Lok Sabha Elections 2024 : ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਜਲੰਧਰ ਜ਼ਿਲ੍ਹੇ 'ਚ ਪਾਈ ਆਪਣੀ ਵੋਟ
Published : Jun 1, 2024, 9:26 am IST
Updated : Jun 1, 2024, 9:26 am IST
SHARE ARTICLE
Former cricketer Harbhajan Singh
Former cricketer Harbhajan Singh

ਸੱਤ ਸੂਬਿਆਂ ਪੰਜਾਬ, ਬਿਹਾਰ, ਉੱਤਰ ਪ੍ਰਦੇਸ਼, ਪਛਮੀ ਬੰਗਾਲ, ਹਿਮਾਚਲ ਪ੍ਰਦੇਸ਼, ਝਾਰਖੰਡ, ਓਡੀਸ਼ਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀਆਂ ਕੁਲ 57 ਸੀਟਾਂ ’ਤੇ ਵੋਟਿੰਗ ਹੋ ਰਹੀ ਹੈ

Punjab Lok Sabha Elections 2024  : ਸਾਬਕਾ ਭਾਰਤੀ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਅੱਜ ਜਲੰਧਰ ਜ਼ਿਲ੍ਹੇ ਵਿੱਚ ਆਪਣੀ ਵੋਟ ਪਾਈ ਹੈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਅੱਜ ਸਾਡੇ ਸਾਰਿਆਂ ਲਈ ਬਹੁਤ ਮਹੱਤਵਪੂਰਨ ਦਿਨ ਹੈ ਅਤੇ ਮੈਂ ਸਾਰਿਆਂ ਨੂੰ ਅਪੀਲ ਕਰਾਂਗਾ ਕਿ ਉਹ ਬਾਹਰ ਨਿਕਲ ਕੇ ਵੋਟ ਪਾਉਣ। ਅਜਿਹੀ ਸਰਕਾਰ ਚੁਣੋ ਜੋ ਤੁਹਾਡੇ ਲਈ ਕੰਮ ਕਰੇ।

ਦੱਸ ਦੇਈਏ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸ਼ਾਮ 6 ਵਜੇ ਤਕ ਜਾਰੀ ਰਹੇਗੀ। ਇਸ ਵਾਰ ਚੋਣਾਂ ਵਿਚ 2 ਕਰੋੜ 14 ਲੱਖ 61 ਹਜ਼ਾਰ 739 ਲੋਕ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਨ੍ਹਾਂ ਵਿਚ 1 ਕਰੋੜ 12 ਲੱਖ 86 ਹਜ਼ਾਰ 726 ਪੁਰਸ਼ ਵੋਟਰ, 1 ਕਰੋੜ 1 ਲੱਖ 74 ਹਜ਼ਾਰ 240 ਮਹਿਲਾ ਵੋਟਰ ਅਤੇ 773 ਹੋਰ ਵੋਟਰ ਹਨ।

ਇਸ ਤੋਂ ਇਲਾਵਾ ਲੋਕ ਸਭਾ ਚੋਣਾਂ ਦੇ ਸਤਵੇਂ ਅਤੇ ਆਖ਼ਰੀ ਪੜਾਅ ਲਈ ਸਨਿਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕੁਲ 904 ਉਮੀਦਵਾਰ  ਚੋਣ ਮੈਦਾਨ ’ਚ ਹਨ। ਸੱਤ ਸੂਬਿਆਂ ਪੰਜਾਬ, ਬਿਹਾਰ, ਉੱਤਰ ਪ੍ਰਦੇਸ਼, ਪਛਮੀ ਬੰਗਾਲ, ਹਿਮਾਚਲ ਪ੍ਰਦੇਸ਼, ਝਾਰਖੰਡ, ਓਡੀਸ਼ਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀਆਂ ਕੁਲ 57 ਸੀਟਾਂ ’ਤੇ ਵੋਟਿੰਗ ਹੋ ਰਹੀ ਹੈ।ਓਡੀਸ਼ਾ ਦੀਆਂ ਬਾਕੀ 42 ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement