Breaking News :ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਮੁੜ ਕੀਤਾ ਸੁਖਬੀਰ ਬਾਦਲ ਨੂੰ ਤਲਬ

By : BALJINDERK

Published : Jun 1, 2025, 7:54 pm IST
Updated : Jun 1, 2025, 8:35 pm IST
SHARE ARTICLE
Sukhbir Badal
Sukhbir Badal

Breaking News : ਤਖਤ ਸ੍ਰੀ ਪਟਨਾ ਸਾਹਿਬ ਜੀ ਦੇ ਪੰਜ ਪਿਆਰਿਆਂ ਨੇ 10 ਜੂਨ ਤਕ ਪੇਸ਼ ਹੋਣ ਦੇ ਦਿਤੇ ਹੁਕਮ

 Breaking News :  ਪਟਨਾ ਸਾਹਿਬ ਦੇ ਪੰਜ ਪਿਆਰਿਆਂ ਦਾ ਮੁੜ ਵੱਡਾ ਫ਼ੈਸਲਾ ਲਿਆ ਗਿਆ ਹੈ। ਅੱਜ ਦੀ ਇਕੱਤਰਤਾ ’ਚ ਸੁਖਬੀਰ ਬਾਦਲ ਨੂੰ ਸਰੀਰਕ ਤੌਰ ’ਤੇ 10 ਜੂਨ ਤਕ ਤਖ਼ਤ ਸ੍ਰੀ ਪਟਨਾ ਸਾਹਿਬ ’ਤੇ ਹਾਜ਼ਰ ਦੇ ਹੁਕਮ ਸੁਣਾਏ ਗਏ ਹਨ ਤੇ ਕਿਹਾ ਗਿਆ ਹੈ ਕਿ ਇਹ ਉਨ੍ਹਾਂ ਲਈ ਆਖ਼ਰੀ ਮੌਕਾ ਹੈ। ਤਖਤ ਸ੍ਰੀ ਪਟਨਾ ਸਾਹਿਬ ਜੀ ਦੇ ਪੰਜ ਪਿਆਰਿਆਂ ਨੇ ਹੁਕਮ ਜਾਰੀ ਕੀਤਾ ਹੈ।

ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਸਾਹਿਬ ਵਲੋਂ ਗਿਆਨੀ ਗੌਹਰ ਨੂੰ ਕਲੀਨ ਚਿਟ ਦੇਣ ’ਤੇ ਪਟਨਾ ਸਾਹਿਬ ਦੀ ਸੰਗਤ ਅੰਦਰ ਗੁੱਸਾ ਸੀ ਤੇ ਇਸ ਫ਼ੈਸਲੇ ਤੋਂ ਬਾਅਦ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਇਕ ਹੁਕਮਨਾਮਾ ਜਾਰੀ ਕਰ ਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਗਿਆਨੀ ਟੇਕ ਸਿੰਘ ਧਨੌਲਾ ਨੂੰ ਤਨਖ਼ਾਹੀਆ ਕਰਾਰ ਦੇ ਦਿਤਾ ਤੇ ਸੁਖਬੀਰ ਸਿੰਘ ਬਾਦਲ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ’ਤੇ ਪੇਸ਼ ਹੋਣ ਦੇ ਹੁਕਮ ਦਿਤੇ।

1

ਇਹ ਘਟਨਾਕ੍ਰਮ 21 ਮਈ ਨੂੰ ਵਾਪਰਿਆ ਸੀ। ਇਸ ਤੋਂ ਬਾਅਦ ਦਰਬਾਰ ਸਾਹਿਬ ਦੇ ਪੰਜ ਪਿਆਰਿਆਂ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪੰਜ ਪਿਆਰਿਆਂ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੁਕਮਨਾਮੇ ਨੂੰ ਰੱਦ ਕਰ ਦਿਤਾ। ਇਸ ਨਾਲ ਦੋਹਾਂ ਤਖ਼ਤਾਂ ਅੰਦਰ ਤਣਾਅ ਬਣ ਗਿਆ। ਭਾਵੇਂ ਸ਼੍ਰੋਮਣੀ ਕਮੇਟੀ ਦਾ 6 ਮੈਂਬਰੀ ਵਫ਼ਦ ਵੀ ਪਟਨਾ ਸਾਹਿਬ ਵੀ ਗਿਆ ਪਰ ਕੋਈ ਗੱਲ ਨਾ ਬਣ ਸਕੀ। ਹੁਣ ਇਕ ਵਾਰ ਫਿਰ ਪੰਜ ਪਿਆਰਿਆਂ ਨੇ ਸੁਖਬੀਰ ਬਾਦਲ ਨੂੰ 10 ਦਿਨ ਦੇ ਅੰਦਰ ਤਖ਼ਤ ਸ੍ਰੀ ਪਟਨਾ ਸਾਹਿਬ ਪੇਸ਼ ਹੋਣ ਦੇ ਹੁਕਮ ਦਿਤੇ ਹਨ।​

(For more news apart from  Sukhbir Badal gets last chance to appear in Sri Patna Sahib News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement