ਮੁੱਖ ਮੰਤਰੀ ਵਲੋਂ ਅੰਮ੍ਰਿਤਸਰ ਲਈ ਵਿਸ਼ੇਸ਼ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਮੰਗ
Published : Oct 1, 2019, 9:46 am IST
Updated : Oct 1, 2019, 9:46 am IST
SHARE ARTICLE
CM demands for launching special international flights to Amritsar
CM demands for launching special international flights to Amritsar

ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ

ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣ ਵਾਲੇ ਸਮਾਗਮਾਂ ਨੂੰ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਉਣ ਲਈ ਪੰਜਾਬ ਨੇ ਤਿਆਰੀਆਂ ਖਿੱਚ ਲਈਆਂ ਹਨ। ਮੁੱਖ ਮੰਤਰੀ ਨੇ ਅੱਜ ਇਸ ਇਤਿਹਾਸਕ ਦਿਹਾੜੇ ਨੂੰ ਸਮਰਪਤ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਨੂੰ ਪ੍ਰਵਾਨਗੀ ਦੇ ਦਿਤੀ ਹੈ।

Captain Amarinder SinghCaptain Amarinder Singh

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਵਿਦੇਸ਼ਾਂ 'ਚ ਪੰਜਾਬੀ ਵਸੋਂ ਵਾਲੇ ਮੁਲਕਾਂ ਤੋਂ ਅੰਮ੍ਰਿਤਸਰ ਲਈ ਹੋਰ ਉਡਾਨਾਂ ਸ਼ੁਰੂ ਕਰਨ ਦੀ ਵੀ ਮੰਗ ਕੀਤੀ। ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਪੱਤਰ ਲਿਖ ਕੇ ਏਅਰ ਇੰਡੀਆ ਵਰਗੀਆਂ ਕੌਮਾਂਤਰੀ ਏਅਰਲਾਈਨਾਂ ਨੂੰ ਅੰਮ੍ਰਿਤਸਰ ਲਈ ਹੋਰ ਵਿਸ਼ੇਸ਼ ਅੰਤਰਰਾਸ਼ਟਰੀ ਉਡਾਨਾਂ ਸ਼ੁਰੂ ਕਰਨ ਲਈ ਜ਼ੋਰ ਪਾਉਣ ਦੀ ਅਪੀਲ ਕੀਤੀ ਹੈ ਤਾਂ ਕਿ ਇਸ ਇਤਿਹਾਸਕ ਮੌਕੇ 'ਤੇ ਸੰਗਤਾਂ ਨੂੰ ਖੁੱਲ੍ਹੇ ਦਰਸ਼ਨ ਦੀਦਾਰੇ ਕਰਨ ਦੀ ਸਹੂਲਤ ਮਿਲ ਸਕੇ।

Amritsar AirportAmritsar Airport

ਅਪਣੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਗੁਰਪੁਰਬ ਸਮਾਗਮਾਂ ਦੌਰਾਨ ਇੰਗਲੈਂਡ, ਕੈਨੇਡਾ, ਅਮਰੀਕਾ, ਜਰਮਨੀ ਤੋਂ ਇਲਾਵਾ ਇਟਲੀ, ਅਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਰਗੇ ਮੁਲਕਾਂ ਤੋਂ ਹੋਰ ਉਡਾਨਾਂ ਸ਼ੁਰੂ ਕੀਤੀਆਂ ਜਾਣ ਜਿਸ ਨਾਲ ਦੁਨੀਆ ਭਰ ਤੋਂ ਸ਼ਰਧਾਲੂ ਪੰਜਾਬ ਆ ਕੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਨਤਮਸਤਕ ਹੋਣ ਤੋਂ ਇਲਾਵਾ ਹੋਰ ਧਾਰਮਕ ਅਸਥਾਨਾਂ ਦੇ ਵੀ ਦਰਸ਼ਨ ਕਰ ਸਕਣਗੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement