ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਘਵ ਚੱਢਾ ਤੇ ਉਨ੍ਹਾਂ ਦੀ ਮੰਗੇਤਰ ਪਰਣੀਤੀ ਚੋਪੜਾ

By : GAGANDEEP

Published : Jul 1, 2023, 8:58 am IST
Updated : Jul 1, 2023, 3:31 pm IST
SHARE ARTICLE
photo
photo

ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

 

ਅੰਮ੍ਰਿਤਸਰ: ਅੱਜ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਉਹਨਾਂ ਦੀ ਮੰਗੇਤਰ ਫ਼ਿਲਮੀ ਅਦਾਕਾਰ ਪਰਣੀਤੀ ਚੋਪੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਜਿਥੇ ਉਨ੍ਹਾਂ ਨੇ ਗੁਰੂ ਘਰ ਵਿਚ ਮੱਥਾ ਟੇਕ ਕੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ਕੀਤਾ ਅਤੇ ਅਸ਼ੀਰਵਾਦ ਲਿਆ ਉਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਦੋਵਾਂ ਨੇ ਦਰਬਾਰ ਸਾਹਿਬ ਵਿਖੇ ਕੀਰਤਨ ਵੀ ਸਰਵਣ ਕੀਤਾ ਅਤੇ ਲੰਗਰ ਹਾਲ ਵਿੱਚ ਜਾ ਕੇ ਜੂਠੇ ਭਾਂਡਿਆਂ ਦੀ ਸਫ਼ਾਈ ਦੀ ਸੇਵਾ ਵੀ ਕੀਤੀ। ਇਸ ਮੌਕੇ ਦੋਵਾਂ ਨੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ। ਪਰਣੀਤੀ ਚੋਪੜਾ ਅਤੇ ਰਾਘਵ ਚੱਢਾ ਦੋਵੇਂ ਪੰਜਾਬੀ ਪਹਿਰਾਵੇ ਵਿਚ ਉੱਥੇ ਨਜ਼ਰ ਆਏ। ਦੱਸ ਦੇਈਏ ਕਿ ਜਦੋਂ ਦੋਹਾਂ ਦੀ ਸਗਾਈ ਹੋਈ ਸੀ ਤਾਂ ਵੀ ਦੋਵੇਂ ਗੁਰਬਾਣੀ ਕੀਰਤਨ ਸੁਣਦੇ ਹੋਏ ਨਜ਼ਰ ਆਏ ਸਨ।

ਇਸ ਤੋਂ ਪਹਿਲਾਂ, ਇਹ ਜੋੜਾ ਰਾਜਸਥਾਨ ਦੇ ਵੱਖ-ਵੱਖ ਸ਼ਹਿਰਾਂ ਜਿਵੇਂ ਜੈਪੁਰ ਅਤੇ ਉਦੈਪੁਰ ਵਿਚ ਦੇਖਿਆ ਗਿਆ ਸੀ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਉਹ ਆਪਣੇ ਵਿਆਹ ਲਈ ਸਥਾਨ ਨਿਰਧਾਰਤ ਕਰਨ ਲਈ ਉਦੈਪੁਰ ਗਏ ਸਨ। ਪਰਣੀਤੀ ਆਪਣੀ ਵੱਡੀ ਭੈਣ ਪ੍ਰਿਯੰਕਾ ਚੋਪੜਾ ਦੇ ਨਕਸ਼ੇ ਕਦਮਾਂ 'ਤੇ ਚੱਲਦੀ ਨਜ਼ਰ ਆ ਰਹੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਰਾਜਸਥਾਨ 'ਚ ਵਿਆਹ ਦੇ ਬੰਧਨ 'ਚ ਬੱਝੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement