Ludhiana News: ਲਵ ਮੈਰਿਜ ਕਰਵਾਉਣ ਦੇ 1 ਸਾਲ ਬਾਅਦ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਘਰਵਾਲੀ ਆਪਣੇ ਦੂਜੇ ਪ੍ਰੇਮੀ ਨਾਲ ਹੋਈ ਫਰਾਰ
Published : Sep 1, 2024, 10:04 am IST
Updated : Sep 1, 2024, 10:04 am IST
SHARE ARTICLE
Young man commits suicide in Ludhiana News
Young man commits suicide in Ludhiana News

Ludhiana News: ਅੱਕੇ ਮੁੰਡੇ ਨੇ ਰੋਂਦਿਆਂ ਕਿਹਾ, ''ਮੈਂ ਵਿਆਹ ਕਰਵਾ ਕੇ ਗਲਤੀ ਕਰ ਲਈ''

Young man commits suicide in Ludhiana News: ਲੁਧਿਆਣਾ 'ਚ ਬੀਤੀ ਰਾਤ 21 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਚੁੰਨੀ ਦੇ ਸਹਾਰੇ ਨੌਜਵਾਨ ਨੇ ਸਟੂਲ 'ਤੇ ਚੜ੍ਹ ਕੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਦੋਂ ਵੱਡੀ ਭੈਣ ਨੇ ਆਪਣੇ ਭਰਾ ਨੂੰ ਫਾਹੇ ਨਾਲ ਲਟਕਦੇ ਦੇਖਿਆ ਤਾਂ ਉਸ ਨੇ ਤੁਰੰਤ ਰੌਲਾ ਪਾਇਆ। ਲੋਕਾਂ ਦੀ ਮਦਦ ਨਾਲ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਪਰ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: TarnTaran News: ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ 

ਮ੍ਰਿਤਕ ਦੀ ਪਛਾਣ ਮਨੀ ਵਜੋਂ ਹੋਈ ਹੈ। ਮਨੀ ਦੀਆਂ ਤਿੰਨ ਭੈਣਾਂ ਅਤੇ ਦੋ ਭਰਾ ਸਨ। ਉਹ ਸਭ ਤੋਂ ਛੋਟਾ ਸੀ। ਮਨੀ ਆਪਣੀ ਪਤਨੀ ਤੋਂ ਪਰੇਸ਼ਾਨ ਸੀ। ਉਸ ਦੀ ਪਤਨੀ ਉਸ ਨੂੰ ਛੱਡ ਕੇ ਆਪਣੇ ਪ੍ਰੇਮੀ ਨਾਲ ਫਰਾਰ ਹੋ ਗਈ ਸੀ। ਮਰਨ ਤੋਂ ਪਹਿਲਾਂ ਮਨੀ ਨੇ ਆਪਣੀ ਵੱਡੀ ਭੈਣ ਨੂੰ ਫੋਨ ਕਰਕੇ ਕਿਹਾ ਕਿ ਉਸ ਨੇ ਵਿਆਹ ਕਰਵਾ ਕੇ ਗਲਤੀ ਕਰ ਲਈ।

ਇਹ ਵੀ ਪੜ੍ਹੋ: Nitin Gadkari: ਡੀਜ਼ਲ ਵਾਹਨ ਬਣਨੇ ਬੰਦ ਹੋਣ, ਨਹੀਂ ਤਾਂ ਉਨ੍ਹਾਂ ’ਤੇ ਇੰਨਾ ਜ਼ਿਆਦਾ ਟੈਕਸ ਲਾਵਾਂਗੇ ਕਿ ਕੋਈ ਉਨ੍ਹਾਂ ਨੂੰ ਖ਼ਰੀਦੇਗਾ ਨਹੀਂ: ਗਡਕਰੀ

ਮ੍ਰਿਤਕ ਮਨੀ ਦੀ ਭੈਣ ਦੀ ਦੇਵਰਾਨੀ ਬਰਖਾ ਨੇ ਦੱਸਿਆ ਕਿ ਮਨੀ ਦਾ ਪ੍ਰੇਮ ਵਿਆਹ ਹੋਇਆ ਸੀ। ਉਹ ਸ਼ੇਰਪੁਰ ਰਹਿੰਦਾ ਸੀ। ਕਰੀਬ ਇੱਕ ਸਾਲ ਪਹਿਲਾਂ ਉਸ ਨੇ ਆਪਣੇ ਪਰਿਵਾਰ ਦੇ ਖ਼ਿਲਾਫ਼ ਜਾ ਕੇ ਮੁਸਲਿਮ ਭਾਈਚਾਰੇ ਦੀ ਲੜਕੀ ਨਾਲ ਵਿਆਹ ਕਰਵਾ ਲਿਆ। ਵਿਆਹ ਤੋਂ ਬਾਅਦ ਪਰਿਵਾਰ ਨੇ ਉਸ ਨੂੰ ਆਪਣਾ ਲਿਆ। ਦੋਵੇਂ 1 ਸਾਲ ਤੋਂ ਠੀਕ-ਠਾਕ ਰਹਿ ਰਹੇ ਸਨ।

ਇਹ ਵੀ ਪੜ੍ਹੋ:   Garhdiwala News: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਡੁੱਬਣ ਕਾਰਨ ਹੋਈ ਮੌਤ

ਅਚਾਨਕ ਕੁਝ ਮਹੀਨੇ ਪਹਿਲਾਂ ਮਨੀ ਦੀ ਪਤਨੀ ਇੱਕ ਹੋਰ ਨੌਜਵਾਨ ਦੇ ਸੰਪਰਕ ਵਿੱਚ ਆ ਗਈ। ਜਦੋਂ ਮਨੀ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਦੋਵਾਂ ਵਿਚਾਲੇ ਕਾਫੀ ਝਗੜਾ ਹੋ ਗਿਆ। ਸ਼ੁੱਕਰਵਾਰ ਦੀ ਰਾਤ ਨੂੰ ਵੀ ਮਨੀ ਨੇ ਆਪਣੀ ਪਤਨੀ ਨੂੰ ਸਮਝਾਇਆ ਕਿ ਉਹ ਉਸ ਨੂੰ ਕੁਝ ਨਹੀਂ ਕਹੇਗਾ ਪਰ ਤੂੰ ਦੁਬਾਰਾ ਗਲਤੀ ਨਾ ਕਰੀ ਪਰ ਦਿਨ ਵੇਲੇ ਉਸ ਨੂੰ ਫਿਰ ਆਪਣੀ ਪਤਨੀ ਦਾ ਫੋਨ ਆਇਆ ਜਿਸ ਤੋਂ ਬਾਅਦ ਉਸ ਨੂੰ ਪਤਾ ਲੱਗਾ ਕਿ ਉਸ ਦੀ ਪਤਨੀ ਕਿਸੇ ਨੌਜਵਾਨ ਨਾਲ ਫਰਾਰ ਹੋ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਬਰਖਾ ਨੇ ਦੱਸਿਆ ਕਿ ਮਨੀ ਨੇ ਖੁਦ ਉਸ ਨੂੰ ਫੋਨ ਕਰਕੇ ਦੱਸਿਆ ਕਿ ਉਸ ਨੇ ਪ੍ਰੇਮਿਕਾ ਨਾਲ ਵਿਆਹ ਕਰਵਾ ਕੇ ਗਲਤੀ ਕੀਤੀ ਹੈ। ਮਨੀ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਫਿਲਹਾਲ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ। ਦੂਜੇ ਪਾਸੇ ਥਾਣਾ ਮੋਤੀ ਨਗਰ ਦੀ ਪੁਲਿਸ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ।

​(For more Punjabi news apart from Stop making diesel vehicles Nitin Gadkari, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement