ਕੁਸ਼ਲਦੀਪ ਢਿੱਲੋਂ ਅਦਾਲਤ 'ਚ ਪੇਸ਼, 8 ਸਤੰਬਰ ਨੂੰ ਹੋਵੇਗੀ ਅਗਲੀ ਸੁਣਵਾਈ 
Published : Sep 1, 2023, 3:34 pm IST
Updated : Sep 1, 2023, 3:34 pm IST
SHARE ARTICLE
Kushaldeep Singh Dhillon
Kushaldeep Singh Dhillon

ਆਮਦਨ ਤੋਂ ਵੱਧ ਜਾਇਦਾਦ ਦਾ ਹੈ ਮਾਮਲਾ

ਫਰੀਦਕੋਟ - ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ  ਵਿਚ ਫਰੀਕਦੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਕਿੱਕੀ ਢਿੱਲੋਂ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਨਾਭਾ ਜੇਲ੍ਹ ਵਿਚ ਭੇਜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਮਾਨਯੋਗ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਹੁਣ ਕਿੱਕੀ ਢਿੱਲੋਂ ਫਰੀਦਕੋਟ ਦੀ ਅਦਾਲਤ ਵਿਚ ਲਗਾਤਾਰ ਪੇਸ਼ ਹੋ ਰਹੇ ਹਨ, ਜਿਸ ਦੇ ਚੱਲਦੇ ਅੱਜ ਵੀ ਕੁਸ਼ਲਦੀਪ ਕਿੱਕੀ ਢਿੱਲੋਂ ਅਦਾਲਤ ਵਿਚ ਪੇਸ਼ ਹੋਏ।

ਇਸ ਸਬੰਧੀ ਕੁਸ਼ਲਦੀਪ ਕਿੱਕੀ ਢਿੱਲੋਂ ਦੇ ਵਕੀਲ ਸਤਿੰਦਰਜੀਤ ਨੇ ਕਿਹਾ ਕਿ ਅੱਜ ਇਸ ਮਾਮਲੇ ਵਿਚ ਦੋਸ਼ ਤੈਅ ਕਰਨ ਨੂੰ ਲੈ ਕੇ ਬਹਿਸ ਹੋਣੀ ਸੀ ਜੋ ਕਿ ਟਲ ਗਈ ਹੈ ਤੇ ਅੱਜ ਕੁੱਝ ਵੀ ਨਹੀਂ ਹੋ ਸਕਿਆ। ਵਿਜੀਲੈਂਸ ਵੱਲੋਂ ਕੋਈ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਜਾਣਾ ਹੈ, ਜਿਸ ਕਰਕੇ ਬਹਿਸ ਟਲੀ ਗਈ ਅਤੇ ਹੁਣ ਅਗਲੀ ਸੁਣਵਾਈ 8 ਸਤੰਬਰ ਨੂੰ ਹੋਵੇਗੀ। 


 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement