Hoshiarpur News : ਟਰੇਨ ਨਾਲ ਟਕਰਾਈ ਟਰੈਕਟਰ-ਟਰਾਲੀ , ਟਰੈਕਟਰ-ਟਰਾਲੀ ਦੇ ਉੱਡੇ ਪਰਖੱਚੇ ,ਟ੍ਰੇਨ ਦਾ ਇੱਕ ਡੱਬਾ ਨੁਕਸਾਨਿਆ ਗਿਆ
Published : Sep 1, 2024, 10:51 pm IST
Updated : Sep 1, 2024, 10:51 pm IST
SHARE ARTICLE
 Tractor-Trolley collided with the train
Tractor-Trolley collided with the train

ਹੁਸ਼ਿਆਰਪੁਰ ਤੋਂ ਜਲੰਧਰ ਜਾ ਰਹੀ ਸੀ ਰੇਲਗੱਡੀ , ਰੇਲਵੇ ਪੁਲਿਸ ਬਲ ਨੂੰ ਸੌਂਪਿਆ ਮਾਮਲਾ

Hoshiarpur News : ਹੁਸ਼ਿਆਰਪੁਰ ਤੋਂ ਜਲੰਧਰ ਜਾ ਰਹੀ ਟਰੇਨ ਨਾਲ ਟਰੈਕਟਰ-ਟਰਾਲੀ ਦੀ ਟੱਕਰ ਹੋ ਗਈ। ਟਰੇਨ ਨਾਲ ਟਕਰਾਉਣ ਕਾਰਨ ਟਰੈਕਟਰ ਟਰਾਲੀ ਦੇ ਪਰਖੱਚੇ ਉਡ ਗਏ ਅਤੇ ਟ੍ਰੇਨ ਦਾ ਇੱਕ ਡੱਬਾ ਵੀ ਨੁਕਸਾਨਿਆ ਗਿਆ ਹੈ। ਇਸ ਕਾਰਨ ਕਾਫੀ ਦੇਰ ਤੱਕ ਟਰੇਨ ਮੌਕੇ 'ਤੇ ਹੀ ਖੜ੍ਹੀ ਰਹੀ।

ਜਾਣਕਾਰੀ ਅਨੁਸਾਰ ਰੇਲਗੱਡੀ ਹੁਸ਼ਿਆਰਪੁਰ ਤੋਂ ਜਲੰਧਰ ਜਾ ਰਹੀ ਸੀ ਕਿ ਰਸਤੇ 'ਚ ਕਠਾਰ-ਆਦਮਪੁਰ 'ਤੇ ਰੇਲ ਹਾਦਸਾ ਵਾਪਰ ਗਿਆ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਟਰੈਕਟਰ-ਟਰਾਲੀ ਦੇ ਪਰਖੱਚੇ ਉਡ ਗਏ ।

ਹਾਦਸੇ ਦੀ ਸੂਚਨਾ ਮਿਲਦੇ ਹੀ ਜੀਆਰਪੀ ਪੁਲਿਸ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਈ। ਟਰੇਨ 'ਚ ਸਫਰ ਕਰ ਰਹੇ ਯਾਤਰੀਆਂ ਅਤੇ ਰਾਹਗੀਰਾਂ ਦੀ ਮਦਦ ਨਾਲ ਟਰਾਲੀ ਨੂੰ ਰੇਲਵੇ ਟਰੈਕ ਤੋਂ ਹਟਵਾਇਆ ਗਿਆ। 

ਟਰੈਕਟਰ-ਟਰਾਲੀ ਟ੍ਰੇਨ ਦੀ ਚਪੇਟ 'ਚ ਕਿਵੇਂ ਆਈ ,ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਟਰੇਨ ਘਟਨਾ ਵਾਲੀ ਥਾਂ 'ਤੇ ਰੁਕੀ ਹੋਈ ਹੈ। ਫਿਲਹਾਲ ਇਸ ਹਾਦਸੇ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

ਥਾਣਾ ਜੀਆਰਪੀ ਦੇ ਐਸਐਚਓ ਪਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਵਿੱਚ ਕੋਈ ਵੀ ਸ਼ੱਕੀ ਗੱਲ ਸਾਹਮਣੇ ਨਹੀਂ ਆਈ ਹੈ। ਪੂਰੇ ਮਾਮਲੇ ਦੀ ਜਾਂਚ ਰੇਲਵੇ ਪੁਲਿਸ ਬਲ (ਆਰਪੀਐਫ) ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਦੀ ਜਾਂਚ ਤੋਂ ਬਾਅਦ ਰੇਲਵੇ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement