ਮਨਜੀਤ ਧਨੇਰ ਦੀ ਉਮਰਕੈਦ ਰੱਦ ਕਰਵਾਉਣ ਲਈ ਜੱਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ 
Published : Oct 1, 2019, 12:21 pm IST
Updated : Oct 1, 2019, 4:09 pm IST
SHARE ARTICLE
Protests by the organizations
Protests by the organizations

ਮਨਜੀਤ ਸਿੰਘ ਧਨੇਰ ਨੇ ਕੀਤਾ ਆਤਮ ਸਮਾਰਪਣ

ਬਰਨਾਲਾ: ਬਰਨਾਲਾ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਤਾਂ ਦੇ ਨੇਤਾ ਮਨਜੀਤ ਸਿੰਘ ਧਨੇਰ ਵੱਲੋਂ ਅਦਾਲਤ ਵਿੱਚ ਆਤਮ ਸਮਰਪਣ ਕਰਨ ਤੋਂ ਬਾਅਦ ਉਸਨੂੰ ਜੇਲ੍ਹ ਭੇਜ ਦਿੱਤਾ ਗਿਆ। ਇਸੇ ਦੌਰਾਨ ਐਕਸ਼ਨ ਕਮੇਟੀ ਵੱਲੋਂ ਮਨਜੀਤ ਸਿੰਘ ਧਨੇਰ ਦੀ ਉਮਰ ਕੈਦ ਦੀ ਸਜ਼ਾ ਰੱਦ ਕਰਵਾਉਣ ਲਈ ਬਰਨਾਲਾ ‘ਜੇਲ੍ਹ ਦੇ ਬਾਹਰ ਪੱਕਾ ਧਰਨਾ ਲਗਾਇਆ ਗਿਆ।

BarnalaBarnala

ਕਾਬਲੇਗੌਰ ਹੈ ਕਿ ਬਰਨਾਲਾ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਮਨਜੀਤ ਧਨੇਰ ਜ਼ਿਲਾ ਅਦਾਲਤ ਅੱਗੇ ਆਤਮ-ਸਮਰਪਣ ਕਰਨ ਲਈ ਹਜ਼ਾਰਾਂ ਲੋਕਾਂ ਦੇ ਕਾਫਿਲੇ ਨਾਲ ਅਨਾਜ ਮੰਡੀ ਤੋਂ ਰਵਾਨਾ ਹੋਏ ਅਤੇ ਸ਼ਹਿਰ 'ਚੋਂ ਹੁੰਦੇ ਹੋਏ ਲੋਕਾਂ ਨੇ ਡੀ. ਸੀ. ਦਫਤਰ ਅੱਗੇ ਪੱਕਾ ਧਰਨਾ ਲਗਾ ਦਿੱਤਾ। ਇਸ ਮੌਕੇ ‘ਤੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਅੱਜ ਮਨਜੀਤ ਸਿੰਘ ਧਨੇਰ ਨੂੰ ਛੱਡਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਆਏ ਹਨ ਪਰ ਜੇ ਕੋਈ ਹਤਿਆਰਾਂ ਹੋਵੇ ਉਸ ਨੂੰ ਇੰਨੀ ਗਿਣਤੀ ਵਿਚ ਲੋਕ ਛੱਡਣ ਨਹੀਂ ਆਉਂਦੇ।

BarnalaBarnala

ਉਹਨਾਂ ਇਲਜ਼ਾਮ ਲਾਇਆ ਕਿ ਪੁਲਿਸ ਅਤੇ ਗੁੰਡਾ ਮਾਫੀਏ ਨੇ ਰਲ ਕੇ ਉਨ੍ਹਾਂ ਨੂੰ ਝੂਠੇ ਮਾਮਲੇ ਵਿਚ ਫਸਾਇਆ ਹੈ ਪਰ ਜਿੱਤ ਸੱਚ ਦੀ ਹੋਵੇਗੀ। ਉੱਥੇ ਹੀ ਮਨਜੀਤ ਸਿੰਘ ਧਨੇਰ ਵੱਲੋਂ ਪੁਲਿਸ ਨੂੰ ਆਤਮ ਸਮਾਰਪਣ ਕਰਨ ਤੋਂ ਪਹਿਲਾ ਲੋਕਾਂ ਨੂੰ ਕਿਹਾ ਗਿਆ ਕਿ ਕਿਰਨਜੀਤ ਕਾਂਡ ਦੇ ਦੋਸ਼ੀ ਦਲੀਪ ਸਿੰਘ ਨੂੰ ਪਿੰਡ ਦੇ ਲੋਕਾਂ ਵੱਲੋਂ ਕੁੱਟਣ ਕਾਰਨ ਉਸ ਦੀ ਮੌਤ ਹੋ ਗਈ ਸੀ ਪਰ ਸੈਸ਼ਨ ਕੋਰਟ ਨੇ ਇਸ ਮਾਮਲੇ ਵਿਚ ਉਸਨੂੰ ਵੀ ਉਮਰ ਕੈਦ ਦੀ ਸਜ਼ਾ ਦੇ ਦਿੱਤੀ।

BarnalaBarnala

ਉਹਨਾਂ ਕਿਹਾ ਕਿ ਜੇਲ ਵਿਚ ਤਾਂ ਉਹ ਲੋਕਾਂ ਦੇ ਹਿੱਤਾਂ ਲਈ ਜਾਂਦੇ ਹੀ ਰਹਿੰਦੇ ਹਨ ਅਤੇ ਹੁਣ ਫਿਰ ਤੋਂ ਲੋਕਾਂ ਦੇ ਹਿੱਤਾਂ ਲਈ ਉਹ ਜੇਲ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਕੋਈ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਭਾਰੀ ਪੁਲਿਸ ਫੋਰਸ ਤਾਇਨਾਤ ਵੀ ਕੀਤੀ ਗਈ ਸੀ। ਇੰਨਾਂ ਹੀ ਨਹੀਂ ਦੂਜੇ ਜ਼ਿਲਿਆਂ 'ਚੋਂ ਵੀ ਪੁਲਿਸ ਫੋਰਸ ਮੰਗਵਾਈ ਹੋਈ ਸੀ।

ਦੱਸ ਦੇਈਏ ਕਿ ਮਨਜੀਤ ਸਿੰਘ ਧਨੇਰ ਦੀ ਸਜ਼ਾ ਰੱਦ ਕਰਵਾਉਣ ਲਈ ਹਜ਼ਾਰਾਂ ਦੀ ਗਿਣਤੀ ਵੱਲੋਂ ਮੋਰਚਾ ਖੋਲ੍ਹ ਦਿੱਤਾ ਗਿਆ ਹੈ ਉਹਨਾਂ ਦਾ ਕਹਿਣਾ ਹੈ ਕਿ ਇਹ ਸੰਘਰਸ਼ ਦਿਨੋਂ ਦਿਨ ਤੇਜ਼ ਕੀਤਾ ਜਾਵੇਗਾ ਜਿੰਨਾ ਸਮਾਂ ਮਨਜੀਤ ਸਿੰਘ ਧਨੇਰ ਦੀ ਸਜ਼ਾ ਰੱਦ ਨਹੀਂ ਕੀਤੀ ਜਾਂਦੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement