ਪੰਜਾਬ ਸਰਕਾਰ ਵੱਲੋਂ ਧਾਰਮਿਕ ਥਾਵਾਂ ਦੇ ਆਲੇ-ਦੁਆਲੇ ਸੀਸੀਟੀਵੀ ਕੈਮਰੇ ਲਾਉਣ ਦੇ ਹੁਕਮ ਜਾਰੀ
Published : Sep 1, 2018, 8:40 pm IST
Updated : Sep 1, 2018, 8:45 pm IST
SHARE ARTICLE
Govt Of Punjab
Govt Of Punjab

ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੁਬਾ ਭਰ ਵਿੱਚ ਧਾਰਮਿਕ ਥਾਵਾਂ

ਚੰਡੀਗੜ੍ਹ : ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੁਬਾ ਭਰ ਵਿੱਚ ਧਾਰਮਿਕ ਥਾਵਾਂ ਦੇ ਆਲੇ-ਦੁਆਲੇ ਅਤੇ ਹੋਰ ਅਹਿਮ ਟਿਕਾਣਿਆਂ 'ਤੇ ਸੀਸੀਟੀਵੀ ਕੈਮਰੇ ਲਾਉਣ ਦੇ ਨਿਰਦੇਸ਼ ਦਿੱਤੇ ਹਨ। ਸੂਬਾ ਸਰਕਾਰ ਨੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਨਗਰ ਨਿਗਮਾਂ ਨੂੰ ਸਾਰੇ ਗੁਰਦੁਆਰਿਆਂ, ਮਸਜਿਦਾਂ, ਮੰਦਰਾਂ, ਚਰਚਾਂ ਦੀਆਂ ਇਮਾਰਤਾਂ ਦੇ ਆਲੇ-ਦੁਆਲੇ, ਪਿੰਡ ਦੇ ਪ੍ਰਮੁੱਖ ਟਿਕਾਣਿਆਂ ਅਤੇ ਨਿਗਮਾਂ ਦੀ ਹਦੂਦ ਅੰਦਰ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਸੂਬੇ ਵਿੱਚ ਧਾਰਮਿਕ ਥਾਵਾਂ ਦੇ ਨੇੜੇ ਸੁਰੱਖਿਆ ਨੂੰ ਹੋਰ ਮਜ਼ਬੂਤੀ ਬਣਾਉਣ ਅਤੇ ਸੂਬੇ ਦੀ ਅਮਨ ਸ਼ਾਂਤੀ ਨੂੰ ਢਾਹ ਲਾਉਣ ਵਾਲੀ ਕਿਸੇ ਹੋਰ ਅਣਸੁਖਾਵੀਂ ਘਟਨਾ ਨੂੰ ਰੋਕਣ ਦੇ ਮੱਦੇਨਜ਼ਰ ਲਿਆ ਗਿਆ ਹੈ। ਪਿੰਡਾਂ ਦੀਆਂ ਪੰਚਾਇਤਾਂ ਅਤੇ ਨਗਰ ਨਿਗਮ ਵੱਲੋਂ ਆਪਣੇ ਫੰਡਾਂ ਵਿੱਚੋਂ ਗੁਰਦੁਆਰਿਆਂ, ਮੰਦਰਾਂ, ਚਰਚਾਂ ਅਤੇ ਮਸਜਿਦਾਂ ਦੀਆਂ ਇਮਾਰਤਾਂ ਦੇ ਆਲੇ-ਦੁਆਲੇ ਸੀਸੀਟੀਵੀ ਕੈਮਰੇ ਲਗਵਾਏ ਜਾਣਗੇ। ਇਸ ਉਪਰਾਲੇ ਨਾਲ ਜਿੱਥੇ ਸਮਾਜ ਵਿਰੋਧੀ ਤੱਤਾਂ ਉੱਤੇ ਹਰ ਪਲ ਨਜ਼ਰ ਰੱਖੀ ਜਾ ਸਕੇਗੀ, ਉੱਥੇ ਹੀ ਹੋਰ ਅਪਰਾਧਾਂ ਨੂੰ ਵੀ ਰੋਕਿਆ ਜਾ ਸਕੇਗਾ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਠੱਲ੍ਹਣ ਲਈ ਪੰਜਾਬ ਪੁਲਿਸ ਅਤੇ ਸੂਬੇ ਦੇ ਡੀਜੀਪੀ ਸੁਰੇਸ਼ ਅਰੋੜਾ ਨਾਲ ਵਿਸਤ੍ਰਿਤ ਵਿਚਾਰ ਚਰਚਾ ਕੀਤੀ ਜਾ ਚੱਕੀ ਹੈ ਅਤੇ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਸਖਤੀ ਨਾਲ ਨਜਿੱਠਣ 'ਤੇ ਜ਼ੋਰ ਦਿੱਤਾ ਗਿਆ ਹੈ।ਹਾਲ ਹੀ ਵਿੱਚ ਵਿਧਾਨ ਸਭਾ ਨੇ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਸਬੰਧੀ ਇਕ ਬਿਲ ਵੀ ਪਾਸ ਕੀਤਾ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement