ਖੇਤ 'ਚ ਕੰਮ ਕਰਦੇ ਸਮੇਂ ਕਿਰਤੀ ਨੂੰ ਸੱਪ ਨੇ ਡੰਗਿਆ

By : KOMALJEET

Published : Aug 1, 2023, 12:34 pm IST
Updated : Aug 1, 2023, 12:34 pm IST
SHARE ARTICLE
Bhola Singh (file photo)
Bhola Singh (file photo)

ਹਸਪਤਾਲ ਪਹੁੰਚਣ ਤੋਂ ਪਹਿਲਾਂ ਹੋਈ ਮੌਤ

ਮਾਨਸਾ : ਪਿੰਡ ਮੂਸਾ ਵਿਚ ਖੇਤ 'ਚ ਕੰਮ ਕਰ ਰਹੇ ਇਕ ਮਜ਼ਦੂਰ ਨੂੰ ਸੱਪ ਨੇ ਡੰਗ ਲਿਆ। ਪ੍ਰਵਾਰਕ ਮੈਂਬਰਾਂ ਨੇ ਉਸ ਨੂੰ ਤੁਰਤ ਹਸਪਤਾਲ ਦਾਖ਼ਲ ਕਰਵਾਇਆ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮਜ਼ਦੂਰ ਦੀ ਮੌਤ ਹੋ ਗਈ। ਪ੍ਰਵਾਰਕ ਮੈਂਬਰਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।

ਪ੍ਰਵਾਰਕ ਮੈਂਬਰਾਂ ਅਤੇ ਗੁਆਂਢੀਆਂ ਨੇ ਦਸਿਆ ਕਿ ਭੋਲਾ ਸਿੰਘ ਪਿੰਡ ਮੂਸਾ ਦੇ ਕਿਸਾਨ ਕਾਲਾ ਸਿੰਘ ਦੇ ਖੇਤ ਵਿਚ ਕੰਮ ਕਰਦਾ ਸੀ। ਇਸ ਦੌਰਾਨ ਅਚਾਨਕ ਉਸ ਨੂੰ ਸੱਪ ਨੇ ਡੰਗ ਲਿਆ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਸ ਨੇ ਦਸਿਆ ਕਿ ਭੋਲਾ ਸਿੰਘ ਬਹੁਤ ਗਰੀਬ ਹੈ, ਜਿਸ ਦੇ ਤਿੰਨ ਲੜਕੇ ਅਤੇ ਤਿੰਨ ਧੀਆਂ ਹਨ।

ਜਾਣਕਾਰੀ ਅਨੁਸਾਰ ਭੋਲਾ ਸਿੰਘ ਪਰਵਾਰ ਦਾ ਢਿੱਡ ਭਰਨ ਵਾਲਾ ਇਕਲੌਤਾ ਕਮਾਈ ਕਰਨ ਵਾਲਾ ਸੀ, ਉਸ ਦਾ ਇਕ ਪੁੱਤਰ ਹੈ ਜੋ ਦਿਵਿਆਂਗ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਜ਼ਦੂਰਾਂ ਅਤੇ ਗਰੀਬ ਕਿਸਾਨਾਂ ਨੂੰ ਸਰਕਾਰ ਮੁਆਵਜ਼ਾ ਦੇਵੇ।

ਦੂਜੇ ਪਾਸੇ ਮਾਨਸਾ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਵਰੁਣ ਜੋਤ ਨੇ ਦਸਿਆ ਕਿ ਭੋਲਾ ਸਿੰਘ ਨਾਂਅ ਦੇ ਵਿਅਕਤੀ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ ਸੀ। ਜਿਸ ਦੀ ਹਸਪਤਾਲ ਆਉਣ ਤੋਂ ਪਹਿਲਾਂ ਹੀ ਮੌਤ ਹੋ ਗਈ ਸੀ। ਅੱਜ ਮਜ਼ਦੂਰ ਦਾ ਪੋਸਟਮਾਰਟਮ ਕੀਤਾ ਜਾਵੇਗਾ।

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement