ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਯਤਨਸ਼ੀਲ, 10 ਜ਼ਿਲ੍ਹਿਆਂ 'ਚ ਖੋਲ੍ਹੇ ਜਾਣਗੇ 'ਬਿਰਧ ਘਰ'
Published : Sep 1, 2022, 3:31 pm IST
Updated : Sep 1, 2022, 4:34 pm IST
SHARE ARTICLE
CM Mann
CM Mann

ਇਹ ਬਿਰਧ ਆਸ਼ਰਮ 25 ਬਜ਼ੁਰਗਾਂ ਤੋਂ ਲੈ ਕੇ 150 ਬਜ਼ੁਰਗਾਂ ਦੀ ਦੇਖਭਾਲ ਦੀ ਸਮਰੱਥਾ ਦੇ ਹੋਣਗੇ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਦੇ ਬਠਿੰਡਾ, ਫ਼ਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਪਟਿਆਲਾ, ਤਰਨ ਤਾਰਨ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ, ਐਸ.ਏ.ਐਸ. ਨਗਰ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਵਿਚ ਬਿਰਧ ਘਰ ਖੋਲ੍ਹਣ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਰਾਜ ਵਿੱਚ ਬਿਰਧ ਆਸ਼ਰਮ ਦੀ ਜ਼ਰੂਰਤ ਹੈ ਜਿਸ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਵਿੱਚ ਬਜ਼ੁਰਗ ਲਈ ਬਿਰਧ ਆਸ਼ਰਮ ਖੋਲ੍ਹਣ ਦੀ ਤਜ਼ਵੀਜ਼ ਬਣਾਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮੁਢਲੇ ਤੌਰ 'ਤੇ ਰਜਿਸਟਰਡ ਗੈਰ ਸਰਕਾਰੀ ਸੰਸਥਾਵਾਂ/ਟਰੱਸਟ/ਰੈਡ ਕਰਾਸ ਸੁਸਾਇਟੀ ਨੂੰ ਵਿੱਤੀ ਸਹਾਇਤਾਂ ਦੇ ਕੇ ਇਹਨਾਂ ਬਿਰਧ ਆਸ਼ਰਮਾਂ ਨੂੰ ਚਲਾਇਆ ਜਾਵੇਗਾ।

 ਉਨ੍ਹਾਂ ਦੱਸਿਆ ਕਿ ਇਹ ਬਿਰਧ ਆਸ਼ਰਮ 25 ਬਜ਼ੁਰਗਾਂ ਤੋਂ ਲੈ ਕੇ 150 ਬਜ਼ੁਰਗਾਂ ਦੀ ਦੇਖਭਾਲ ਦੀ ਸਮਰੱਥਾ ਦੇ ਹੋਣਗੇ ਉਨ੍ਹਾਂ ਕਿਹਾ ਕਿ ਇਹਨਾਂ ਬਿਰਧ ਆਸ਼ਰਮਾਂ ਸਬੰਧੀ ਵਿਭਾਗ ਵੱਲੋਂ ਕਾਰਵਾਈ ਬਹੁਤ ਤੇਜ਼ੀ ਨਾਲ ਚਲਾਈ ਜਾ ਰਹੀ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement