ਮੁੱਖ ਮੰਤਰੀ ਵੱਲੋਂ ਟੋਕਿਓ ਓਲੰਪਿਕ ਦੇ ਸੈਮੀਫਾਈਨਲ ’ਚ ਪਹੁੰਚਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ
Published : Aug 1, 2021, 9:21 pm IST
Updated : Aug 1, 2021, 9:21 pm IST
SHARE ARTICLE
captain Amarinder Singh
captain Amarinder Singh

41 ਵਰ੍ਹਿਆਂ ਬਾਅਦ ਓਲੰਪਿਕ ਦੀਆਂ ਸਿਖਰਲੀਆਂ ਚਾਰ ਟੀਮਾਂ ਵਿਚ ਥਾਂ ਬਣਾਈ।

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਰਤੀ ਪੁਰਸ਼ ਹਾਕੀ ਟੀਮ ਨੂੰ ਟੋਕੀਓ ਓਲੰਪਿਕ ਦੇ ਸੈਮੀਫਾਈਨਲ ’ਚ ਪਹੁੰਚਣ ਲਈ ਵਧਾਈ ਦਿੱਤੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, “ਟੋਕੀਓ ਓਲੰਪਿਕ ਵਿਚ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਗਟਾਵਾ ਕਰਦਿਆਂ ਗਰੇਟ ਬ੍ਰਿਟੇਨ ਖਿਲਾਫ 3-1 ਦੇ ਫਰਕ ਨਾਲ ਜਿੱਤ ਹਾਸਲ ਕੀਤੀ ਅਤੇ 41 ਵਰ੍ਹਿਆਂ ਬਾਅਦ ਓਲੰਪਿਕ ਦੀਆਂ ਸਿਖਰਲੀਆਂ ਚਾਰ ਟੀਮਾਂ ਵਿਚ ਥਾਂ ਬਣਾਈ।

ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਪੰਜਾਬ ਦੇ ਤਿੰਨ ਖਿਡਾਰੀਆਂ ਦਿਲਪ੍ਰੀਤ ਸਿੰਘ, ਗੁਰਜੰਟ ਅਤੇ ਹਾਰਦਿਕ ਸਿੰਘ ਵੱਲੋਂ ਵਿਰੋਧੀ ਟੀਮ ਖਿਲਾਫ਼ ਤਿੰਨ ਗੋਲ ਦਾਗੇ ਗਏ। ਤਹਾਨੂੰ ਮੁਬਾਰਕ ਅਤੇ ਹੁਣ ਸੋਨ ਤਮਗੇ ਲਈ ਅੱਗੇ ਵਧੇ।” ਜ਼ਿਕਰਯੋਗ ਹੈ ਕਿ ਭਾਰਤੀ ਹਾਕੀ ਟੀਮ  ਆਖਰੀ ਵਾਰ ਸਾਲ 1980 ਦੀਆਂ ਮਾਸਕੋ ਓਲਿੰਪਕ ਖੇਡਾਂ ਵਿਚ ਸਿਖਰਲੀਆਂ ਚਾਰਾਂ ਟੀਮਾਂ ਵਿਚ ਪਹੁੰਚੀ ਸੀ ਜਿੱਥੇ ਆਖਰ ਵਿਚ ਉਸ ਨੇ ਵੱਕਾਰੀ ਸੋਨ ਤਮਗਾ ਹਾਸਲ ਕੀਤਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement