ਮੁੱਖ ਮੰਤਰੀ ਦੇ ਬਿਆਨ ਮਗਰੋਂ ਵੀ ਕਿਸਾਨਾਂ ਨੇ ਕੀਤੇ ਅਰਥੀ ਫੂਕ ਮੁਜ਼ਾਹਰੇ
Published : Jun 1, 2020, 1:08 am IST
Updated : Jun 1, 2020, 1:08 am IST
SHARE ARTICLE
File Photo
File Photo

ਭਾਰਤੀ ਕਿਸਾਨ ਯੂਨੀਅਨ ਏਕਤਾ(ਡਕੌਂਦਾ) ਵਲੋਂ ਦਿਤੇ ਦੋ-ਰੋਜ਼ਾ ਵਿਰੋਧ ਪ੍ਰਦਰਸ਼ਨ ਦੇ ਸੱਦੇ ਦੌਰਾਨ ਦੂਜੇ ਦਿਨ ਵੀ ਪੰਜਾਬ ਭਰ ਵਿਚ ...

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਏਕਤਾ(ਡਕੌਂਦਾ) ਵਲੋਂ ਦਿਤੇ ਦੋ-ਰੋਜ਼ਾ ਵਿਰੋਧ ਪ੍ਰਦਰਸ਼ਨ ਦੇ ਸੱਦੇ ਦੌਰਾਨ ਦੂਜੇ ਦਿਨ ਵੀ ਪੰਜਾਬ ਭਰ ਵਿਚ ਵੱਖ-ਵੱਖ ਥਾਵਾਂ ਉਤੇ ਪਾਵਰ-ਕਾਰਪੋਰੇਸ਼ਨ ਦਫ਼ਤਰਾਂ ਅੱਗੇ ਅਰਥੀ-ਫੂਕ ਮੁਜਾਹਰੇ ਕੀਤੇ ਗਏ। ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਿਲਾਂ ਸਬੰਧੀ ਸਪੱਸ਼ਟੀਕਰਨ ਕਰਨ ਦਿਤੇ ਜਾਣ ਉਪਰੰਤ ਵੀ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਰਿਹਾ।

File photoFile photo

ਕਿਸਾਨਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਿਆਂਦੇ ਬਿਜਲੀ-ਐਕਟ-2020 ਨੂੰ ਕਿਸਾਨ-ਵਿਰੋਧੀ ਦਸਦਿਆਂ ਤੁਰਤ ਰੱਦ ਕਰਨ ਦੀ ਮੰਗ ਕੀਤੀ। ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ , ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਸੁਖਬੀਰ ਬਾਦਲ ਬਿਜਲੀ ਬਿਲਾਂ ਦੇ ਮਾਮਲੇ ਉਤੇ ਸਿਆਸੀ ਡਰਾਮੇਬਾਜ਼ੀ ਬੰਦ ਕਰ ਕੇ ਕਿਉਂਕਿ ਅਕਾਲੀ-ਭਾਜਪਾ ਸਰਕਾਰ ਵੇਲੇ ਵੀ ਸੁਖਬੀਰ-ਕਾਲੀਆ ਕਮੇਟੀ ਦੀ ਰੀਪੋਰਟ ਰਾਹੀਂ ਖੇਤੀਬਾੜੀ ਮੋਟਰਾਂ ਦੇ ਬਿਜਲੀ ਬਿਲ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ,

Vidya rani joins bjpBJP

ਭਾਵੇਂ ਕਿ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਕਾਰਨ ਤਤਕਾਲੀ ਸਰਕਾਰ ਨੇ ਫ਼ੈਸਲਾ ਵਾਪਸ ਲੈ ਲਿਆ ਸੀ। ਹੁਣ ਵੀ ਅਕਾਲੀ ਦਲ ਕੇਂਦਰ ਦੀ ਭਾਜਪਾ ਸਰਕਾਰ ਵਿਚ ਭਾਈਵਾਲ ਹੈ ਅਤੇ ਕੇਂਦਰ ਸਰਕਾਰ ਹੀ ਰਾਜਾਂ ਨੂੰ ਬਿਜਲੀ-ਬਿਲ ਲਾਗੂ ਕਰਨ ਦੀਆਂ ਸਿਫ਼ਾਰਸ਼ਾਂ ਕਰ ਰਹੀ ਹੈ, ਬਿਜਲੀ-ਐਕਟ-2020 ਰਾਹੀਂ ਵੀ ਬਿਜਲੀ ਸੈਕਟਰ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਪ੍ਰੰਤੂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਕੇਂਦਰ ਸਰਕਾਰ ਦੇ ਇਨ੍ਹਾਂ ਫ਼ੈਸਲਿਆਂ ਵਿਰੁਧ ਇਕ ਵੀ ਸ਼ਬਦ ਨਹੀਂ ਬੋਲ ਰਹੇ,

File photoFile photo

ਸਗੋਂ ਸਿਆਸੀ ਡਰਾਮੇਬਾਜ਼ੀ ਕਰ ਕੇ ਪੰਜਾਬ ਦੇ ਲੋਕਾਂ ਨੂੰ ਭਰਮਾਉਣਾ ਚਾਹੁੰਦੇ ਹਨ, ਪਰ ਪੰਜਾਬ ਦੇ ਲੋਕ ਜਾਣਦੇ ਹਨ ਕਿ ਅਕਾਲੀ-ਭਾਜਪਾ ਸਰਕਾਰ ਨੇ ਵੀ ਕਾਂਗਰਸ ਸਰਕਾਰਾਂ ਵਾਂਗ ਕਿਸਾਨੀ ਨੂੰ ਬਰਬਾਦ ਕਰਨ ਵਿਚ ਕੋਈ ਕਸਰ ਨਹੀਂ ਸੀ ਛੱਡੀ। ਪਟਿਆਲਾ, ਲੁਧਿਆਣਾ, ਬਰਨਾਲਾ, ਸੰਗਰੂਰ, ਬਠਿੰਡਾ, ਰਾਮਪੁਰਾ,  ਸਿਧਵਾਂ ਬੇਟ, ਜਗਰਾਉਂ ਸਮੇਤ ਵੱਖ-ਵੱਖ ਥਾਵਾਂ ਉਤੇ ਕੀਤੇ ਅਰਥੀ-ਫੂਕ ਮੁਜ਼ਾਹਰਿਆਂ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ,

ਗੁਰਦੀਪ ਸਿੰਘ ਰਾਮਪੁਰਾ, ਬਲਦੇਵ ਸਿੰਘ ਭਾਈਰੂਪਾ, ਰਾਮ ਸਿੰਘ ਮਟੋਰੜਾ ਆਦਿ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ  ਕਿਸਾਨ-ਮਾਰੂ ਫ਼ੈਸਲੇ ਲੈਣ ਤੋਂ ਬਾਜ ਆਉਣ, ਨਹੀਂ ਤਾਂ ਤਿੱਖੇ-ਸੰਘਰਸ਼ਾਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਜਥੇਬੰਦੀ ਵੱਲੋਂ ਵੱਖ-ਵੱਖ ਮਸਲਿਆਂ ਉਤੇ ਚਰਚਾ ਕਰਨ ਲਈ ਅੱਜ 1 ਜੂਨ ਨੂੰ ਸੂਬਾ-ਕਮੇਟੀ ਦੀ ਮੀਟਿੰਗ ਸੱਦ ਲਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement