ਗੁਰਦਾਸ ਮਾਨ ਵੱਲੋਂ ਹਿੰਦੀ ਨੂੰ ਮਾਂ ਬੋਲੀ ਕਹਿਣ 'ਤੇ ਭੜਕੇ ਸੀ ਪੰਜਾਬੀ, ਹੁਣ ਮਾਨ ਗੀਤ ਨਾਲ ਦੇਣਗੇ ਮੋੜਵਾਂ ਜਵਾਬ
Published : Sep 1, 2022, 3:29 pm IST
Updated : Sep 1, 2022, 3:29 pm IST
SHARE ARTICLE
Gurdas Maan
Gurdas Maan

“ਬੇਕਦਰੇ ਲੋਕਾਂ ’ਚ ਕੀ ਕਦਰ ਕਰਾ ਲੇਂਗਾ।”

ਚੰਡੀਗੜ੍ਹ: ਪੰਜਾਬੀ ਫ਼ਿਲਮ ਤੇ ਸੰਗੀਤ ਜਗਤ ’ਚ ਗੁਰਦਾਸ ਮਾਨ ਹਮੇਸ਼ਾ ਸਦਾ ਬਹਾਰ ਚਿਹਰਾ ਰਹੇ ਹਨ। ਲੰਮੇ ਸਮੇਂ ਤੋਂ ਉਨ੍ਹਾਂ ਨੇ ਸੰਗੀਤ ਤੇ ਫ਼ਿਲਮ ਜਗਤ ਤੋਂ ਦੂਰੀ ਬਣਾ ਕੇ ਰੱਖੀ ਹੋਈ ਸੀ। ਗੁਰਦਾਸ ਮਾਨ ਜਲਦ ਹੀ ਆਪਣਾ ਨਵਾਂ ਗੀਤ ਲੈ ਕੇ ਇੱਕ ਵਾਰ ਫਿਰ ਦਰਸ਼ਕਾਂ ਦੇ ਰੂਬਰੂ ਹੋਣਗੇ। ‘ਗੱਲ ਸੁਣੋ ਪੰਜਾਬੀ ਦੋਸਤੋ’ ਟਾਈਟਲ ਹੇਠ ਨਵਾਂ ਗੀਤ ਜਲਦ ਰਿਲੀਜ਼ ਕਰਨ ਵਾਲੇ ਹਨ। ਬੁੱਧਵਾਰ ਨੂੰ ਗੁਰਦਾਸ ਮਾਨ ਨੇ ਗੀਤ ਦਾ ਟੀਜ਼ਰ ਰਿਲੀਜ਼ ਕੀਤਾ ਹੈ। ਟੀਜ਼ਰ ਰਿਲੀਜ਼ ਕਰਦਿਆਂ ਮਾਨ ਨੇ ਕੈਪਸ਼ਨ ਵਿਚ ਲਿਖਿਆ, “ਪੂਰਾ ਗੀਤ 7 ਸਤੰਬਰ ਨੂੰ ਰਿਲੀਜ਼ ਹੋਵੇਗਾ।”

ਗੁਰਦਾਸ ਮਾਨ ਆਪਣੇ ਇਸ ਗੀਤ ’ਚ ਪੰਜਾਬੀਆਂ ’ਤੇ ਤਿੱਖੇ ਤੰਜ ਕਸਦੇ ਨਜ਼ਰ ਆ ਰਹੇ ਹਨ। ਗੀਤ ਦੇ ਟੀਜ਼ਰ ਦੀ ਗੱਲ ਕਰੀਏ ਤਾਂ ਹਾਲੇ ਤੱਕ ਇਸ ਦਾ ਅਧਿਕਾਰਤ ਵੀਡੀਓ ਸਾਹਮਣੇ ਨਹੀਂ ਆਇਆ ਹੈ ਪਰ ਗੀਤ ਦੇ ਪੋਸਟਰ ’ਤੇ ਉਹ ਮਿਹਣੇ ਦਿੰਦੇ ਦੇਖੇ ਜਾ ਸਕਦੇ ਹਨ ਜੋ ਗੁਰਦਾਸ ਮਾਨ ਨੂੰ ਉਦੋਂ ਸੁਣਨੇ ਪਏ ਸੀ, ਜਦੋਂ ਉਹ ਹਿੰਦੀ ਨੂੰ ਮਾਂ ਬੋਲੀ ਆਖ ਬੈਠੇ ਸਨ। ਇਸ ਤੋਂ ਬਾਅਦ ਪੰਜਾਬੀਆਂ ਨੇ ਗੁਰਦਾਸ ਮਾਨ ਨੂੰ ਰੱਜ ਕੇ ਟਰੋਲ ਕੀਤਾ ਸੀ। ਇਸ ਗੀਤ ਦੀ ਇੱਕ ਲਾਈਨ ਵਿਚ ਤਾਂ ਗੁਰਦਾਸ ਮਾਨ ਇਹ ਵੀ ਕਹਿ ਰਹੇ ਹਨ ਕਿ “ਬੇਕਦਰੇ ਲੋਕਾਂ ’ਚ ਕੀ ਕਦਰ ਕਰਾ ਲੇਂਗਾ।”

ਉਨ੍ਹਾਂ ਨੇ ਆਪਣੀ ਪ੍ਰੈਸ ਕਾਨਫ਼ਰੰਸ ਦੌਰਾਨ ਕਿਹਾ ਸੀ ਕਿ ਦੇਸ਼ ਵਿਚ ਇੱਕ ਭਾਸ਼ਾ ਹੀ ਹੋਣੀ ਚਾਹੀਦੀ ਹੈ। ਭਾਵ ਜਿਵੇਂ ਕਿ ਕੋਈ ਉੱਤਰ ਭਾਰਤ ਦਾ ਵਿਅਕਤੀ ਦੱਖਣੀ ਭਾਰਤ ਜਾ ਰਿਹਾ ਹੈ ਤਾਂ ਇੱਕ ਭਾਸ਼ਾ ਹੋਣ ਨਾਲ ਉਸ ਨੂੰ ਅਸਾਨੀ ਹੋਵੇਗੀ। ਉਨ੍ਹਾਂ ਨੇ ਪੰਜਾਬੀ ਨੂੰ ਮਾਂ ਬੋਲੀ ਤੇ ਹਿੰਦੀ ਨੂੰ ਮਾਸੀ ਕਿਹਾ ਸੀ, ਜਿਸ ਤੋਂ ਬਾਅਦ ਮਾਨ ਦਾ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਵਿਰੋਧ ਹੋਇਆ ਸੀ। ਹੁਣ 3 ਸਾਲਾਂ ਬਾਅਦ ਗੁਰਦਾਸ ਮਾਨ ਇਸ ਅਪਮਾਨ ਦਾ ਜਵਾਬ ਆਪਣੇ ਗਾਣੇ ਦੇ ਜ਼ਰੀਏ ਦੇਣ ਜਾ ਰਹੇ ਹਨ।

ਦੱਸ ਦਈਏ ਪੰਜਾਬੀ ਗਾਇਕ ਗੁਰਦਾਸ ਮਾਨ ਜੋ ਕਿ ਇੱਕ ਲੰਬੇ ਸਮੇਂ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਨੇ ਪੰਜਾਬੀ ਜਗਤ ਨੂੰ ਕਈ ਹਿੱਟ ਗੀਤ ਦਿੱਤੇ ਹਨ। ਇਸ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ‘ਚ ਵਾਹ ਵਾਹੀ ਖੱਟ ਚੁੱਕੇ ਹਨ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement