ਪੰਜਾਬ ’ਚ ਯੈਲੋ ਅਲਰਟ ਜਾਰੀ : 4 ਅਗਸਤ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ
Published : Aug 1, 2023, 8:01 am IST
Updated : Aug 1, 2023, 8:01 am IST
SHARE ARTICLE
photo
photo

20-30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

 

ਚੰਡੀਗੜ੍ਹ : ਪੰਜਾਬ ਵਿਚ ਮਾਨਸੂਨ ਦਾ ਮੀਂਹ ਲਗਾਤਾਰ ਪੈ ਰਿਹਾ ਹੈ। ਐਤਵਾਰ ਨੂੰ ਵੀ ਕਈ ਜ਼ਿਲ੍ਹਿਆਂ ਵਿਚ ਸਵੇਰੇ ਸਾਧਾਰਨ ਤੋਂ ਦਰਮਿਆਨੀ ਬਾਰਿਸ਼ ਹੋਈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਅਨੁਸਾਰ ਸਵੇਰੇ 4 ਵਜੇ ਤੋਂ ਸ਼ਾਮ 5 ਵਜੇ ਤੱਕ ਫਿਰੋਜ਼ਪੁਰ ਵਿਚ 29.5 ਮਿਲੀਮੀਟਰ, ਪਟਿਆਲਾ ਵਿਚ 20.0 ਮਿਲੀਮੀਟਰ, ਬਰਨਾਲਾ ਵਿਚ 4.8 ਮਿਲੀਮੀਟਰ, ਮੋਗਾ ਵਿਚ 9.5 ਮਿਲੀਮੀਟਰ, ਅੰਮ੍ਰਿਤਸਰ ਵਿਚ 2.5 ਮਿਲੀਮੀਟਰ, ਲੁਧਿਆਣਾ ਵਿਚ 2.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿਚ ਬੱਦਲ ਛਾਏ ਰਹੇ ਅਤੇ ਬਾਰਿਸ਼ ਹੋਈ।

ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਦਿਨ ਦਾ ਤਾਪਮਾਨ 32 ਤੋਂ 33 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ। ਦੂਜੇ ਪਾਸੇ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪੰਜਾਬ ਵਿਚ 1 ਅਗਸਤ ਨੂੰ ਮੌਸਮ ਸਾਫ਼ ਰਹੇਗਾ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿਚ ਵਾਧਾ ਹੋਵੇਗਾ। ਪਰ 2 ਅਗਸਤ ਤੋਂ ਮੌਸਮ ਫਿਰ ਤੋਂ ਬਦਲ ਰਿਹਾ ਹੈ।

ਮਾਨਸੂਨ ਦੇ ਵਿਚਕਾਰ ਪੱਛਮੀ ਗੜਬੜੀ ਦੇ ਮੁੜ ਸਰਗਰਮ ਹੋਣ ਕਾਰਨ ਪੰਜਾਬ ਵਿਚ 4 ਅਗਸਤ ਤੱਕ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਅਜਿਹੇ 'ਚ ਜੇਕਰ ਭਾਰੀ ਬਰਸਾਤ ਹੁੰਦੀ ਹੈ ਅਤੇ ਪਾਣੀ ਭਰ ਜਾਂਦਾ ਹੈ ਤਾਂ ਕਿਸਾਨਾਂ ਲਈ ਮੁਸੀਬਤ ਖੜ੍ਹੀ ਹੋ ਸਕਦੀ ਹੈ। ਕਿਉਂਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਕਿਸਾਨ ਮੁੜ ਝੋਨੇ ਦੀ ਲਵਾਈ ਕਰ ਰਹੇ ਹਨ। ਹਾਲਾਂਕਿ, ਜੇਕਰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੁੰਦੀ ਹੈ, ਤਾਂ ਨੁਕਸਾਨ ਦੀ ਸੰਭਾਵਨਾ ਘੱਟ ਹੁੰਦੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement