ਅੰਮ੍ਰਿਤਸਰ ਕੌਮਾਂਤਰੀ ਸਰਹੱਦ ਨੇੜੇ 400 ਗ੍ਰਾਮ ਹੈਰੋਇਨ ਅਤੇ ਇਕ DJI ਡਰੋਨ ਬਰਾਮਦ
Published : Sep 1, 2023, 8:33 pm IST
Updated : Sep 1, 2023, 8:33 pm IST
SHARE ARTICLE
Heroin and drone recovered near international border amritsar
Heroin and drone recovered near international border amritsar

ਪਿੰਡ ਧਨੋਆ ਖੁਰਦ ਨੇੜੇ ਡਰੋਨ ਰਾਹੀਂ ਸੁੱਟੀ ਗਈ ਸੀ ਖੇਪ

 

ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਅਧੀਨ ਆਉਂਦੇ ਥਾਣਾ ਘਰਿੰਡਾ ਦੇ ਸਰਹੱਦੀ ਪਿੰਡ ਧਨੋਏ ਖੁਰਦ ਨੇੜੇ ਪਾਕਿਸਤਾਨ ਵਾਲੇ ਪਾਸਿਉਂ ਆਏ ਡਰੋਨ ਰਾਹੀਂ ਭਾਰਤੀ ਖ਼ੇਤਰ ਵਿਚ ਸੁੱਟੀ ਗਈ ਕਰੀਬ 2 ਕਰੋੜ ਦੀ ਹੈਰੋਇਨ ਦੀ ਖੇਪ ਬਰਾਮਦ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸ਼ੀਤਲ ਸਿੰਘ ਨੇ ਦਸਿਆ ਕਿ ਐਸ.ਐਸ.ਪੀ. ਦਿਹਾਤੀ ਅੰਮ੍ਰਿਤਸਰ ਸਤਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਪੁਲਿਸ ਨੂੰ ਸਰਹੱਦੀ ਖ਼ੇਤਰ ਅੰਦਰ ਵੱਡੀ ਸਫ਼ਲਤਾ ਹਾਸਲ ਹੋ ਰਹੀ ਹੈ, ਜਿਸ ਦੇ ਤਹਿਤ ਪੇਂਡੂ ਰੱਖਿਆ ਕਮੇਟੀ ਅਤੇ ਪੁਲਿਸ ਥਾਣਾ ਦੇ ਸਾਂਝੇ ਅਭਿਆਨ ਦੌਰਾਨ ਡਰੋਨ ਰਾਹੀਂ ਪਾਕਿਸਤਾਨ ਵਾਲੇ ਪਾਸਿਉਂ ਸਰਹੱਦੀ ਪਿੰਡ ਧਨੋਏ ਖੁਰਦ ਵਿਖੇ ਆਈ ਹੈਰੋਇਨ, ਜੋ ਕਿ ਪਲਾਸਟਿਕ ਬੋਤਲ ਵਿਚ ਬੰਦ ਸੀ, ਨੂੰ ਫੜ ਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਉਨ੍ਹਾਂ ਅੱਗੇ ਦਸਿਆ ਕਿ ਦੇਰ ਰਾਤ ਪਾਕਿਸਤਾਨ ਵਾਲੇ ਪਾਸਿਉਂ ਆਏ ਡਰੋਨ ਰਾਹੀਂ ਅੱਜ ਦੁਪਿਹਰ ਸਮੇਂ ਸਰਚ ਅਭਿਆਨ ਦੌਰਾਨ ਪੇਂਡੂ ਰੱਖਿਆ ਕਮੇਟੀ ਵਲੋਂ ਇਲਾਕੇ ਵਿਚੋਂ ਸਰਚ ਕਰਵਾਈ ਗਈ ਤਾਂ ਪੁਲਿਸ ਨੂੰ ਤਲਾਸ਼ੀ ਮੁਹਿੰਮ ਦੌਰਾਨ ਕਾਲੇ ਰੰਗ ਦੀ ਰੱਸੀ ਨਾਲ ਲਪੇਟੀ ਪਲਾਸਟਿਕ ਦੀ ਭਰੀ ਬੋਤਲ ਵਿਚ ਹੈਰੋਇਨ ਮਿਲੀ ਹੈ, ਜਿਸ ਦਾ ਵਜ਼ਨ 400 ਗ੍ਰਾਮ ਦਸਿਆ ਜਾ ਰਿਹਾ ਹੈ। ਪੁਲਿਸ ਨੇ ਇਸ ਸਬੰਧੀ ਨਾ ਮਾਲੂਮ ਵਿਅਕਤੀਆਂ ਵਿਰੁਧ ਪਰਚਾ ਦਰਜ ਕਰ ਲਿਆ ਹੈ।

Tags: amritsar, drone

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement