ਅੰਮ੍ਰਿਤਸਰ: ਰੱਖੜੀ ਵਾਲੇ ਦਿਨ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ

By : GAGANDEEP

Published : Sep 1, 2023, 12:57 pm IST
Updated : Sep 1, 2023, 12:57 pm IST
SHARE ARTICLE
photo
photo

ਰੱਖੜੀ ਬਨਵਾਉਣ ਤੋਂ ਬਾਅਦ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ

 

ਅੰਮ੍ਰਿਤਸਰ: ਅੰਮ੍ਰਿਤਸਰ 'ਚ ਰੱਖੜੀ ਵਾਲੇ ਦਿਨ ਨਸ਼ੇ ਨੇ ਇਕ ਭੈਣ ਤੋਂ ਉਸ ਦਾ ਭਰਾ ਖੋਹ ਲਿਆ। ਇਹ ਘਟਨਾ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਟਾਰੀ ਦੇ ਪਿੰਡ ਛਿੱਡਣ ਦੀ ਹੈ। ਨੌਜਵਾਨ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਨਸ਼ਾ ਘਰ-ਘਰ ਜਾ ਕੇ ਵੇਚਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਅਜਨਾਲਾ 'ਚ ਕਾਂਗਰਸੀ ਸਰਪੰਚ ਦੇ ਭਤੀਜੇ ਨੂੰ ਮਾਰੀਆਂ ਗੋਲੀਆਂ 

ਮ੍ਰਿਤਕਾ ਦੀ ਭੈਣ ਨਵਦੀਪ ਕੌਰ ਨੇ ਦੱਸਿਆ ਕਿ ਵੀਰਵਾਰ ਨੂੰ ਪੂਰਾ ਭਾਰਤ ਰੱਖੜੀ ਦਾ ਤਿਉਹਾਰ ਮਨਾ ਰਿਹਾ ਸੀ ਪਰ ਇਸ ਦਿਨ ਉਸ ਦਾ ਭਰਾ ਉਸ ਤੋਂ ਵਿਛੜ ਗਿਆ। ਉਸ ਨੇ ਦੱਸਿਆ ਕਿ ਰੱਖੜੀ ਦੀ ਸਵੇਰ ਉਸ ਨੇ ਆਪਣੇ ਭਰਾ ਦੇ ਗੁੱਟ 'ਤੇ ਰੱਖੜੀ ਬੰਨ੍ਹੀ ਸੀ। ਇਸ ਤੋਂ ਬਾਅਦ ਉਹ ਆਪਣੇ ਦੋਸਤਾਂ ਨੂੰ ਮਿਲਣ ਲਈ ਬਾਹਰ ਚਲਾ ਗਿਆ।

ਇਹ ਵੀ ਪੜ੍ਹੋ: ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦਾ ਮੇਲਾ ਵੇਖਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ 

ਇਸ ਤੋਂ ਬਾਅਦ ਦੁਪਹਿਰ ਸਮੇਂ ਉਹ ਕਿਧਰੋਂ ਨਸ਼ੀਲੇ ਪਦਾਰਥਾਂ ਦਾ ਪੈਕੇਟ ਲੈ ਕੇ ਆਇਆ ਅਤੇ ਸਿੱਧਾ ਬਾਥਰੂਮ ਚਲਾ ਗਿਆ। ਉਥੇ ਹੀ ਉਸ ਨੇ ਟੀਕਾ ਲਗਾਇਆ ਅਤੇ ਉਸ ਦੀ ਮੌਤ ਹੋ ਗਈ। ਜਦੋਂ ਕਾਫੀ ਦੇਰ ਤੱਕ ਬਾਥਰੂਮ ਦਾ ਦਰਵਾਜ਼ਾ ਨਾ ਖੁੱਲ੍ਹਿਆ ਤਾਂ ਪਿਤਾ ਨੇ ਦਰਵਾਜ਼ਾ ਖੋਲ੍ਹਿਆ। ਤਾਂ ਉਸ ਦੇ ਭਰਾ ਦੀ ਲਾਸ਼ ਅੰਦਰ ਪਈ ਸੀ ਅਤੇ ਉਸ ਦੀ ਬਾਂਹ ਵਿਚ ਨਸ਼ੇ ਦਾ ਟੀਕਾ ਲੱਗਾ ਹੋਇਆ ਸੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement