ਜ਼ਮੀਨੀ ਵਿਵਾਦ ਦੇ ਚੱਲਦਿਆਂ ਭਰਾ ਹੀ ਬਣਿਆ ਭਰਾ ਦਾ ਵੈਰੀ, ਚਲਾਈਆਂ ਗੋਲੀਆਂ
Published : Aug 1, 2021, 4:04 pm IST
Updated : Aug 1, 2021, 4:04 pm IST
SHARE ARTICLE
File Photo
File Photo

ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਪਰ ਦੋਸ਼ੀ ਨੂੰ ਕਾਬੂ ਕੀਤੇ ਜਾਣ ਦੀ ਪੁਲਿਸ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ ਹੈ।

ਜਗਰਾਓਂ/ਮੁੱਲਾਂਪੁਰ ਦਾਖਾ(ਦਵਿੰਦਰ ਜੈਨ) – ਜਗਰਾਓਂ ਦੇ ਲਾਗਲੇ ਪਿੰਡ ਜਾਂਗਪੁਰ ਰਹਿੰਦੇ ਦੋ ਸਕੇ ਭਰਾਵਾਂ ਦਾ ਜ਼ਮੀਨੀ ਅਤੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਵਿਵਾਦ ਚੱਲ ਰਿਹਾ ਸੀ ਜਿਸ ਨੂੰ ਲੈ ਕੇ ਐਤਵਾਰ ਸਵੇਰੇ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਅਤੇ ਚਚੇਰੇ ਭਰਾ ’ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਰ ਕੇ ਦੋਵੇਂ ਭਰਾ ਗੰਭੀਰ ਜ਼ਖ਼ਮੀ ਹੋ ਗਏ। ਦੋਵਾਂ ਨੂੰ ਪਿੰਡ ਵਾਸੀਆਂ ਨੇ ਇਲਾਜ ਲਈ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ’ਚ ਦਾਖਲ ਕਰਵਾਇਆ, ਜਿੱਥੇ ਦੋਵਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ।

Photo
 

ਮਿਲੀ ਜਾਣਕਾਰੀ ਅਨੁਸਾਰ ਐਤਵਾਰ ਸਵੇਰੇ ਜਦੋਂ ਅਮਰੀਕ ਸਿੰਘ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਘਰ ਪੁੱਜਾ ਤਾਂ ਪਹਿਲਾਂ ਹੀ ਤਿਆਰੀ ਵਿਚ ਬੈਠੇ ਉਸ ਦੇ ਛੋਟੇ ਭਰਾ ਸ਼ੇਰ ਸਿੰਘ ਨੇ ਆਪਣੇ ਪਿਸਤੌਲ ਨਾਲ ਉਸ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਫਿਰ ਮੋਟਰ ’ਤੇ ਚਲਾ ਗਿਆ ਜਿੱਥੇ ਉਸ ਨੇ ਪੱਠੇ ਵੱਢ ਰਹੇ ਆਪਣੇ ਚਚੇਰੇ ਭਰਾ ਹਾਕਮ ਸਿੰਘ ’ਤੇ ਵੀ ਫਾਇਰ ਕਰ  ਦਿੱਤਾ।

Photo

ਜਿਹੜਾ ਉਸ ਦੇ ਕੰਨ ਕੋਲ ਦੀ ਨਿਕਲ ਗਿਆ ਤਾਂ ਇੰਨੇ ਵਿਚ ਹਾਕਮ ਸਿੰਘ ਨੇ ਸ਼ੇਰ ਸਿੰਘ ਨੂੰ ਫੜ ਲਿਆ। ਪਿੰਡ ਵਾਸੀਆਂ ਨੇ ਇਸ ਘਟਨਾ ਦੀ ਸੂਚਨਾ ਥਾਣਾ ਦਾਖਾ ਦੀ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਦਾਖਾ ਮੁਖੀ ਇੰਸਪੈਕਟਰ ਜਗਜੀਤ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਘਟਨਾ ਬਾਰੇ ਜਾਣਕਾਰੀ ਹਾਸਲ ਕੀਤੀ।

Photo
 

ਜਦੋਂ ਇਸ ਮਾਮਲੇ ਬਾਰੇ ਥਾਣਾ ਮੁਖੀ ਜਗਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਪਰ ਦੋਸ਼ੀ ਨੂੰ ਕਾਬੂ ਕੀਤੇ ਜਾਣ ਦੀ  ਉਹਨਾਂ ਵੱਲੋਂ ਪੁਸ਼ਟੀ  ਨਹੀਂ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement