ਰਜ਼ੀਆ ਸੁਲਤਾਨਾ ਨੇ 43 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ
Published : Jul 1, 2020, 5:18 pm IST
Updated : Jul 1, 2020, 5:18 pm IST
SHARE ARTICLE
Photo
Photo

ਅੱਜ ਚੰਡੀਗੜ੍ਹ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ 43 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ।

ਚੰਡੀਗੜ੍ਹ, ਜੁਲਾਈ 1 : ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਚੰਡੀਗੜ੍ਹ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ 43 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ।

photophoto

ਉਨਾਂ ਕਿਹਾ ਕਿ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਵਾਲੇ ਮੁਖੀ ਦੀ ਮੌਤ ਦਾ ਘਾਟਾ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਅੱਜ ਇਨਾਂ ਨੌਜਵਾਨਾਂ ਨੂੰ ਵੱਖ-ਵੱਖ ਅਹੁਦਿਆਂ ’ਤੇ ਤੈਨਾਤੀ ਕਰਕੇ ਆਪਣੇ ਪਰਿਵਾਰ ਲਈ ਕਮਾਈ ਦਾ ਸਹਾਰਾ ਬਣਾਉਣ ਲਈ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ ਹੈ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ  ਦੇ ਕੇ ਆਪਣੀ ਜ਼ਿੰਮੇਵਾਰੀ ਅਦਾ ਕੀਤੀ ਗਈ ਹੈ

photophoto

ਅਤੇ ਹੁਣ ਉਹ ਆਸ ਕਰਦੇ ਹਨ ਕਿ ਇਹ ਸਮੂਹ ਕਰਮਚਾਰੀ ਆਪੋ-ਆਪਣੇ ਦਫ਼ਤਰਾਂ ’ਚ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਇਨਾਂ ਕਰਮਚਾਰੀਆਂ ਵਿੱਚੋਂ 7 ਨੂੰ ਗਰੁੱਪ ਸੀ ਅਤੇ 36 ਨੂੰ ਗਰੁੱਪ ਡੀ ਸ਼੍ਰੇਣੀ ਅਧੀਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ’ਚ ਤਰਸ ਦੇ ਆਧਾਰ ‘ਤੇ ਨੌਕਰੀ ਦਿੱਤੀ ਗਈ ਹੈ।

photophoto

ਇਸ ਮੌਕੇ ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸ੍ਰੀਮਤੀ ਜਸਪ੍ਰੀਤ ਤਲਵਾਰ, ਵਿਭਾਗ ਦੇ ਮੁਖੀ ਸ਼੍ਰੀ ਅਮਿਤ ਤਲਵਾਰ, ਡਿਪਟੀ ਡਾਇਰੈਕਟਰ (ਐਡਮਿਨ) ਡਾ. ਕਰਮਜੀਤ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

photophoto

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement