ਇੰਤਕਾਲ ਬਦਲੇ 10,000 ਰੁਪਏ ਵੱਢੀ ਲੈਂਦਾ ਪਟਵਾਰੀ ਵਿਜੀਲੈਂਸ ਵਲੋਂ ਕਾਬੂ
Published : Jun 1, 2019, 6:52 pm IST
Updated : Jun 1, 2019, 6:52 pm IST
SHARE ARTICLE
VIGILANCE NABS REVENUE PATWARI FOR TAKING BRIBE
VIGILANCE NABS REVENUE PATWARI FOR TAKING BRIBE

ਪਟਵਾਰੀ ਵਿਰੁਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਊਰੋ ਦੇ ਥਾਣੇ ਵਿਚ ਮੁਕੱਦਮਾ ਦਰਜ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਲਾਚੋਵਾਲ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤੈਨਾਤ ਪਟਵਾਰੀ ਕਰਮ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਕਰਮ ਸਿੰਘ ਨੂੰ ਸ਼ਿਕਾਇਤਕਰਤਾ ਜਰਨੈਲ ਸਿੰਘ ਵਾਸੀ ਪਿੰਡ ਲਾਚੋਵਾਲ ਦੀ ਸ਼ਿਕਾਇਤ ’ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

Bribe CaseBribe Case

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਅਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਉਸ ਦੇ ਅਤੇ ਉਸ ਦੇ ਭਰਾ ਦੇ ਨਾਂਅ ਹੇਠ ਕਰਨ ਬਦਲੇ 25,000 ਰੁਪਏ ਦੀ ਮੰਗ ਕੀਤੀ ਸੀ ਪਰ ਸੌਦਾ 10,000 ਰੁਪਏ ਵਿਚ ਤੈਅ ਹੋਇਆ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 10,000 ਰੁਪਏ ਦੀ ਵੱਢੀ ਲੈਂਦਿਆਂ ਦਬੋਚ ਲਿਆ।

BRIBE BRIBE

ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਵਿਰੁਧ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਊਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement