BBMB ਸਿਰਫ਼ ਪੰਜਾਬ ਦਾ ਨਹੀਂ ਸਗੋਂ ਹਰਿਆਣਾ, ਦਿੱਲੀ ਤੇ ਰਾਜਸਥਾਨ ਦਾ ਵੀ ਬਰਾਬਰ ਹੱਕ- ਗਜੇਂਦਰ ਸਿੰਘ ਸ਼ੇਖਾਵਤ
Published : Sep 1, 2022, 10:24 am IST
Updated : Sep 1, 2022, 10:24 am IST
SHARE ARTICLE
Gajendra Singh Shekhawat
Gajendra Singh Shekhawat

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸੈਕਟਰ-71 ਦੇ ਇਕ ਹੋਟਲ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਗੱਲ ਕਹੀ।

 

ਚੰਡੀਗੜ੍ਹ:  ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਸਿਰਫ਼ ਪੰਜਾਬ ਦਾ ਨਹੀਂ ਸਗੋਂ ਇਹ ਹਰਿਆਣਾ, ਦਿੱਲੀ, ਰਾਜਸਥਾਨ ਦਾ ਸਾਂਝਾ ਹੈ। ਇਹਨਾਂ ਚਾਰਾਂ ਸੂਬਿਆਂ ਦਾ ਇਸ ’ਤੇ ਬਰਾਬਰ ਹੱਕ ਹੈ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸੈਕਟਰ-71 ਦੇ ਇਕ ਹੋਟਲ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਗੱਲ ਕਹੀ।

ਬੰਦੀ ਸਿੱਖਾਂ ਦੀ ਰਿਹਾਈ ਦੇ ਮਾਮਲੇ ਵਿਚ ਉਹਨਾਂ ਕਿਹਾ ਕਿ ਇਸ ਗੱਲ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ ਪਰ ਅਸਲ ਵਿਚ ਅੱਜ ਤੱਕ ਕਿਸੇ ਵੀ ਸਰਕਾਰ ਨੇ ਬੰਦੀ ਸਿੱਖਾਂ ਦੀ ਸੂਚੀ ਤੱਕ ਨਹੀਂ ਦਿੱਤੀ। ਕੇਂਦਰ ਸਰਕਾਰ ਇਸ ਗੰਭੀਰ ਮਾਮਲੇ ਨੂੰ ਲੈ ਕੇ ਹਮਦਰਦੀ ਜਤਾਉਂਦੀ ਹੈ। ਇੰਨਾ ਹੀ ਨਹੀਂ ਉਹਨਾਂ ਨੇ ਕਾਂਗਰਸ ਨੂੰ ਗਾਂਧੀ ਪਰਿਵਾਰ ਦੀ ਪਾਰਟੀ ਕਰਾਰ ਦਿੱਤਾ। ਇਸ ਦੇ ਨਾਲ ਹੀ ਉਹਨਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਾਜਪਾ ਦਾ ਵੋਟ ਬੈਂਕ ਵਧਿਆ ਹੈ। ਗਜੇਂਦਰ ਸ਼ੇਖਾਵਤ ਨੂੰ ਲੋਕ ਸਭਾ ਚੋਣਾਂ 2024 ਲਈ ਭਾਜਪਾ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜ ਮਹੀਨਿਆਂ ਵਿਚ ਆਮ ਆਦਮੀ ਪਾਰਟੀ ਦੀ ਸੱਚਾਈ ਲੋਕਾਂ ਦੇ ਸਾਹਮਣੇ ਆਉਣ ਲੱਗੀ ਹੈ। ਜਿੱਥੇ ਪਹਿਲਾਂ ਪਿੰਡਾਂ ਦੇ ਲੋਕ ਆਮ ਆਦਮੀ ਪਾਰਟੀ ਦੇ ਆਗੂਆਂ 'ਤੇ ਫੁੱਲਾਂ ਦੇ ਹਾਰ ਅਤੇ ਸਿਰੋਪਾਓ ਪਾਉਂਦੇ ਸਨ। ਹੁਣ ਉਹਨਾਂ ਨੇ ਆਪਣੇ ਪਿੰਡਾਂ ਵਿਚ ਆਮ ਆਦਮੀ ਪਾਰਟੀ ਦੇ ਨੋ-ਐਂਟਰੀ ਬੋਰਡ ਲਗਾ ਦਿੱਤੇ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement