Punjab Lok Sabha Elections 2024 : ਨਾਭਾ ਬਲਾਕ ਦੇ ਪਿੰਡ ਸਹੌਲੀ ਵਿਖੇ 103 ਸਾਲਾਂ ਬਜ਼ੁਰਗ ਮਾਤਾ ਨੇ ਪੋਲਿੰਗ ਬੂਥ 'ਤੇ ਪਾਈ ਆਪਣੀ ਵੋਟ
Published : Jun 1, 2024, 9:43 am IST
Updated : Jun 1, 2024, 9:43 am IST
SHARE ARTICLE
103-year-old Mata Bachan Kaur
103-year-old Mata Bachan Kaur

ਬਜ਼ੁਰਗ ਮਾਤਾ ਬਚਨ ਕੌਰ ਦੇ ਬੇਟੇ ਪਾਖਰ ਸਿੰਘ ਨੇ ਕਿਹਾ ਕਿ ਅਸੀਂ ਬਹੁਤ ਖੁਸ਼ ਹਾਂ ਕਿ ਸਾਡੀ ਮਾਤਾ ਨੇ ਅੱਜ ਆਪਣੀ ਵੋਟ ਦਾ ਇਸਤੇਮਾਲ ਕੀਤਾ

Punjab Lok Sabha Elections 2024 : ਨਾਭਾ ਬਲਾਕ ਦੇ ਪਿੰਡ ਸਹੌਲੀ ਵਿਖੇ 103 ਸਾਲਾਂ ਦੀ ਬਜ਼ੁਰਗ ਮਾਤਾ ਬਚਨ ਕੌਰ ਨੇ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਈ ਹੈ। ਇਸ ਮੌਕੇ 'ਤੇ ਬਜ਼ੁਰਗ ਮਾਤਾ ਬਚਨ ਕੌਰ ਦੇ ਬੇਟੇ ਪਾਖਰ ਸਿੰਘ ਨੇ ਕਿਹਾ ਕਿ ਸਾਡੀ ਮਾਤਾ 103 ਸਾਲ ਦੀ ਹੈ। ਅਸੀਂ ਬਹੁਤ ਖੁਸ਼ ਹਾਂ ਕਿ ਸਾਡੀ ਮਾਤਾ ਨੇ ਅੱਜ ਆਪਣੀ ਵੋਟ ਦਾ ਇਸਤੇਮਾਲ ਕੀਤਾ। ਸਾਰਿਆਂ ਨੂੰ ਵੋਟਾਂ ਵਿੱਚ ਵੱਧ ਤੋਂ ਵੱਧ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ।

 ਇਸ ਮੌਕੇ ਤੇ ਨਾਭਾ ਦੇ ਹਲਕਾ ਵਿਧਾਇਕ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੀ ਮੌਕੇ 'ਤੇ ਰਹੇ। ਇਸ ਦੌਰਾਨ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਜਦੋਂ 103 ਸਾਲਾਂ ਦੇ ਬਜ਼ੁਰਗ ਮਾਤਾ ਪੋਲਿੰਗ ਬੂਥ 'ਤੇ ਵੋਟ ਪਾਉਣ ਆ ਸਕਦੀ ਹੈ ਤਾਂ ਸਾਰੇ ਹੀ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ। ਉਨਾਂ ਕਿਹਾ ਕਿ ਪੰਜਾਬ ਵਿੱਚ ਆਮ ਪਾਰਟੀ 13 ਦੀ 13 ਸੀਟਾਂ ਜਿੱਤ ਕੇ ਨਵਾਂ ਇਤਿਹਾਸ ਰਚੇਗੀ। 

ਦੱਸ ਦੇਈਏ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਅੱਜ ਸਵੇਰੇ 7 ਵਜੇ ਤੋਂ ਵੋਟਾਂ ਪੈ ਰਹੀਆਂ ਹਨ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਵਾਰ ਚੋਣਾਂ ਵਿਚ 2 ਕਰੋੜ 14 ਲੱਖ 61 ਹਜ਼ਾਰ 739 ਲੋਕ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਨ੍ਹਾਂ ਵਿਚ 1 ਕਰੋੜ 12 ਲੱਖ 86 ਹਜ਼ਾਰ 726 ਪੁਰਸ਼ ਵੋਟਰ, 1 ਕਰੋੜ 1 ਲੱਖ 74 ਹਜ਼ਾਰ 240 ਮਹਿਲਾ ਵੋਟਰ ਅਤੇ 773 ਹੋਰ ਵੋਟਰ ਹਨ।

ਇਸ ਤੋਂ ਇਲਾਵਾ ਲੋਕ ਸਭਾ ਚੋਣਾਂ ਦੇ ਸਤਵੇਂ ਅਤੇ ਆਖ਼ਰੀ ਪੜਾਅ ਲਈ ਸਨਿਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕੁਲ 904 ਉਮੀਦਵਾਰ  ਚੋਣ ਮੈਦਾਨ ’ਚ ਹਨ। ਸੱਤ ਸੂਬਿਆਂ ਪੰਜਾਬ, ਬਿਹਾਰ, ਉੱਤਰ ਪ੍ਰਦੇਸ਼, ਪਛਮੀ ਬੰਗਾਲ, ਹਿਮਾਚਲ ਪ੍ਰਦੇਸ਼, ਝਾਰਖੰਡ, ਓਡੀਸ਼ਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀਆਂ ਕੁਲ 57 ਸੀਟਾਂ ’ਤੇ ਵੋਟਿੰਗ ਹੋ ਰਹੀ ਹੈ।ਓਡੀਸ਼ਾ ਦੀਆਂ ਬਾਕੀ 42 ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ ਹੋਵੇਗੀ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement