CM ਨੇ ਹਿਮਾਚਲ ਦੀ ਕਾਂਗਰਸ ਸਰਕਾਰ ਦੇ ਚੰਡੀਗੜ੍ਹ 'ਤੇ ਦਾਅਵੇ ਬਾਰੇ ਪ੍ਰਤਾਪ ਸਿੰਘ "ਭਾਜਪਾ" (ਬਾਜਵਾ) ਦੀ ਚੁੱਪੀ ’ਤੇ ਚੁੱਕੇ ਸਵਾਲ
Published : Jul 1, 2023, 9:36 pm IST
Updated : Jul 1, 2023, 9:36 pm IST
SHARE ARTICLE
Bhagwant Mann
Bhagwant Mann

ਮਸਲੇ ਉਤੇ ਦੋਹਾਂ (ਕਾਂਗਰਸ ਤੇ ਭਾਜਪਾ) ਪਾਰਟੀਆਂ ਦਾ ਸਟੈਂਡ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ

 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਹਿਮਾਚਲ ਸਰਕਾਰ ਵੱਲੋਂ ਚੰਡੀਗੜ੍ਹ ਉਤੇ ਕੀਤੇ ਦਾਅਵੇ ਬਾਰੇ ਆਪਣੀ ਪਾਰਟੀ ਦਾ ਸਟੈਂਡ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ ਹੈ। ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ "ਭਾਜਪਾ" (ਬਾਜਵਾ) ਵੱਲੋਂ ਇਸ ਮੁੱਦੇ ਉਤੇ ਚੁੱਪੀ ਸਾਧ ਲੈਣਾ ਬਹੁਤ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਕਿ ਬਾਜਵਾ ਨੂੰ ਹਿਮਾਚਲ ਵਿਚ ਕਾਂਗਰਸ ਸਰਕਾਰ ਦੇ ਝੂਠੇ ਦਾਅਵੇ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।

ਭਗਵੰਤ ਮਾਨ ਨੇ ਤੰਜ ਕੱਸਦਿਆਂ ਕਿਹਾ ਕਿ ਬਾਜਵਾ ਜਿਨ੍ਹਾਂ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਗੰਢਤੁੱਪ ਹੈ, ਨੂੰ ਇਸ ਮਸਲੇ ਉਤੇ ਭਗਵਾਂ ਪਾਰਟੀ ਦਾ ਸਟੈਂਡ ਵੀ ਸਪੱਸ਼ਟ ਕਰ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਅਜਿਹੇ ਨੇਤਾ ਬਾਕੀ ਸੂਬਿਆਂ ਵਿਚ ਆਪਣੇ ਸਿਆਸੀ ਮੁਫਾਦ ਪਾਲਣ ਲਈ ਸੂਬੇ ਦੇ ਮਸਲਿਆਂ ਉਤੇ ਪੈਂਤੜਾ ਬਦਲ ਲੈਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਚੰਡੀਗੜ੍ਹ, ਪੰਜਾਬ ਦਾ ਅਨਿੱਖੜਵਾਂ ਅੰਗ ਸੀ, ਹੈ ਅਤੇ ਸਦਾ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉਤੇ ਵਚਨਬੱਧ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement