ਬਠਿੰਡਾ ਜੇਲ੍ਹ 'ਚ ਬੰਦ 20 ਕੈਦੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ 
Published : Sep 1, 2020, 6:19 pm IST
Updated : Sep 1, 2020, 6:19 pm IST
SHARE ARTICLE
Bathinda Central Jail
Bathinda Central Jail

ਅੱਜ ਆਈਆਂ ਤਾਜ਼ੀਆਂ ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਕਰੀਬ ਵੀਹ ਕੈਦੀ ਕੋਰੋਨਾ ਪੀੜਤ ਪਾਏ ਗਏ ਹਨ

ਚੰਡੀਗੜ੍ਹ - ਕੋਰੋਨਾ ਵਾਇਰਸ ਦੇਸ਼ ਭਰ ਵਿਚ ਆਪਣੇ ਪੈਰ ਪਸਾਰ ਰਿਹਾ ਹੈ। ਉੱਥੇ ਹੀ ਪੰਜਾਬ ਅੰਦਰ ਵੀ ਇਹ ਬੀਮਾਰੀ ਡਿਨੋਂ ਦਿਨ ਵਧ ਰਹੀ ਹੈ। ਹੁਣ ਬਠਿੰਡਾ ਕੇਂਦਰੀ ਜੇਲ੍ਹ ਵਿਚ ਬੰਦ ਵੱਡੀ ਗਿਣਤੀ 'ਚ ਕੈਦੀ ਅਤੇ ਹਵਾਲਾਤੀ ਕੋਰੋਨਾ ਦੀ ਚਪੇਟ ਵਿਚ ਆਉਣ ਲੱਗੇ ਹਨ।

coronaviruscorona virus

ਅੱਜ ਆਈਆਂ ਤਾਜ਼ੀਆਂ ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਕਰੀਬ ਵੀਹ ਕੈਦੀ ਕੋਰੋਨਾ ਪੀੜਤ ਪਾਏ ਗਏ ਹਨ। ਜਿਸ ਤੋਂ ਬਾਅਦ ਜੇਲ੍ਹ ਵਿਚ ਸਿਹਤ ਸਹੂਲਤਾਂ ਵਿਚ ਵਾਧਾ ਕਰਕੇ ਹੋਰਨਾਂ ਕੈਦੀਆਂ ਤੇ ਹਵਾਲਾਤੀਆਂ ਦੇ ਟੈਸਟ ਕੀਤੇ ਜਾ ਰਹੇ ਹਨ। ਰਿਪੋਰਟ ਅਨੁਸਾਰ ਵੱਖ ਵੱਖ ਮਾਮਲਿਆਂ ਵਿਚ ਜੇਲ੍ਹ ਅੰਦਰ ਬੰਦ ਕਰੀਬ 20 ਕੈਦੀਆਂ ਦੀ ਰਿਪੋਰਟ ਪਾਜੀਟਿਵ ਆਈ ਹੈ ਅਤੇ ਹੁਣ ਤੱਕ ਕੁੱਲ 73 ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।

Bathinda Central JailBathinda Central Jail

ਸਿਵਲ ਸਰਜਨ ਡਾਕਟਰ ਅਮਰੀਕ ਸਿੰਘ ਸੰਧੂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਇਰਸ ਦੀ ਚਪੇਟ ਵਿਚ ਆਉਣ ਤੋਂ ਬਚਣ ਲਈ ਮਾਸਕ ਪਾ ਕੇ ਰੱਖਣ ਅਤੇ ਵਾਰ-ਵਾਰ ਹੱਥ ਧੋਣ ਅਤੇ ਇਕੱਠ ਵਿਚ ਜਾਣ ਤੋਂ ਪਰਹੇਜ਼ ਕਰਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement