ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਫ਼ੈਸਲਾ ਰਾਖਵਾਂ ਕੀਤਾ
Published : Jun 1, 2022, 6:54 am IST
Updated : Jun 1, 2022, 6:56 am IST
SHARE ARTICLE
image
image

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਫ਼ੈਸਲਾ ਰਾਖਵਾਂ ਕੀਤਾ


ਗੁਰਦੀਪ ਸਿੰਘ ਤੇ ਉਮਰਾਨੰਗਲ ਨੇ ਨਵੇਂ ਸਿਰਿਉਂ ਜਾਂਚ ਦੀ ਕੀਤੀ ਮੰਗ

ਚੰਡੀਗੜ੍ਹ, 31 ਮਈ (ਸੁਰਜੀਤ ਸਿੰਘ ਸੱਤੀ): ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਨਵੇਂ ਸਿਰੇ ਤੋਂ ਕਰਨ ਦੀ ਮੰਗ ਕਰਦੀ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਬਹਿਸ ਮੁਕੰਮਲ ਹੋ ਗਈ ਹੈ ਤੇ ਜਸਟਿਸ ਰਾਜਮੋਹਨ ਸਿੰਘ ਦੀ ਬੈਂਚ ਨੇ ਇਸ ਮਾਮਲੇ ਵਿਚ ਫ਼ੈਸਲਾ ਰਾਖਵਾਂ ਰੱਖ ਲਿਆ ਹੈ |
ਤੱਤਕਾਲੀ ਐਸਐਚਓ ਗੁਰਦੀਪ ਸਿੰਘ ਵਲੋਂ, ਆਈਜੀ ਪਰਮਰਾਜ ਸਿੰਘ ਉਮਰਾਨੰਗਲ ਵਲੋਂ ਤੇ ਸੋਹੇਲ ਬਰਾੜ ਵਲੋਂ ਦਲੀਲਾਂ ਰੱਖੀਆਂ ਜਾ ਚੁੱਕੀਆਂ ਹਨ ਤੇ ਹੁਣ ਇਸ ਮਾਮਲੇ ਵਿਚ ਸਰਕਾਰ ਅਤੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਵਲੋਂ ਦਲੀਲਾਂ ਪੇਸ਼ ਕੀਤੀਆਂ ਗਈਆਂ |
ਹਾਈ ਕੋਰਟ ਦਾ ਧਿਆਨ ਦਿਵਾਇਆ ਗਿਆ ਕਿ ਆਈਜੀ ਕੁੰਵਰ ਵਿਜੈ ਪ੍ਰਤਾਪ ਵਲੋਂ ਕੀਤੀ ਗਈ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਹਾਈਕੋਰਟ ਦੀ ਦੂਜੀ ਬੈਂਚ ਵਲੋਂ ਰੱਦ ਕਰ ਕੇ ਨਵੀਂ ਸਿੱਟ ਬਣਾਉਣ ਦਾ ਹੁਕਮ ਦਿਤਾ ਗਿਆ ਸੀ ਤੇ ਬਾਅਦ ਵਿਚ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਦੀ ਵੱਖ-ਵੱਖ ਜਾਂਚ ਲਈ ਨਵੀਂ ਵਿਸ਼ੇਸ਼ ਜਾਂਚ ਟੀਮਾਂ ਬਣਾਈਆਂ ਗਈਆਂ |
 ਇਹ ਵੀ ਦਸਿਆ ਗਿਆ ਕਿ ਕੋਟਕਪੂਰਾ ਗੋਲੀ ਕਾਂਡ ਵਿਚ ਨਵੇਂ ਸਿਰਿਉਂ ਜਾਂਚ ਸ਼ੁਰੂ ਕੀਤੀ ਗਈ ਹੈ, ਜਦੋਂ ਕਿ ਬਹਿਬਲ ਕਲਾਂ ਗੋਲੀਕਾਂਡ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ | ਇਸੇ ਤਰ੍ਹਾਂ ਤੱਤਕਾਲੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਵਲੋਂ ਪੇਸ਼ ਹੋਏ ਵਕੀਲ ਗੁਰਮਿੰਦਰ ਸਿੰਘ ਗੈਰੀ ਨੇ ਕਿਹਾ ਕਿ ਉਮਰਾਨੰਗਲ ਬਹਿਬਲ ਕਲਾਂ ਗੋਲੀਕਾਂਡ ਵੇਲੇ ਉਥੇ ਮੌਜੂਦ ਹੀ ਨਹੀਂ ਸੀ ਤੇ ਨਾ ਹੀ ਪਹਿਲਾਂ ਦਰਜ ਐਫ਼ਆਈਆਰ ਵਿਚ ਉਨ੍ਹਾਂ ਦਾ ਨਾਮ ਸੀ ਤੇ ਨਾ ਹੀ ਪਹਿਲਾਂ ਹੋਈਆਂ ਜਾਂਚਾਂ ਵਿਚ ਉਮਰਾਨੰਗਲ ਦਾ ਨਾਮ ਸਾਹਮਣੇ ਆਇਆ | ਉਨ੍ਹਾਂ ਕਿਹਾ ਕਿ ਉਮਰਾਨੰਗਲ ਨੂੰ  ਰਾਜਸੀ ਰੰਜਸ਼ ਕਾਰਨ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਹੈ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement