ਛੱਪੜ 'ਚ ਡੁੱਬਣ ਨਾਲ ਨੌਂ ਸਾਲਾ ਬੱਚੇ ਦੀ ਮੌਤ
Published : Jun 1, 2020, 6:30 am IST
Updated : Jun 1, 2020, 6:30 am IST
SHARE ARTICLE
File Photo
File Photo

ਇੱਥੋ ਨੇੜਲੇ ਪਿੰਡ ਚੰਦ ਨਵਾਂ ਵਿਖੇ ਛੱਪੜ ਵਿਚ ਡੁੱਬਣ ਨਾਲ ਦੋ ਭੈਣਾਂ ਦੇ ਇਕਲੋਤੇ ਭਰਾ ਨੌਂ ਸਾਲਾ ਬੱਚੇ ਸੋਮਤ ਸਿੰਘ (9) ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ।

ਬਾਘਾ ਪੁਰਾਣਾ, 31 ਮਈ (ਸੰਦੀਪ ਬਾਘੇਵਾਲੀਆ): ਇੱਥੋ ਨੇੜਲੇ ਪਿੰਡ ਚੰਦ ਨਵਾਂ ਵਿਖੇ ਛੱਪੜ ਵਿਚ ਡੁੱਬਣ ਨਾਲ ਦੋ ਭੈਣਾਂ ਦੇ ਇਕਲੋਤੇ ਭਰਾ ਨੌਂ ਸਾਲਾ ਬੱਚੇ ਸੋਮਤ ਸਿੰਘ (9) ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਘਟਨਾ ਦੀ ਜਾਣਕਾਰੀ ਮਿਲਣ ਉਤੇ ਪਿੰਡ ਵਿਚ ਸੋਗ ਛਾ ਗਿਆ ਅਤੇ ਇਸ ਦੀ ਜਾਣਕਾਰੀ ਪਿੰਡ ਦੇ ਸਰਪੰਚ ਹਰਪ੍ਰੀਤ ਸਿੰਘ ਅਤੇ ਹੋਰਨਾਂ ਨੇ ਬਾਘਾਪੁਰਾਣਾ ਪੁਲਸ ਨੂੰ ਦਿਤੀ, ਜਿਸ ਉਤੇ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ਉਤੇ ਪੁੱਜੇ ਅਤੇ ਜਾਂਚ ਦੇ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ।

ਇਸ ਸਬੰਧ ਵਿਚ ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਨੇ ਪੁਲਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ ਅਤੇ ਉਸ ਦਾ ਬੇਟਾ ਸੋਮਤ ਸਿੰਘ ਅੱਜ ਕਰੀਬ 11 ਵਜੇ ਅਪਣੇ ਦੋਸਤਾਂ ਨਾਲ ਛੱਪੜ ਵਿਚ ਨਹਾਉਣ ਗਿਆ ਸੀ, ਛੋਟਾ ਹੋਣ ਕਾਰਨ ਜਦੋਂ ਉਹ ਛੱਪੜ ਵਿਚ ਵੜਿਆ ਤਾਂ ਉਹ ਛੱਪੜ ਤੋਂ ਬਾਹਰ ਨਹੀਂ ਨਿਕਲ ਸਕਿਆ ਤੇ ਡੁੱਬ ਗਿਆ, ਜਿਸ ਉਤੇ ਉਥੇ ਮੌਜੂਦ ਬੱਚਿਆਂ ਨੇ ਨਾਲ ਖੇਤ ਵਿਚ ਕੰਮ ਕਰਦੇ ਚਮਕੌਰ ਸਿੰਘ ਨੂੰ ਜਾ ਕੇ ਦਸਿਆ ਤਾਂ ਉਹ ਵੀ ਮੌਕੇ ਉਤੇ ਆ ਗਿਆ ਅਤੇ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਅਨਾਉਸਮੈਂਟ ਕਰਵਾਈ ਜਿਸ ਉਤੇ ਲੋਕਾਂ ਦਾ ਭਾਰੀ ਇਕੱਠ ਹੋ ਗਿਆ ਅਤੇ ਮੇਰੇ ਬੇਟੇ ਨੂੰ ਲੋਕਾਂ ਨੇ ਬੜੀ ਮੁਸ਼ਕਿਲ ਨਾਲ ਛੱਪੜ ਵਿਚੋਂ ਬਾਹਰ ਕਢਿਆ, ਜਿਸ ਉਤੇ ਅਸੀਂ ਉਸ ਨੂੰ ਸਿਵਲ ਹਸਪਤਾਲ ਮੋਗਾ ਲੈ ਕੇ ਆਏ ਤਾਂ ਡਾਕਟਰਾਂ ਨੇ ਮੇਰੇ ਲੜਕੇ ਨੂੰ ਮ੍ਰਿਤਕ ਕਰਾਰ ਦਿਤਾ।

File photoFile photo

ਪੁਲਿਸ ਨੇ ਉਕਤ ਮਾਮਲੇ ਵਿਚ ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਦੇ ਬਿਆਨਾਂ ਉਤੇ ਧਾਰਾ 174 ਦੀ ਕਾਰਵਾਈ ਕੀਤੀ ਗਈ ਹੈ ਅਤੇ ਬੱਚੇ ਦੀ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਦੇ ਹਵਾਲੇ ਕਰ ਦਿਤਾ। ਇਸ ਮੌਕੇ ਪਿੰਡ ਦੇ ਸਰਪੰਚ ਹਰਪ੍ਰੀਤ ਸਿੰਘ ਨੇ ਇਸ ਘਟਨਾ ਨੂੰ ਮੰਦਭਾਗੀ ਦਸਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਗ਼ਰੀਬ ਪਰਵਾਰ ਦੀ ਮਾਲੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਪਿੰਡ ਵਿਚ ਭਾਰੀ ਸੋਗ ਪਾਇਆ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement