''ਕੈਪਟਨ ਸਾਬ੍ਹ, ਜੇ ਤੁਹਾਡੇ ਕੋਲੋਂ ਜ਼ਿੰਮੇਵਾਰੀ ਨਹੀਂ ਸੰਭਾਲੀ ਜਾਂਦੀ ਤਾਂ ਛੱਡ ਦਿਓ''- ਸੁਖਬੀਰ ਬਾਦਲ
Published : Sep 1, 2020, 12:59 pm IST
Updated : Sep 1, 2020, 12:59 pm IST
SHARE ARTICLE
Sukhbir Badal
Sukhbir Badal

ਸਰਕਾਰੀ ਹਸਪਤਾਲਾਂ ਦੀ ਮਾੜੀ ਹਾਲਤ ਨੂੰ ਲੈ ਕੇ ਸੁਖਬੀਰ ਦਾ ਸਰਕਾਰ 'ਤੇ ਨਿਸ਼ਾਨਾ

ਚੰਡੀਗੜ੍ਹ:  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਂਸਦ ਸੁਖਬੀਰ ਸਿੰਘ ਬਾਦਲ ਨੇ ਕੋਰੋਨਾ ਮਹਾਮਾਰੀ ਦੌਰਾਨ ਸਰਕਾਰੀ ਹਸਪਤਾਲਾਂ ਦੀ ਮਾੜੀ ਹਾਲਤ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਪਾਸੋਂ ਪੰਜਾਬ ਦੀ ਜ਼ਿੰਮੇਵਾਰੀ ਸੰਭਾਲੀ ਨਹੀਂ ਜਾਂਦੀ ਤਾਂ ਉਹ ਛੱਡ ਕੇ ਲਾਂਭੇ ਹੋ ਜਾਣ।

Sukhbir Badal Sukhbir Badal

ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਦੀ ਹਾਲਤ ਇੰਨੀ ਮਾੜੀ ਹੋ ਚੁੱਕੀ ਹੈ ਕਿ ਲੋਕ ਹਸਪਤਾਲਾਂ ਵਿਚ ਜਾਣ ਤੋਂ ਡਰ ਰਹੇ ਹਨ। ਉਹਨਾਂ ਆਖਿਆ ਕਿ ਇਸ ਤੋਂ ਮਾੜੀ ਹਾਲਤ ਸਰਕਾਰ ਦੀ ਹੋਰ ਕੀ ਹੋ ਸਕਦੀ ਹੈ ਕਿ ਪੰਚਾਇਤਾਂ ਮਤੇ ਪਾਸ ਕਰਕੇ ਪਿੰਡ ਵਿਚ ਹੀ ਮਰੀਜ਼ਾਂ ਨੂੰ ਰੱਖਣ ਦੇ ਫ਼ੈਸਲੇ ਲੈ ਰਹੀਆਂ ਹਨ। ਉਹਨਾਂ ਕਿਹਾ ਕਿ ਜਰਨੈਲ ਬਿਨ੍ਹਾਂ ਫੌਜ ਕੋਈ ਵੀ ਲੜਾਈ ਨਹੀਂ ਲੜ ਸਕਦੀ ਪਰ ਕੋਵਿਡ ਦੇ ਇਸ ਦੌਰ ਵਿਚ ਕੈਪਟਨ ਅਮਰਿੰਦਰ ਸਿੰਘ ਘਰ ਤੋਂ ਬਾਹਰ ਹੀ ਨਹੀਂ ਨਿਕਲੇ।

Captain Amarinder SiCaptain Amarinder Singh

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਘਰ ਤੋਂ ਬਾਹਰ ਨਿਕਲ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਹਾਲਾਤ ਵੇਖਣ। ਸੁਖਬੀਰ ਬਾਦਲ ਨੇ ਕਿਹਾ ਕਿ, ‘ਮੈਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦਾ ਹਾਂ ਕਿ ਮੀਡੀਆ 'ਚ ਝੂਠ ਬੋਲ-ਬੋਲ ਕੇ ਲੋਕਾਂ ਦੀ ਜਾਨ ਨਾਲ ਖਿਲਵਾੜ ਕਰਨਾ ਬੰਦ ਕਰਨ ਅਤੇ ਬਿਨਾਂ ਹੋਰ ਸਮਾਂ ਗੁਆਏ ਸੂਬੇ ਦੇ ਸਿਹਤ ਪ੍ਰਬੰਧਾਂ 'ਚ ਅਤਿ ਲੋੜੀਂਦੇ ਸੁਧਾਰ ਕਰਨ। ਜੇਕਰ ਉਹ ਕਰਨ ਤੋਂ ਅਸਮਰੱਥ ਹਨ ਤਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣ’।

ਦੱਸ ਦਈਏ ਕਿ ਸਰਕਾਰੀ ਹਸਪਤਾਲਾਂ ਦੀ ਤਰਸਯੋਗ ਹਾਲਤ ਨੂੰ ਦੇਖਦਿਆਂ ਪੰਜਾਬ ਦੇ ਕਈ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਅਪਣੇ ਪਿੰਡ ਦੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲ ਵਿਚ ਨਾ ਭੇਜਣ ਦਾ ਫ਼ੈਸਲਾ ਕੀਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement