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹਾਰ ਦੇ ਕਾਰਨਾਂ ਦਾ ਵਿਸਥਾਰ ਸਹਿਤ ਚਿੰਤਨ-ਮੰਥਨ ਕੀਤਾ ਜਾਵੇਗਾ। ਹਰ ਕਮੀ-ਪੇਸ਼ੀ ਨੂੰ ਦੂਰ ਕੀਤਾ ਜਾਵੇਗਾ। ਦਰਪੇਸ਼ ਚੁਨੌਤੀਆਂ ਨਾਲ ਯੋਜਨਾਬੱਧ ਤਰੀਕੇ ਨਾਲ ਨਿਪਟਿਆ ਜਾਵੇਗਾ।

ਸ਼ਾਹਕੋਟ ਹਲਕੇ ਦੇ ਹਰ ਬੂਥ 'ਤੇ ਪਾਰਟੀ ਨੂੰ ਫਿਰ ਤੋਂ ਮਜ਼ਬੂਤ ਕਰਨ ਲਈ ਸਮਾਂਬੱਧ ਮੁਹਿੰਮ ਚਲਾਈ ਜਾਵੇਗੀ। ਇਸ ਨਾਲ ਹੀ ਡਾ. ਬਲਬੀਰ ਸਿੰਘ ਨੇ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਜਿੱਤ ਦੀਆਂ ਵਧਾਈਆਂ ਦਿੰਦੇ ਹੋਏ ਉਮੀਦ ਪ੍ਰਗਟਾਈ ਕਿ ਉਹ ਅਣਗਿਣਤ ਸਮੱਸਿਆਵਾਂ ਨਾਲ ਜੂਝ ਰਹੇ ਸ਼ਾਹਕੋਟ ਹਲਕੇ ਦੀ ਨੁਹਾਰ ਬਦਲਣਗੇ ਅਤੇ ਲੋਕਾਂ ਨਾਲ ਕੀਤੇ ਇਕ-ਇਕ ਵਾਅਦੇ 'ਤੇ ਖਰਾ ਉਤਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement