ਸੰਗਰੂਰ ਵਿਚ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਮੁਲਜ਼ਮ ਨੇ ਲੜਕੀ ਨਾਲ ਕੀਤਾ ਬਲਾਤਕਾਰ

By : GAGANDEEP

Published : Sep 1, 2023, 5:12 pm IST
Updated : Sep 1, 2023, 5:12 pm IST
SHARE ARTICLE
photo
photo

ਪੁਲਿਸ ਨੇ ਪੀੜਤਾ ਦੇ ਬਿਆਨਾਂ 'ਤੇ ਮੁਲਜ਼ਮ ਖਿਲਾਫ਼ ਮਾਮਲਾ ਕੀਤਾ ਦਰਜ

 

 ਸੰਗਰੂਰ: ਸੰਗਰੂਰ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇਥੇ ਸੁਨਾਮ ਇਲਾਕੇ 'ਚ ਲੜਕੀ ਨੂੰ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਮੁਲਜ਼ਮ ਨੇ ਉਸ ਨਾਲ ਬਲਾਤਕਾਰ  ਕੀਤਾ ਗਿਆ। ਪੁਲਿਸ ਨੇ ਲੜਕੀ ਦੇ ਬਿਆਨਾਂ 'ਤੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ।  

ਇਹ ਵੀ ਪੜ੍ਹੋ: ਲੁਧਿਆਣਾ 'ਚ ਰੇਸ ਲਗਾ ਰਹੇ ਨੌਜਵਾਨ ਨੇ ਪੰਜ ਵਾਹਨਾਂ ਨੂੰ ਮਾਰੀ ਟੱਕਰ, CCTV 'ਚ ਕੈਦ ਹੋਈ ਘਟਨਾ

ਥਾਣਾ ਸਿਟੀ ਸੁਨਾਮ ਦੇ ਥਾਣਾ ਇੰਚਾਰਜ ਦੀਪ ਇੰਦ ਪਾਲ ਸਿੰਘ ਨੇ ਦਸਿਆ ਕਿ ਪੁਲਿਸ ਨੇ ਸੁਨਾਮ ਦੀ ਰਹਿਣ ਵਾਲੀ ਇਕ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸੁਨਾਮ ਦੇ ਨੌਜਵਾਨ ਸੁਖਬੀਰ ਵਜੋਂ ਹੋਈ ਹੈ।

 ਇਹ ਵੀ ਪੜ੍ਹੋ: ਆਸਟ੍ਰੇਲੀਆ ਵਿਚ ਰਹਿ ਰਹੇ ਲੋਕਾਂ ਲਈ ਵੱਡੀ ਖ਼ਬਰ, ਸਰਕਾਰ ਨੇ ਕੀਤਾ ਇਹ ਐਲਾਨ  

ਪੀੜਤਾ ਨੇ ਦਸਿਆ ਕਿ ਮੁਲਜ਼ਮ ਨੇ ਉਸ ਨੂੰ ਨੌਕਰੀ ਦਿਵਾਉਣ ਦਾ ਝਾਂਸਾ ਦਿਤਾ, ਧਮਕੀਆਂ ਦਿੱਤੀਆਂ ਅਤੇ ਉਸ ਨਾਲ ਸਰੀਰਕ ਸਬੰਧ ਬਣਾਏ। ਮੁਲਜ਼ਮ ਨੇ ਪੀੜਤਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਉਕਤ ਦੋਸ਼ੀ ਨੇ ਪੀੜਤਾ ਦੀਆਂ ਅਸ਼ਲੀਲ ਵੀਡੀਓ ਅਤੇ ਫੋਟੋਆਂ ਵਾਇਰਲ ਕਰਨ ਦੀ ਧਮਕੀ ਵੀ ਦਿਤੀ ਸੀ। ਪੁਲਿਸ ਨੇ ਲੜਕੀ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement